ਕੈਪਟਨ ਸਰਕਾਰ ਦਾ ਵੱਡਾ ਫੈਸਲਾ ਦੁਕਾਨਾਂ ਬੰਦ ਕਰਨ ਬਾਰੇ

ਕੋਰੋਨਾਵਾਇਰਸ ਮਹਾਮਾਰੀ ਦੇ ਵੱਧਦੇ ਪ੍ਰਸਾਰ ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਨੇ ਨਵੇਂ ਆਦੇਸ਼ ਲਾਗੂ ਕੀਤੇ ਹਨ।ਸੋਮਵਾਰ ਤੋਂ ਸ਼ੁਕਵਾਰ ਸ਼ਾਮ ਸਾਢੇ 6 ਵਜੇ ਤੱਕ ਦੁਕਾਨਾਂ ਅਤੇ ਰੈਸਟੋਰੈਂਟ ਖੁੱਲ ਸਕਣਗੇ।ਸ਼ਾਮ 7 ਵਜੇ ਤੋਂ ਨਾਇਟ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਏਗਾ।

ਇਸ ਦੌਰਾਨ ਸ਼ਰਾਬ ਠੇਕੇ ਵੀ ਸ਼ਾਮ ਸਾਢੇ 6 ਵਜੇ ਤੱਕ ਹੀ ਖੁੱਲੇ ਰਹਿਣਗੇ।ਇਸ ਦੇ ਨਾਲ ਹੀ ਰਾਜ ਅੰਦਰ ਸ਼ਨੀਵਾਰ ਅਤੇ ਐਤਵਾਰ ਵੀਕਐਂਡ ਲੌਕਡਾਊਨ ਲਾਗੂ ਹੋਏਗਾ।ਧਾਰਮਿਕ ਸਥਾਨ ਅਤੇ ਸਪੋਰਟਸ ਕੰਪਲੈਕਸ ਵੀ ਸਾਢੇ 6 ਵਜੇ ਤੱਕ ਖੁੱਲ੍ਹਣਗੇ।ਇਹ ਹੁਕਮ ਅਗਸਤ ਮਹੀਨੇ ਲਾਗੂ ਰਹਿਣਗੇ। ਪੰਜਾਬ ਸਰਕਾਰ ਨੇ ਇਹ ਫੈਸਲਾ ਪੰਜਾਬ ‘ਚ ਵੱਧਦੇ ਕੋਰੋਨਾ ਕੇਸ ਅਤੇ ਮੌਤਾਂ ਨੂੰ ਵੇਖਦੇ ਹੋਏ ਕੀਤਾ ਹੈ।

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਸਾਵਧਾਨ ਹੋ ਜਾਵੋ – ਹੁਣੇ ਆਇਆ ਕੈਪਟਨ ਸਰਕਾਰ ਦਾ ਵੱਡਾ ਫੈਸਲਾ ਦੁਕਾਨਾਂ ਬੰਦ ਕਰਨ ਬਾਰੇ
ByadminAugust 21, 2020Comments Off on ਸਾਵਧਾਨ ਹੋ ਜਾਵੋ – ਹੁਣੇ ਆਇਆ ਕੈਪਟਨ ਸਰਕਾਰ ਦਾ ਵੱਡਾ ਫੈਸਲਾ ਦੁਕਾਨਾਂ ਬੰਦ ਕਰਨ ਬਾਰੇ
Previous Postਹੁਣੇ ਹੁਣੇ ਪੰਜਾਬ ਚ ਇਥੇ ਲੱਗ ਗਿਆ 25 ਅਗਸਤ ਤੱਕ ਕਰਫਿਊ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਵਾਪਰਿਆ ਵੱਡਾ ਕਹਿਰ , ਸਾਰੇ ਪੰਜਾਬ ਚ ਛਾਇਆ ਸੋਗ