ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ – ਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਵਧਣ ਦੇ ਨਾਲ ਹੀ ਸੂਬਾ ਸਰਕਾਰ ਵੱਡੇ ਕਦਮ ਚੁੱਕਣ ਦੀ ਤਿਆਰੀ ‘ਚ ਹੈ। ਲੁਧਿਆਣਾ, ਪਟਿਆਲਾ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਇਸ ਨੂੰ ਵੇਖਦੇ ਹੋਏ ਸਰਕਾਰ ਇੱਕ ਵਾਰ ਫਿਰ ਲਾਕਡਾਊਨ ਲਗਾਉਣ ‘ਤੇ ਵਿਚਾਰ ਕਰ ਰਹੀ ਹੈ। ਇਸ ਵਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਤਾ ਵਿੱਚ ਅੱਜ ਹੋ ਰਹੀ ਉੱਚ ਪੱਧਰੀ ਬੈਠਕ ਵਿੱਚ ਲਿਆ ਜਾ ਸਕਦਾ ਹੈ।

ਸਰਕਾਰ ਇਹ ਫੈਸਲਾ ਲੈਣ ਤੋਂ ਪਹਿਲਾਂ ਹਰ ਪਹਿਲੂ ‘ਤੇ ਵਿਚਾਰ ਕਰ ਰਹੀ ਹੈ। ਸਿਹਤ ਸਲਾਹਕਾਰ ਡਾ.ਕੇਕੇ ਅਨੁਸਾਰ ਸੂਬਾ ਇਸ ਸਮੇਂ ਹੈਲਥ ਵਾਰ ਦੇ ਦੌਰ ‘ਚੋਂ ਲੰਘ ਰਿਹਾ ਹੈ। ਲੁਧਿਆਣਾ ਦੀ ਹਾਲਤ ਇਸ ਸਮੇਂ ਸਭ ਤੋਂ ਜ਼ਿਆਦਾ ਚਿੰ – ਤਾ ਦਾ ਵਿਸ਼ਾ ਹੈ। ਅੰਕੜਿਆਂ ‘ਤੇ ਗੌਰ ਕਰੀਏ ਤਾਂ 12 ਤੋਂ 19 ਅਗਸਤ ਤੱਕ ਲੁਧਿਆਣਾ ਵਿੱਚ 2,377, ਜਲੰਧਰ ਵਿੱਚ 1,341 ਅਤੇ ਪਟਿਆਲਾ ਵਿੱਚ 1,219 ਨਵੇਂ ਕੋਰੋਨਾ ਪਾਜ਼ਿਟਿਵ ਕੇਸ ਸਾਹਮਣੇ ਆ ਚੁੱਕੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 17 ਅਗਸਤ ਨੂੰ ਸੰਕੇਤ ਦਿੱਤੇ ਸਨ ਕਿ ਹਾਲਾਤ ਨਾਂ ਸੁਧਰਣ ‘ਤੇ ਸ-ਖ਼- ਤ ਸੁਰੱਖਿਆ ਉਪਾਅ ਨੂੰ ਲੈ ਕੇ ਲਾਕਡਾਊਨ ਵਰਗਾ ਕਦਮ ਵੀ ਚੁੱਕਿਆ ਜਾ ਸਕਦਾ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜੇਕਰ ਕੁੱਝ ਜ਼ਿਲ੍ਹਿਆਂ ਵਿੱਚ ਲਾਕਡਾਊਨ ਲਗਾਉਣਾ ਪਿਆ ਤਾਂ ਆਰਥਿਕਤਾ ਦੀ ਰਫ਼ਤਾਰ ਨਾਂ ਰੁਕੇ ਇਸ ਨੂੰ ਲੈ ਕੇ ਉਤਪਾਦਨ ਯੂਨਿਟਾਂ ‘ਤੇ ਰੋਕ ਨਹੀਂ ਲਗਾਈ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਆਈ ਵੱਡੀ ਤਾਜਾ ਖਬਰ – ਅੱਜ ਪੰਜਾਬ ਚ ਇਹਨਾ ਥਾਵਾਂ ਤੇ ਮੁੜ ਲਗ ਸਕਦਾ ਲਾਕ ਡਾਊਨ
ByadminAugust 20, 2020Comments Off on ਆਈ ਵੱਡੀ ਤਾਜਾ ਖਬਰ – ਅੱਜ ਪੰਜਾਬ ਚ ਇਹਨਾ ਥਾਵਾਂ ਤੇ ਮੁੜ ਲਗ ਸਕਦਾ ਲਾਕ ਡਾਊਨ
Previous Postਕਨੇਡਾ ਦੇ ਘਰ ਅੰਦਰ ਹੋਇਆ ਮੌਤ ਦਾ ਤਾਂਡਵ ਪੰਜਾਬ ਚ ਵਿਛੇ ਸਥਿਰ – ਤਾਜਾ ਵੱਡੀ ਖਬਰ
Next Postਹੁਣ ਹਵਾਈ ਸਫ਼ਰ ਕਰਨ ਵਾਲੇ ਹੋ ਜਾਣ ਚਿੰਤਾਮੁਕਤ – ਆਈ ਇਹ ਵੱਡੀ ਖਬਰ