ਮਿਲੇ ਇਕੋ ਥਾਂ ਤੋਂ ਇਕੱਠੇ 161 ਪੌਜੇਟਿਵ ਅਤੇ ਹੋਈਆਂ ਏਨੀਆਂ ਜਿਆਦਾ ਮੌਤਾਂ
ਲੁਧਿਆਣਾ – ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ‘ਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ ਅਤੇ ਹਰ ਰੋਜ਼ ਇੱਥੇ ਜਿੱਥੇ ਵੱਡੀ ਗਿਣਤੀ ‘ਚ ਮਰੀਜ਼ਾਂ ਦਾ ਸਾਹਮਣੇ ਆਉਣਾ ਜਾਰੀ ਹੈ, ਉੱਥੇ ਹੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ ਵੀ ਬੇਰੋਕ ਵੱਧ ਰਿਹਾ ਹੈ।ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ‘ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 7 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ 161 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ‘ਚ 146 ਮਰੀਜ਼ ਲੁਧਿਆਣਾ, ਜਦਕਿ 15 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸੰਬੰਧਿਤ ਹਨ ।
ਇਹ ਵੀ ਪੜ੍ਹੋ :ਅੰਮ੍ਰਿਤਸਰ ਜ਼ਿਲ੍ਹੇ ‘ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 3 ਮਰੀਜ਼ਾਂ ਦੀ ਮੌਤ, 72 ਨਵੇਂ ਮਾਮਲੇ ਆਏ ਸਾਹਮਣੇ
ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਲਗਾਤਾਰ ਭਿਆਨਕ ਰੂਪ ਅਖਤਿਆਰ ਕਰਦੀ ਜਾ ਰਹੀ ਹੈ। ਜ਼ਿਲ੍ਹੇ ਵਿਚ ਅੱਜ ਜਿੱਥੇ ਕੋਰੋਨਾ ਮਹਾਮਾਰੀ ਕਾਰਣ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ, ਉਥੇ ਹੀ 72 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਹੁਣ 1646 ਤਕ ਪਹੁੰਚ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 378 ਹੋ ਗਈ ਹੈ ਜਦਕਿ 1197 ਮਰੀਜ਼ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ। ਦੂਜੇ ਪਾਸੇ ਜ਼ਿਲ੍ਹੇ ਭਰ ਵਿਚ 71 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ। ਅੰਮ੍ਰਿਤਸਰ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ ਸੂਬੇ ਭਰ ‘ਚੋਂ ਸਭ ਤੋਂ ਵੱਧ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਨਾਲ ਪੀੜਤ 28 ਹੋਰ ਮਰੀਜ਼ ਗੰਭੀਰ ਹਾਲਤ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਸਭ ਤੋਂ ਵੱਡੀ ਗੱਲ ਕੇਂਦਰੀ ਜੇਲ ਤੋਂ ਕੁੱਲ 31 ਕੈਦੀ ਅਤੇ ਪੁਲਸ ਕਰਮਚਾਰੀ ਕੋਰੋਨਾ ਤੋਂ ਪੀੜਤ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਸੱਤ ਪਾਜ਼ੇਟਿਵ ਮਰੀਜ਼ ਬੀ. ਐੱਸ. ਐੱਫ. ਦੇ ਸਾਹਮਣੇ ਆਏ ਹਨ।

ਤਾਜਾ ਜਾਣਕਾਰੀ