ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਜੇਕਰ ਤੁਹਾਡਾ ਕੋਈ ਰਿਸ਼ਤੇਦਾਰ ਕੈਨੇਡਾ ‘ਚ ਪੱਕਾ ਗਿਆ ਹੈ ਅਤੇ ਉੱਥੇ ਹੀ ਉਸ ਦੀ ਪੜ੍ਹਾਈ ਚੱਲ ਰਹੀ ਹੈ, ਤਾਂ ਹੁਣ ਨੌਕਰੀ ਲਈ ਸਭ ਤੋਂ ਵਧੀਆ ਮਹਿਕਮਾ ਮੰਨੇ ਜਾਂਦੇ ਸਿੱਖਿਆ ਵਿਭਾਗ ‘ਚ ਨੌਕਰੀ ਕਰਨ ਦਾ ਮੌਕਾ ਮਿਲ ਸਕਦਾ ਹੈ।
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਰਕਾਰ ਨੇ ਅਗਲੇ ਤਿੰਨ ਸਾਲਾਂ ‘ਚ ਸਿੱਖਿਆ ਪ੍ਰਣਾਲੀ ‘ਤੇ 681 ਮਿਲੀਅਨ ਡਾਲਰ ਖਰਚ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ 3,500 ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ, ਯਾਨੀ ਇਸ ਮਹਿਕਮੇ ‘ਚ ਜਾਣ ਲਈ ਤੁਹਾਡੇ ਕੋਲ ਵਧੀਆ ਮੌਕਾ ਹੋਵੇਗਾ। ਉੱਥੇ ਹੀ, ਬ੍ਰਿਟਿਸ਼ ਕੋਲੰਬੀਆ ‘ਚ ਰਹਿਣ ਦਾ ਖਰਚ ਵੀ ਘੱਟ ਸਕਦਾ ਹੈ ਕਿਉਂਕਿ ਸਰਕਾਰ ਨੇ ਘੱਟ ਕਿਰਾਏ ‘ਤੇ ਦਿੱਤੇ ਜਾਣ ਵਾਲੇ ਘਰ ਬਣਾਉਣ ਦਾ ਵੀ ਫੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਕੋਲੰਬੀਆ ਖੇਤੀਬਾੜੀ, ਨਿਰਮਾਣ, ਜੰਗਲਾਤ ਅਤੇ ਸਿਹਤ ਇੰਡਸਟਰੀਜ਼ ਦਾ ਗੜ੍ਹ ਹੈ, ਜਿੱਥੇ ਕੰਮ ‘ਚ ਮਹਾਰਤ ਅਤੇ ਸਿੱਖਿਆ ਦੇ ਹਿਸਾਬ ਨਾਲ ਲੋਕਾਂ ਨੂੰ ਨੌਕਰੀ ਕਰਨ ਦਾ ਮੌਕਾ ਮਿਲਦਾ ਹੈ। ਰੁਜ਼ਗਾਰ ਦੇ ਮੌਕੇ ਵਧਾਉਣ ਲਈ ਬੀ. ਸੀ. ਦੀ ਸਰਕਾਰ ਕਈ ਹੋਰ ਯੋਜਨਾਵਾਂ ਵੀ ਬਣਾ ਰਹੀ ਹੈ। ਇਸ ਦੇ ਇਲਾਵਾ ਸਰਕਾਰ ਕਾਮਿਆਂ ਦੀਆਂ ਦਿਹਾੜੀਆਂ ਵਧਾਉਣ ‘ਤੇ ਵਿਚਾਰ ਕਰ ਰਹੀ ਹੈ, ਤਾਂ ਕਿ ਉਹ ਆਪਣੇ ਖਰਚੇ ਆਸਾਨੀ ਨਾਲ ਪੂਰੇ ਕਰ ਸਕਣ।
ਸਿੱਖਿਆ ਦੇ ਖੇਤਰ ‘ਚ ਨੌਕਰੀ ਕਰਨ ਦੇ ਚਾਹਵਾਨਾਂ ਕੋਲ ਇਹ ਵੱਡਾ ਮੌਕਾ ਹੋਵੇਗਾ। ਸਰਕਾਰ ਨਵੀਂ ਭਰਤੀ ਲਈ ਜਲਦ ਹੀ ਨੋਟੀਫਿਕੇਸ਼ਨ ਵੀ ਜਾਰੀ ਕਰ ਸਕਦੀ ਹੈ। ਅਜਿਹੇ ‘ਚ ਨੌਜਵਾਨਾਂ ਕੋਲ ਮੌਕਾ ਹੈ ਕਿ ਉਹ ਟੀਚਰਜ਼ ਟਰੇਨਿੰਗ ਲੈ ਕੇ ਆਪਣੇ ਟੈਸਟ ਦੀ ਤਿਆਰ ਕਰ ਲੈਣ। ਬ੍ਰਿਟਿਸ਼ ਕੋਲੰਬੀਆ ਸਕੂਲ ਟਰੱਸਟੀ ਐਸੋਸੀਏਸ਼ਨ ਦੇ ਮੁਖੀ ਨੇ ਕਿਹਾ ਕਿ ਸੂਬੇ ‘ਚ 3,500 ਅਧਿਅਪਾਕਾਂ ਦੀ ਲੋੜ ਹੈ ਕਿਉਂਕਿ ਸੂਬੇ ‘ਚ ਬਹੁਤ ਸਾਰੇ ਅਧਿਆਪਕ ਰਿਟਾਇਰ ਹੋਣ ਵਾਲੇ ਹਨ, ਜਿਨ੍ਹਾਂ ਦੀ ਥਾਂ ਨਵੇਂ ਅਧਿਆਪਕਾਂ ਦੀ ਜ਼ਰੂਰਤ ਹੋਵੇਗੀ।
ਸੂਬੇ ਦੇ ਸਿੱਖਿਆ ਮੰਤਰਾਲੇ ਮੁਤਾਬਕ ਬੀ. ਸੀ. ਦੇ 60 ਸਕੂਲਾਂ ‘ਚ ਭਰਤੀ ਜਾਰੀ ਰਹੇਗੀ। ਹਾਲਾਂਕਿ ਮੰਤਰਾਲੇ ਨੇ ਇਹ ਨਹੀਂ ਦੱਸਿਆ ਕਿ ਹੁਣ ਤਕ ਸਕੂਲਾਂ ‘ਚ ਕਿੰਨੇ ਅਧਿਆਪਕ ਰੱਖੇ ਜਾ ਚੁੱਕੇ ਹਨ ਅਤੇ ਹੋਰ ਕਿੰਨੀਆਂ ਸੀਟਾਂ ਖਾਲੀ ਹਨ। ਜਾਣਕਾਰੀ ਮੁਤਾਬਕ, ਬ੍ਰਿਟਿਸ਼ ਕੋਲੰਬੀਆ ‘ਚ ਲਗਭਗ 42,000 ਪਬਲਿਕ ਸਕੂਲ ਅਧਿਆਪਕ ਹਨ।
ਵਾਇਰਲ