ਆਈ ਤਾਜਾ ਵੱਡੀ ਖਬਰ
ਭਾਰਤ ਦੇ ਬਹੁਤ ਸਾਰੇ ਲੋਕ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ ਜਾਂਦੇ ਹਨ। ਵਿਦੇਸ਼ ਜਾਣ ਲਈ ਲੋਕ ਵੱਖ-ਵੱਖ ਤਰ੍ਹਾਂ ਦੇ ਰਸਤੇ ਅਪਣਾਉਦੇ ਹਨ ਜਿੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਬਹੁਤ ਸਾਰੇ ਲੋਕ ਆਪਣੇ ਘਰ ਦੀਆਂ ਤੰਗੀਆਂ ਦੇ ਮੱਦੇ ਨਜ਼ਰ ਹੀ ਵਿਦੇਸ਼ ਦਾ ਰੁੱਖ ਕਰਦੇ ਹਨ ਅਤੇ ਕੁਝ ਲੋਕ ਉਥੋਂ ਦੇ ਰਹਿਣ ਸਹਿਣ ਅਤੇ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਦੇ ਕਾਇਲ ਹੋ ਜਾਂਦੇ ਹਨ ਜਿਸ ਕਾਰਨ ਉਹ ਆਪ ਮੁਹਾਰੇ ਹੀ ਵਿਦੇਸ਼ਾਂ ਵੱਲ ਖਿੱਚੇ ਚਲੇ ਜਾਂਦੇ ਹਨ। ਅੱਜ ਦੇ ਸਮੇਂ ਵਿੱਚ ਭਾਰਤ ਵਿੱਚ ਬਹੁਤ ਸਾਰੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵਲ ਵੱਧ ਰਿਹਾ ਹੈ।
ਜਿੱਥੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਕੰਮ ਮਿਲ ਸਕਦਾ ਹੈ। ਹੁਣ ਅਮਰੀਕਾ ਚ ਕਹਿਰ ਵਾਪਰਿਆ ਹੈ ਜਿੱਥੇ ਮੁੰਡੇ ਕੁੜੀ ਦੀ ਘਰ ਵਿੱਚ ਮੌਤ ਹੋਣ ਕਾਰਨ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਨਿਊਜਰਸੀ ਵਿੱਚ ਇੱਕ ਭਾਰਤੀ ਜੋੜੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਦਾ ਵਿਆਹ ਭਾਰਤ ਵਿਚ ਦਿਸੰਬਰ 2014 ਵਿੱਚ ਹੋਇਆ ਸੀ। ਤੇ ਦੋਨੋਂ ਪਤੀ ਪਤਨੀ ਅਗਸਤ 2015 ਵਿੱਚ ਅਮਰੀਕਾ ਚਲੇ ਗਏ ਸਨ।
ਇਸ ਭਾਰਤੀ ਜੋੜੇ ਦੀ ਮੌਤ ਦਾ ਉਸ ਸਮੇਂ ਪਤਾ ਲੱਗਾ ਜਦੋਂ ਗੁਆਂਢੀਆਂ ਨੇ ਉਨ੍ਹਾਂ ਦੀ ਚਾਰ ਸਾਲਾਂ ਦੀ ਬੇਟੀ ਨੂੰ ਬਾਲਕੋਨੀ ਵਿਚ ਇਕੱਲੇ ਰੋਂਦੇ ਹੋਏ ਦੇਖਿਆ। ਇਸ ਨੂੰ ਵੇਖ ਕੇ ਗੁਆਂਢੀਆਂ ਨੂੰ ਸ਼ੱਕ ਹੋਣ ਤੇ ਘਰ ਜਾ ਕੇ ਦੇਖਣ ਤੋਂ ਪਤਾ ਲੱਗਾ ਕਿ ਦੋਹਾਂ ਪਤੀ ਪਤਨੀ ਦੀ ਘਰ ਵਿੱਚ ਹੀ ਮੌਤ ਹੋ ਗਈ। ਅਮਰੀਕਾ ਵਿੱਚ ਬਾਲਾਜੀ ਭਾਰਤ ਰੂਧਰਵਾਰ 32 ਸਾਲਾ, ਤੇ ਉਸ ਦੀ ਪਤਨੀ ਆਰਤੀ ਬਾਲਾ ਜੀ ਰੂਧਰਵਾਰ 30 ਸਾਲਾ ਦੋਨੋ ਮ੍ਰਿਤਕ ਹਾਲਤ ਵਿੱਚ ਆਪਣੇ ਨਿਊਜਰਸੀ ਦੇ ਘਰ ਵਿਚ ਪਾਏ ਗਏ।
ਇਸ ਘਟਨਾ ਦੀ ਸੂਚਨਾ ਗੁਆਂਢੀਆਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਤੇ ਜਿਸ ਨੇ ਬਾਅਦ ਵਿੱਚ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ। ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਨੂੰ ਭਾਰਤ ਵਿੱਚ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੋੜੀਂਦੀਆਂ ਰਸਮਾਂ ਤੋਂ ਬਾਅਦ ਮ੍ਰਿਤਕ ਜੋੜੇ ਦੀਆਂ ਲਾਸ਼ਾਂ ਨੂੰ ਭਾਰਤ ਭੇਜਿਆ ਜਾਵੇਗਾ ਜਿਸ ਨੂੰ 10 ਦਿਨ ਦਾ ਸਮਾਂ ਲੱਗਦਾ ਹੈ। ਪੁਲਿਸ ਨੇ ਕਿਹਾ ਕਿ ਪੋ-ਸ-ਟ-ਮਾ-ਰ-ਟ-ਮ ਦੀ ਰਿਪੋਰਟ ਵੀ ਪਰਿਵਾਰ ਨਾਲ਼ ਸਾਂਝੀ ਕੀਤੀ ਜਾਵੇਗੀ। ਬੱਚੀ ਮ੍ਰਿਤਕ ਦੇ ਦੋਸਤ ਕੋਲ ਹੈ। ਇਸ ਘਟਨਾ ਨਾਲ ਭਾਰਤੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।
ਤਾਜਾ ਜਾਣਕਾਰੀ