ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਬੰਦ ਨੂੰ ਲੈ ਕੇ ਆ ਰਹੀ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਇੱਕ ਵੱਡਾ ਐਲਾਨ ਕਰ ਦਿੱਤਾ ਹੈ ਪੰਜਾਬ ਨੂੰ ਬੰਦ ਕਰਨ ਦੇ ਬਾਰੇ ਵਿਚ। ਇਹ ਐਲਾਨ 250 ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਕੀਤਾ ਗਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 24 ਸਤੰਬਰ ਨੂੰ 48 ਘੰਟਿਆਂ ਲਈ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਇਹ ਫ਼ੈਸਲਾ ਕੀਤਾ ਕਿ 24 ਤੋਂ 26 ਸਤੰਬਰ ਤਕ ਪੰਜਾਬ ਵਿਚ ਵੱਖ-ਵੱਖ ਥਾਵਾਂ ‘ਤੇ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।

ਇਸਦੇ ਨਾਲ ਹੀ ਉਨ੍ਹਾਂ ਤਾਲਮੇਲ ਕਮੇਟੀ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਵੀ ਸਮਰਥਨ ਕੀਤਾ। ਕੋਰ ਕਮੇਟੀ ਨੇ ਬਾਦਲ ਪਿੰਡ ਅਤੇ ਪਟਿਆਲੇ ਵਿਚ ਲੱਗੇ ਧਰਨਿਆਂ ‘ਚ 20 ਸਤੰਬਰ ਨੂੰ ਕਿਸਾਨਾਂ ਦੇ ਜਥੇ ਭੇਜਣ ਦਾ ਵੀ ਫ਼ੈਸਲਾ ਕੀਤਾ ਹੈ। ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਵਿਚ ਆਰਡੀਨੈਂਸਾਂ ਨੂੰ ਲੈ ਕੇ ਰੋ – ਸ ਵੱਧਦਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 250 ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਭਰਪੂਰ ਸਮਰਥਨ ਦਿੱਤਾ ਜਾਵੇਗਾ ਤੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ, ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਪੰਜਾਬ ਬੰਦ ਦੇ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਾਦਲ ਪਿੰਡ ਤੇ ਪਟਿਆਲੇ ਵਿਚ ਲੱਗੇ ਮੋਰਚਿਆਂ ਦੀ ਪੁਰਜ਼ੋਰ ਹਮਾਇਤ ਕੀਤੀ ਗਈ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਸਾਵਧਾਨ ਇਸ ਦਿਨ ਮੁਕੰਮਲ ਪੰਜਾਬ ਬੰਦ ਦਾ ਕਿਸਾਨਾਂ ਨੇ ਕਰਤਾ ਐਲਾਨ
ByadminSeptember 18, 2020Comments Off on ਸਾਵਧਾਨ ਇਸ ਦਿਨ ਮੁਕੰਮਲ ਪੰਜਾਬ ਬੰਦ ਦਾ ਕਿਸਾਨਾਂ ਨੇ ਕਰਤਾ ਐਲਾਨ
Previous Post3 ਅਕਤੂਬਰ ਤੱਕ ਇਸ ਏਅਰਲਾਈਨ ਦੀਆਂ ਫਲਾਈਟਾਂ ਦੇ ਬਾਰੇ ਹੋ ਗਿਆ ਇਹ ਵੱਡਾ ਐਲਾਨ
Next Postਆਖਰ ਇਸ ਥਾਂ ਤੋਂ ਇਦਾਂ ਮਿਲਿਆ ਬੱਚਾ – ਤਾਜਾ ਵੱਡੀ ਖਬਰ