ਆਈ ਤਾਜਾ ਵੱਡੀ ਖਬਰ
ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਸੂਬੇ ਅੰਦਰ ਪਹਿਲਾਂ ਹੀ ਕਰੋਨਾ ਦੇ ਚਲਦੇ ਹੋਏ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਿਉਂਕਿ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਛੁੱਟ ਗਈਆਂ ਸਨ ਅਤੇ ਰੁਜ਼ਗਾਰ ਬੰਦ ਹੋਣ ਨਾਲ ਲੋਕਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਵਧ ਰਹੀ ਮਹਿੰਗਾਈ ਦੇ ਵਿੱਚ ਬੇਰੁਜ਼ਗਾਰ ਲੋਕਾਂ ਵੱਲੋਂ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਉਥੇ
ਹੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਅਹਿਮ ਐਲਾਨ ਕੀਤੇ ਗਏ ਸਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰੋਜ਼ਗਾਰ ਦੇ ਕਈ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ। ਜਿਸ ਵਾਸਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਤਾਂ ਜੋ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਉਤੇ ਨੌਕਰੀਆਂ ਮੁਹਈਆ ਕਰਵਾਈਆਂ ਜਾ ਸਕਣ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਲੱਖ ਸਰਕਾਰੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦੇਣ ਦਾ ਭਰੋਸਾ ਦਿੱਤਾ ਗਿਆ ਸੀ।
ਹੁਣ 12 ਅਪ੍ਰੈਲ ਬਾਰੇ ਏਥੇ ਵੱਡਾ ਐਲਾਨ ਹੋਇਆ ਹੈ। ਸਰਕਾਰ ਵੱਲੋਂ ਜਿਥੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਏ ਜਾ ਰਹੇ ਹਨ, ਉੱਥੇ ਹੀ ਘਰ ਘਰ ਰੋਜ਼ਗਾਰ ਮੁਹਿੰਮ ਤਹਿਤ ਇੰਡੋਟੈਕ ਇੰਜੀਨੀਅਰ ਪ੍ਰੋਡਕਟ ਕੰਪਨੀ ਦੇ ਸਹਿਯੋਗ ਨਾਲ ਹੈਲਪਰ ਅਤੇ ਪਾਵਰ ਪ੍ਰੈਸ ਓਪਰੇਟਰਾਂ ਦੀਆਂ ਆਸਾਮੀਆਂ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਬਠਿੰਡੇ ਵਿੱਚ ਡਿਪਟੀ ਸੀ. ਈ. ਓ. ਤੀਰਥ ਪਾਲ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਸਾਹਮਣੇ ਸਿਵਲ
ਲਾਇਨਸ ਬਠਿੰਡਾ ਵਿਖੇ ਪਲੇਸਮੈਂਟ 12 ਅਪਰੈਲ 2021 ਨੂੰ ਸਵੇਰੇ 10:30 ਵਜੇ ਕਾਰਵਾਈ ਜਾ ਰਹੀ ਹੈ। ਜਿਸ ਵਿੱਚ ਸਲੈਕਟ ਹੋਣ ਵਾਲੇ ਉਮੀਦਵਾਰਾਂ ਨੂੰ 9500 ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਉਥੇ ਹੀ ਆਉਣ ਵਾਲੇ ਉਮੀਦਵਾਰਾਂ ਲਈ ਕਰੋਨਾ ਦੇ ਮੱਦੇਨਜ਼ਰ ਮਾਸਕ ਪਾ ਕੇ ਆਉਣਾ ਲਾਜ਼ਮੀ ਕੀਤਾ ਗਿਆ ਹੈ। ਉਮੀਦਵਾਰ ਆਪਣਾ ਬਾਇਓਡਾਟਾ, ਫੋਟੋਆਂ ਆਪਣੇ ਨਾਲ ਲੈ ਕੇ ਆਉਣ। ਉਮੀਦਵਾਰਾਂ ਦੀ ਵਿਦਿਅਕ ਯੋਗਤਾ ਆਈ ਟੀ ਆਈ ਪਾਸ ਹੋਣੀ ਚਾਹੀਦੀ ਹੈ। ਜਿਸ ਲਈ ਲੜਕੇ ਅਤੇ ਲੜਕੀਆਂ ਦੀ ਉਮਰ 18 ਤੋਂ 35 ਸਾਲ ਹੋਵੇ।
ਤਾਜਾ ਜਾਣਕਾਰੀ