ਪੰਜਾਬ ਸਰਕਾਰ ਨੇ ਸੇਵਾ ਫੀਸ ਦੇ ਨਵੇਂ ਵਾਧੇ ਨੂੰ ਨਵੇਂ ਵਰ੍ਹੇ ਤੋਂ ਲਾਗੂ ਕੀਤਾ ਹੈ। ਅਸਲਾ ਲਾਇਸੈਂਸਾਂ ਦੀ ਸੇਵਾ ਫੀਸ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ ਜਦਕਿ ਬਾਕੀ ਸੇਵਾਵਾਂ ਦੀ ਸੇਵਾ ਫੀਸ ਕਈ ਗੁਣਾ ਵਧਾਈ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਨਵਾਂ ਅਸਲਾ ਲਾਇਸੈਂਸ ਦੀ ਪਹਿਲਾਂ ਜੋ 2000 ਹਜ਼ਾਰ ਰੁਪਏ ਸੇਵਾ ਫੀਸ ਸੀ, ਉਹ ਵਧਾ ਕੇ ਚਾਰ ਹਜ਼ਾਰ ਰੁਪਏ ਕਰ ਦਿੱਤੀ ਗਈ ਹੈ ਜਦਕਿ ਸਰਕਾਰੀ ਫੀਸ 1000 ਰੁਪਏ ਵੱਖਰੀ ਹੈ। ਅਸਲਾ ਲਾਇਸੈਂਸ ਰੀਨਿਊ ਕਰਾਉਣ ਲਈ ਐੱਨਪੀ ਬੋਰ ਰਿਵਾਲਵਰ/ਪਿਸਟਲ ਦੀ ਸੇਵਾ ਫੀਸ 400 ਤੋਂ ਵਧਾ ਵਧਾ ਕੇ 1000 ਰੁਪਏ ਕਰ ਦਿੱਤੀ ਗਈ ਹੈ।
ਅਸਲਾ ਦਰਜ ਕਰਨ ਦੀ ਫੀਸ 400 ਤੋਂ ਵਧਾ ਕੇ 1000 ਰੁਪਏ, ਅਸਲਾ ਵੇਚਣ ਦੀ ਮਨਜ਼ੂਰੀ ਦੀ ਫੀਸ 500 ਤੋਂ ਵਧਾ ਕੇ 1000 ਰੁਪਏ, ਅਸਲਾ ਕਟਵਾਉਣ ਦੀ ਪ੍ਰਤੀ ਹਥਿਆਰ ਫੀਸ 400 ਰੁਪਏ ਤੋਂ ਵਧਾ ਕੇ 2000 ਰੁਪਏ, ਅਸਲਾ ਵਧਾਉਣ ਦੀ ਫੀਸ 400 ਤੋਂ ਵਧਾ ਕੇ 1000, ਕਾਰਤੂਸਾਂ ਦੀ ਗਿਣਤੀ ਵਧਾਉਣ ਦੀ ਫੀਸ 400 ਤੋਂ 500 ਰੁਪਏ,
ਮੌਤ ਹੋਣ ਜਾਣ ਦੇ ਮਾਮਲੇ ’ਚ ਅਸਲਾ ਵੇਚਣ ਦੀ ਮਨਜ਼ੂਰੀ ਫੀਸ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤੀ ਗਈ ਹੈ। ਸਰਕਾਰੀ ਫੀਸ ਇਸ ਤੋਂ ਵੱਖਰੀ ਹੈ। ਬਠਿੰਡਾ ਦੇ ਮੌਜੂਦਾ ਡਿਪਟੀ ਕਮਿਸ਼ਨਰ ਪ੍ਰਨੀਤ ਭਾਰਦਵਾਜ ਨੇ ਅਸਲਾ ਲਾਇਸੈਂਸ ਵਾਲੀ ਫਾਈਲ ਮੁਫ਼ਤ ਕਰ ਦਿੱਤੀ ਹੈ ਜਦਕਿ ਪਹਿਲਾਂ ਇਸ ਦੀ ਕੀਮਤ 20 ਹਜ਼ਾਰ ਰੁਪਏ ਵਸੂਲੀ ਜਾਂਦੀ ਸੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜਾ ਜਾਣਕਾਰੀ