ਆਈ ਤਾਜਾ ਵੱਡੀ ਖਬਰ

ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ 4 ਮਹੀਨਿਆਂ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ।

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਮਸ਼ਹੂਰ ਬੋਲੀਵੁਡ ਅਦਾਕਾਰ ਦੇ ਘਰ ਮੌਤ ਹੋਣ ਨਾਲ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਅਦਾਕਾਰ ਮੁਕੇਸ਼ ਖੰਨਾ ਦੇ ਘਰ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮੁਕੇਸ਼ ਖੰਨਾ ਦੇ ਭਰਾ ਦਾ ਦਿਹਾਂਤ ਹੋਣ ਕਾਰਨ, ਮੁਕੇਸ਼ ਖੰਨਾ ਨੂੰ ਕਾਫੀ ਸਦਮਾ ਪੁੱਜਾ ਹੈ।

ਮੁਕੇਸ਼ ਖੰਨਾ ਦੇ ਵੱਡੇ ਭਰਾ ਸਤੀਸ਼ ਖੰਨਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ। ਉੱਥੇ ਹੀ ਸ਼ਨੀਵਾਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਬਾਰੇ ਗੱਲਬਾਤ ਕਰਦੇ ਹੋਏ ਅਦਾਕਾਰ ਮੁਕੇਸ਼ ਖੰਨਾ ਨੇ ਦੱਸਿਆ ਹੈ ਕਿ ਉਨਾਂ ਦੇ ਵੱਡੇ ਭਰਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲਦ ਹੀ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ 84 ਸਾਲਾ ਸਤੀਸ਼ ਖੰਨਾ 8 ਅਪ੍ਰੈਲ ਨੂੰ ਕਰੋਨਾ ਸੰਕਰਮਿਤ ਹੋ ਗਏ ਸਨ। ਉਹਨਾਂ ਦੀ ਰਿਪੋਰਟ ਪੋਜਟਿਵ ਆਉਣ ਤੇ ਉਹ ਕਾਫੀ ਪਰੇਸ਼ਾਨ ਸਨ। ਕਰੋਨਾ ਕਾਰਨ ਹੋਣ ਵਾਲੀਆਂ ਪ੍ਰੇਸ਼ਾਨੀਆਂ ਦੇ ਨਾਲ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਬਹੁਤ ਸਾਰੇ ਫਿਲਮੀ ਅਦਾਕਾਰਾ ਵੱਲੋਂ ਅਦਾਕਾਰ ਮੁਕੇਸ਼ ਖੰਨਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।


ਤਾਜਾ ਜਾਣਕਾਰੀ
ਇਸ ਮਸ਼ਹੂਰ ਬੋਲੀਵੁਡ ਅਦਾਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
ByadminApril 19, 2021Comments Off on ਇਸ ਮਸ਼ਹੂਰ ਬੋਲੀਵੁਡ ਅਦਾਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
Previous Postਹੁਣੇ ਹੁਣੇ ਮੌਸਮ ਬਾਰੇ ਆਇਆ ਇਹ ਵੱਡਾ ਅਲਰਟ ਅਗਲੇ 48 ਘੰਟਿਆਂ ਚ ਪੰਜਾਬ ਦੇ ਇਹਨਾਂ ਇਲਾਕਿਆਂ ਚ ਆ ਸਕਦਾ ਭਾਰੀ ਮੀਂਹ
Next Postਕੋਰੋਨਾ ਸੰਕਟ ਦੇ ਕਰਕੇ 1 ਮਈ ਤੋਂ ਇੰਡੀਆ ‘ਚ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ