ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਸਥਿਤੀ ਉਪਰ ਵਿਚਾਰ ਚਰਚਾ ਕਰਕੇ ਵੱਧ ਪ੍ਰਭਾਵਤ ਹੋਣਗੇ ਸੂਬਿਆਂ ਅਤੇ ਜ਼ਿਲ੍ਹਿਆਂ ਵਿੱਚ ਕਰੋਨਾ ਟੈਸਟ ਤੇ ਟੀਕਾਕਰਣ ਦੀ ਸਮਰਥਾ ਨੂੰ ਵਧਾਉਣ ਉਪਰ ਜੋਰ ਦਿੱਤਾ ਹੈ। ਉਥੇ ਹੀ ਪੰਜਾਬ ਦੇ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕਰ ਦਿੱਤਾ ਗਿਆ ਹੈ।
ਸੂਬੇ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸਦੇ ਚਲਦੇ ਹੋਏ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਅਸਥਾਨ ਉਪਰ ਵੀ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਵਿਆਹ ਅਤੇ ਅੰਤਿਮ ਸੰਸਕਾਰ ਦੇ ਵਿੱਚ ਵੀ ਤੋ ਵਧੇਰੇ ਵਿਅਕਤੀ ਸ਼ਾਮਲ ਨਹੀਂ ਹੋ ਸਕਦੇ। ਕੈਪਟਨ ਨੇ ਕੋਰੋਨਾ ਦਾ ਕਹਿਰ ਦੇਖ ਕੇ ਪੰਜਾਬ ਲਈ ਇੱਕ ਵੱਡਾ ਫੈਸਲਾ ਲਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਅੰਦਰ ਜਿੱਥੇ ਪਹਿਲਾਂ 45 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾਣਾ ਸ਼ੁਰੂ ਕੀਤਾ ਗਿਆ ਸੀ।

ਉਥੇ ਹੀ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਣ ਕੀਤੇ ਜਾਣ ਦਾ ਆਦੇਸ਼ ਜਾਰੀ ਕਰ ਦਿੱਤਾ ਗਿਆ ਸੀ। ਇਸ ਉਮਰ ਵਰਗ ਦੇ ਟੀਕਾ ਕਰਨ ਵਾਸਤੇ ਸੂਬਾ ਸਰਕਾਰ ਵੱਲੋਂ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਗਿਆ ਹੈ। ਇਸ ਦੀ ਜਲਦੀ ਤੋਂ ਜਲਦੀ ਸਪਲਾਈ ਸਬੰਧੀ ਭਾਰਤੀ ਸੀਰਮ ਸੰਸਥਾ ਨੂੰ ਤੁਰੰਤ ਵੈਕਸੀਨ ਦੀਆਂ ਖੁਰਾਕਾਂ ਪਹੁੰਚਾਉਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਪਹਿਲਾਂ ਗਰੀਬ ਲੋਕਾਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਸੀ।

ਉੱਥੇ ਹੀ ਸਰਕਾਰ ਵੱਲੋਂ ਟੀਕਾ ਕਰਨ ਲਈ ਫੰਡ ਦੇਣ ਤੋਂ ਪਾਸਾ ਵੱਟ ਲਿਆ ਗਿਆ ਹੈ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਗਰੀਬ ਵਰਗ ਦੇ ਲੋਕਾਂ ਦਾ ਟੀਕਾਕਰਣ ਸਰਕਾਰੀ ਹਸਪਤਾਲਾਂ ਵਿੱਚ ਸਰਕਾਰ ਵੱਲੋਂ ਫਰੀ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗ਼ਰੀਬਾਂ ਦਾ ਮੁਫ਼ਤ ਟੀਕਾਕਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਰਾਹਤ ਫੰਡ ਤੋਂ ਇਲਾਵਾ ਸੀ ਐੱਸ ਆਰ ਫੰਡਾਂ ਦੀ ਵਰਤੋਂ ਵੀ ਕੀਤੀ ਜਾਵੇਗੀ। 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ ਵੈਕਸੀਨ ਦੀ ਡਿਲਵਰੀ ਕੇਂਦਰ ਸਰਕਾਰ ਵੱਲੋਂ 15 ਮਈ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਨਹੀਂ ਹੈ।


ਤਾਜਾ ਜਾਣਕਾਰੀ
ਕੈਪਟਨ ਨੇ ਕੋਰੋਨਾ ਦਾ ਕਹਿਰ ਦੇਖ ਪੰਜਾਬ ਲਈ ਲੈ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ
ByadminApril 26, 2021Comments Off on ਕੈਪਟਨ ਨੇ ਕੋਰੋਨਾ ਦਾ ਕਹਿਰ ਦੇਖ ਪੰਜਾਬ ਲਈ ਲੈ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ
Previous Postਪੰਜਾਬ : ਇਹਨਾਂ ਵਿਦਿਆਰਥੀਆਂ ਲਈ ਆਈ ਇਹ ਵੱਡੀ ਖਬਰ , ਬੱਚਿਆਂ ਚ ਖੁਸ਼ੀ
Next Postਦੀਪ ਸਿੱਧੂ ਦੇ ਜੇਲ ਚੋ ਬਾਹਰ ਆਉਣ ਬਾਰੇ ਹੁਣ ਆ ਗਈ ਇਹ ਵੱਡੀ ਖਬਰ