ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਹੁਣ ਇਸ ਨੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਵੀ ਆਪਣੀ ਚਪੇਟ ‘ਚ ਲੈ ਲਿਆ ਹੈ, ਕਾਂਗੜ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਹਨਾਂ ਦਾ ਗਲਾ ਕਾਫ਼ੀ ਖਰਾਬ ਸੀ। ਇਹ ਲੱਛਣ ਹੋਣ ਕਰ ਕੇ ਉਹਨਾਂ ਦਾ ਕੋਰੋਨਾ ਟੈਸਟ ਕਰਵਾਿਆ ਗਿਆ ਜਿਸ ਤੋਂ ਬਾਅਦ ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।ਮੰਤਰੀ ਦੀ ਰਿਪੋਰਟ ਪਾਜ਼ਿਟਿਵ ਆਉਂਦੇ ਹੀ ਸਿਹਤ ਵਿਭਾਗ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਤੇ ਪੂਰੇ ਪਰਿਵਾਰ ਦੇ ਸੈਂਪਲ ਲੈ ਕੇ ਜਾਂਚ ਕੀਤੀ ਗਈ।

ਮੀਡੀਆ ਰਿਪੋਰਟਾਂ ਮੁਤਾਬਕ ਉਹਨਾਂ ਦੀ ਨੂੰਹ ਤੇ ਕੋਆਪਰੇਟਿਵ ਬੈਂਕ ਬਠਿੰਡਾ ਦੇ ਚੇਅਰਮੈਨ ਹਰਮਨਵੀਰ ਜੈਸੀ ਕਾਂਗੜ ਦੀ ਪਤਨੀ ਵੀ ਪਾਜ਼ਿਟਿਵ ਪਾਈ ਗਈ ਹੈ, ਜਦਕਿ ਬਾਕੀ ਪਰਵਾਰਿਕ ਮੈਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਕਾਂਗੜ ਕੱਲ੍ਹ 15 ਅਗਸਤ, ਅਜ਼ਾਦੀ ਦਿਹਾੜੇ ਮੌਕੇ ਮਾਨਸਾ ‘ਚ ਤਿਰੰਗਾ ਲਹਿਰਾਉਣ ਲਈ ਪਹੁੰਚੇ ਸਨ, ਇਥੇ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਟੈਸਟ ਕਰਵਾਇਆ ਗਿਆ ਸੀ।

ਇਸ ਦੌਰਾਨ ਉਨ੍ਹਾਂ ਦੇ ਸੰਪਰਕ ‘ਚ ਸਥਾਨਕ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਸਮੇਤ ਵੱਡੀ ਗਿਣਤੀ ‘ਚ ਅਧਿਕਾਰੀ ਤੇ ਇਲਾਕੇ ਦੇ ਲੋਕ ਆਏ ਸਨ। ਉਨ੍ਹਾਂ ਆਪਣੇ ਸੰਪਰਕ ‘ਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਦੀ ਵੀ ਅਪੀਲ ਕੀਤੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਕੈਪਟਨ ਦੇ ਇਸ ਖਾਸ ਮੰਤਰੀ ਨੂੰ ਹੋ ਗਿਆ ਕੋਰੋਨਾ ਪਈਆਂ ਭਾਜੜਾਂ
ByadminAugust 16, 2020Comments Off on ਹੁਣੇ ਹੁਣੇ ਕੈਪਟਨ ਦੇ ਇਸ ਖਾਸ ਮੰਤਰੀ ਨੂੰ ਹੋ ਗਿਆ ਕੋਰੋਨਾ ਪਈਆਂ ਭਾਜੜਾਂ
Previous Postਦਿੱਲ ਤੇ ਦਰਦ ਪੈਣ ਨਾਲ ਅਚਾਨਕ ਹੋਈ ਇਸ ਵੱਡੇ ਅਕਾਲੀ ਲੀਡਰ ਦੀ ਅਚਾਨਕ ਮੌਤ ਛਾਇਆ ਸੋਗ
Next Postਹੁਣੇ ਹੁਣੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਘਰੇ ਪਿਆ ਮਾਤਮ ਹੋਈ ਮੌਤ ਛਾਇਆ ਸੋਗ