ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੰਜਾਬ ਦੇ ਸਕੂਲਾਂ ਦਾ ਸਮਾਂ ਮੁੜ ਬਦਲਿਆ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਮੁੜ ਤਬਦੀਲੀ ਕੀਤੀ ਹੈ। ਵਿਭਾਗ ਦੇ ਫੈਸਲੇ ਮੁਤਾਬਕ ਹੁਣ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ ਤਿੰਨ ਵਜੇ ਤਕ ਹੋਵੇਗਾ।
ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3.30 ਵਜੇ ਤੱਕ ਹੋਵੇਗਾ। ਇਹ ਫੈਸਲਾ 15 ਜਨਵਰੀ ਤੱਕ ਲਾਗੂ ਰਹੇਗਾ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਠੰਡ ਤੇ ਸੰਘਣੀ ਧੁੰਦ ਪੈਣ ਕਾਰਨ 3 ਜਨਵਰੀ ਨੂੰ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਸੀ। ਪਹਿਲਾਂ ਪ੍ਰਮਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਚਾਰ ਵਜੇ ਤੱਕ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4.15 ਵਜੇ ਤੱਕ ਸੀ।
ਤਾਜਾ ਜਾਣਕਾਰੀ