ਆਈ ਤਾਜਾ ਵੱਡੀ ਖਬਰ

ਬੱਚਨ ਪਰਿਵਾਰ ਦੀ ਨੂੰਹ ਤੇ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਧੀ ਆਰਾਧਿਆ ਬੱਚਨ ਨਾਨਾਵਤੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ 5 ਦਿਨ ਬਾਅਦ ਐਸ਼ਵਿਰਆ ਤੇ ਆਰਾਧਿਆ ਨਾਨਾਵਤੀ ਹਸਪਤਾਲ ਪਹੁੰਚੇ ਸਨ। ਉਨ੍ਹਾਂ ਨੂੰ 10 ਦਿਨ ਹਸਪਤਾਲ ‘ਚ ਰੱਖਿਆ ਗਿਆ ਸੀ।

ਦੱਸ ਦਈਏ ਕਿ 11 ਜੁਲਾਈ ਨੂੰ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਬਾਅਦ 12 ਜੁਲਾਈ ਨੂੰ ਐਸ਼ਵਰਿਆ ਰਾਏ ਬੱਚਨ ਤੇ ਆਰਾਧਿਆ ਬੱਚਨ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ। ਹਾਲਾਂਕਿ ਜਯਾ ਬੱਚਨ ਦੀ ਰਿਪੋਰਟ ਨੈਗੇਟਿਵ ਆਈ ਸੀ।

ਅਮਿਤਾਭ ਬੱਚਨ ਵੀ ਲੜ ਰਹੇ ਹਨ ਕੋਵਿਡ-19 ਨਾਲ
ਮਹਾਨਾਇਕ ਅਮਿਤਾਭ ਬੱਚਨ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ‘ਚ ਕੋਵਿਡ-19 ਨਾਲ ਲੜ ਰਹੇ ਹਨ। ਇਸ ਦੌਰਾਨ ਬਿੱਗ ਬੀ ਕਰੀਬ ਹਰ ਦਿਨ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਆਪਣੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਬਿੱਗ ਬੀ ਨੇ ਇੰਸਟਾਗ੍ਰਾਮ ‘ਤੇ ਆਪਣੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘ਜ਼ਿੰਦਗੀ ਵਿਚ ਚਣੌਤੀਆ ਦਾ ਆਉਣਾ ਲਾਜ਼ਮੀ ਹੈ, ਹਾਰ ਜਾਣਾ ਵਿਕਲਪ ਨਹੀਂ ਹੈ।’ ਆਪਣੀ ਇਸ ਪੋਸਟ ਨਾਲ ਅਮਿਤਾਭ ਨੇ ਕਈਆਂ ਨੂੰ ਪ੍ਰੇਰਿਆ ਹੈ। ਸਿਰਫ਼ ਬਿੱਗ ਬੀ ਹੀ ਨਹੀਂ ਸਗੋਂ ਅਭਿਸ਼ੇਕ ਬੱਚਨ, ਐਸ਼ਵਰਿਆ ਰਾਏ ਬੱਚਨ ਤੇ ਆਰਾਧਿਆ ਬੱਚਨ ਦਾ ਵੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਕੋਵਿਡ-19 ਨਾਲ ਲੜ ਰਹੇ ਬੱਚਨ ਪਰਿਵਾਰ ਦੀ ਜਲਦ ਸਿਹਤਯਾਬੀ ਲਈ ਉਨ੍ਹਾਂ ਦੇ ਪ੍ਰਸ਼ੰਸਕ ਦੁਆਵਾਂ ਕਰ ਰਹੇ ਹਨ।

ਦੱਸ ਦਈਏ ਕਿ ਅਮਿਤਾਭ ਬੱਚਨ ਨੇ ਹਾਲ ਹੀ ‘ਚ ਹਸਪਤਾਲ ਤੋਂ ਇੱਕ ਵੀਡੀਓ ਸਾਂਝਾ ਕੀਤਾ ਸੀ, ਜਿਸ ‘ਚ ਉਹ ਆਪਣੇ ਪਿਤਾ ਹਰੀਵੰਸ਼ ਰਾਏ ਬੱਚਨ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਕਵਿਤਾ ਸਾਂਝੀ ਕੀਤੀ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕਰੋਨਾ ਪੀੜਤ ਅਮਿਤਾਬ ਬਚਨ ਲਈ ਆਈ ਇਹ ਵੱਡੀ ਤਾਜਾ ਖਬਰ
ByadminJuly 27, 2020Comments Off on ਕਰੋਨਾ ਪੀੜਤ ਅਮਿਤਾਬ ਬਚਨ ਲਈ ਆਈ ਇਹ ਵੱਡੀ ਤਾਜਾ ਖਬਰ
Previous Postਕਨੇਡਾ ਤੋਂ ਆਈ ਵੱਡੀ ਤਾਜਾ ਖਬਰ - 3 ਅਗਸਤ ਤੋਂ ਹੋ ਜਾਵੋ ਤਿਆਰ
Next Postਮੇਹਰ ਕਰੀਂ ਮਾਲਕ - ਅੱਜ ਪੰਜਾਬ ਚ ਮਿਲੇ 557 ਪੌਜੇਟਿਵ ਅਤੇ ਹੋਈਆਂ ਏਨੀਆਂ ਜਿਆਦਾ ਮੌਤਾਂ
