ਵਧੇ ਕੇਸਾਂ ਨੂੰ ਦੇਖ ਸਰਕਾਰ ਨੇ ਫੋਰਨ ਕਰਤਾ ਇਹ ਕੰਮ

ਕੋਰੋਨਾ ਵਾਇਰਸ ਦੇ ਵਧ ਰਹੇ ਪਾਸਰ ਨੂੰ ਦੇਖਦਿਆਂ ਪੰਜਾਬ ਸਰਕਾਰ ਹੋਰ ਪ੍ਰਬੰਧ ਕਰ ਰਹੀ ਹੈ। ਅਜਿਹੇ ‘ਚ ਸੂਬਾ ਸਰਕਾਰ ਨੇ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਿਨਾਂ ਲੱਛਣਾਂ ਵਾਲੇ ਕਰੋਨਾ ਮਰੀਜ਼ਾਂ ਲਈ ਸੂਬੇ ਦੇ 10 ਜ਼ਿਲ੍ਹਿਆਂ ਵਿੱਚ 7,520 ਬਿਸਤਰਿਆਂ ਦੀ ਸਮਰੱਥਾ ਨਾਲ ਨਵੇਂ ਲੈਵਲ-1 ਕੋਵਿਡ ਕੇਅਰ ਸੈਂਟਰ ਸ਼ੁਰੂ ਕਰ ਦਿੱਤੇ ਹਨ।
![]()
100-100 ਬਿਸਤਿਰਆਂ ਦੀ ਸਮਰੱਥਾ ਵਾਲੇ ਅਜਿਹੇ ਕੇਂਦਰ ਬਾਕੀ 12 ਜ਼ਿਲ੍ਹਿਆਂ ਵਿੱਚ ਵੀ ਛੇਤੀ ਹੀ ਖੋਲ੍ਹੇ ਜਾਣਗੇ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਵਿੱਚ 1200 ਬਿਸਤਰਿਆਂ ਦੀ ਸਮਰੱਥਾ ਹੈ, ਜਲੰਧਰ ਤੇ ਅੰਮ੍ਰਿਤਸਰ ਵਿੱਚ 1000-1000, ਬਠਿੰਡਾ ਵਿੱਚ 950, ਸੰਗਰੂਰ ਵਿੱਚ 800,

ਮੁਹਾਲੀ ਦੇ ਗਿਆਨ ਸਾਗਰ ਹਸਪਤਾਲ ਵਿੱਚ 500, ਪਟਿਆਲਾ ਵਿੱਚ 470, ਪਠਾਨਕੋਟ ਵਿੱਚ 400, ਫਰੀਦਕੋਟ ਵਿੱਚ 100 ਅਤੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ 1000 ਬਿਸਤਰਿਆਂ ਦੀ ਸਮਰੱਥਾ ਹੈ। ਉਨ੍ਹਾਂ ਦੱਸਿਆ ਕਿ 7000 ਬਿਸਤਰਿਆਂ ਦੀ ਸਮਰੱਥਾ ਵਾਲੇ ਇਹ ਕੇਂਦਰ ਮੈਰੀਟੋਰੀਅਸ ਸਕੂਲਾਂ ਅਤੇ ਹੋਰ ਸੰਸਥਾਵਾਂ ਵਿੱਚ ਚਲਾਏ ਜਾ ਰਹੇ ਹਨ। ਕੇਸ ਵਧਣ ‘ਤੇ ਇਨ੍ਹਾਂ ਨੂੰ 28,000 ਬੈੱਡਾਂ ਤੱਕ ਵਧਾਇਆ ਜਾ ਸਕਦਾ ਹੈ।

ਇਨ੍ਹਾਂ ਕੋਵਿਡ ਕੇਅਰ ਕੇਂਦਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਹੈ। ਇਨ੍ਹਾਂ ਨੂੰ ਬਿਨਾਂ ਕਿਸੇ ਲੱਛਣ, ਸ਼ੂਗਰ ਤੇ ਹਾਈਪਰਟੈਂਸ਼ਨ ਵਰਗੀਆਂ ਕਰੌਨਿਕ ਬਿਮਾਰੀਆਂ ਤੋਂ ਬਿਨਾਂ ਵਾਲੇ ਪਾਜ਼ੇਟਿਵ ਮਰੀਜ਼ਾਂ ਨੂੰ ਰੱਖਣ ਲਈ ਵਰਤਿਆ ਜਾਵੇਗਾ। ਇਨ੍ਹਾਂ ਕੇਂਦਰਾ ਚ ਸਾਰੀਆਂ ਬੁਨਿਆਦੀ ਲੋੜਾਂ ਮੁਹੱਈਆ ਕਰਵਾਈਆਂ ਗਈਆਂ ਹਨ। ਐਂਬੂੰਲੈਂਸ ਦਾ ਵੀ ਖਾਸ ਪ੍ਰਬੰਧ ਹੈ ਤਾਂ ਜੋ ਕਿਸੇ ਮਰੀਜ਼ ਦੀ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਿਜਾਇਆ ਜਾ ਸਕੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕੋਰੋਨਾ ਦੇ ਅਚਾਨਕ ਵਧੇ ਕੇਸਾਂ ਨੂੰ ਦੇਖ ਸਰਕਾਰ ਨੇ ਫੋਰਨ ਕਰਤਾ ਇਹ ਕੰਮ
ByadminJuly 25, 2020Comments Off on ਕੋਰੋਨਾ ਦੇ ਅਚਾਨਕ ਵਧੇ ਕੇਸਾਂ ਨੂੰ ਦੇਖ ਸਰਕਾਰ ਨੇ ਫੋਰਨ ਕਰਤਾ ਇਹ ਕੰਮ
Previous Postਹੋ ਜਾਵੋ ਕੈਂਮ ਫਿਰ ਆ ਰਿਹਾ ਪੰਜਾਬ ਚ ਚੜਕੇ ਭਾਰੀ ਮੀਂਹ - ਦੇਖੋ ਮੌਸਮ ਦੀ ਤਾਜਾ ਜਾਣਕਾਰੀ
Next Postਜਹਾਜ ਚ ਸਫ਼ਰ ਕਰਨ ਵਾਲਿਆਂ ਲਈ ਇਥੋਂ ਆਈ ਇਹ ਜਰੂਰੀ ਖਬਰ ਹੋ ਗਿਆ ਹੁਣ ਇਹ ਐਲਾਨ