ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਬੇਰੁਜ਼ਗਾਰੀ ਦੀ ਦਰ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਜਾਂ ਵਿਦਿਆਰਥੀ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਕਿਉਂਕਿ ਉਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਵਿਦੇਸ਼ਾਂ ਦੇ ਵਿਚ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਅਨੁਸਾਰ ਪੈਸੇ ਮਿਲ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੀ ਆਮਦਨ ਵਧੀਆ ਚੱਲਦੀ ਰਹਿੰਦੀ ਹੈ। ਪ੍ਰੰਤੂ ਵਿਦੇਸ਼ਾਂ ਦੇ ਵਿਚ ਰਹਿਣਾ ਆਸਾਨ ਨਹੀਂ ਹੁੰਦਾ। ਕਿਉਂਕਿ ਵਿਦੇਸ਼ਾਂ ਦੇ ਵਿਚ ਪਰਿਵਾਰ ਤੋਂ ਬਿਨਾਂ ਰਹਿ ਕੇ ਰੁਜ਼ਗਾਰ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਕਈ ਵਾਰੀ ਅਜਿਹੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਕਾਰਨ ਦਿੱਕਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾਂਦਾ ਹੈ।

ਇਸੇ ਤਰ੍ਹਾਂ ਉਨ੍ਹਾਂ ਦੇ ਪਿੱਛੇ ਰਿਹ ਰਹੇ ਪਰਿਵਾਰ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਹੁਣ ਇਟਲੀ ਤੋਂ ਵੀ ਇਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰ ਗਈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਇਟਲੀ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਹਿਚਾਨ ਪੂਨਮਦੀਪ ਸਿੰਘ ਸ਼ੈਰੀ ਨਾਮ ਦੇ ਵਿਆਕਤੀ ਤੋ ਹੋਈ ਹੈ।

ਜੋ ਪੰਜਾਬ ਦੇ ਟਾਂਡਾ ਜ਼ਿਲ੍ਹਾ ਦੇ ਪਿੰਡ ਮਿਆਣੀ ਨਾਲ ਸੰਬੰਧ ਰੱਖਦਾ ਸੀ। ਹਾਦਸੇ ਦਾ ਸ਼ਿਕਾਰ ਹੋਏ ਸ਼ੈਰੀ ਦੇ ਪਿਤਾ ਦਾ ਨਾਮ ਸਵਰਗਵਾਸੀ ਹਰਭਜਨ ਸਿੰਘ ਹੈ ਅਤੇ ਇਸ ਮ੍ਰਿਤਕ ਨੌਜਵਾਨ ਦੀ ਉਮਰ ਛੱਬੀ ਸਾਲ ਦੱਸੀ ਜਾ ਰਹੀ ਹੈ। ਦਰਅਸਲ ਮ੍ਰਿਤਕ ਨੌਜਵਾਨ ਸ਼ੈਰੀ ਪਿਛਲੇ ਦਸ ਸਾਲ ਤੋਂ ਇਟਲੀ ਦੇ ਮਾਨਤੋਵਾ ਸ਼ਹਿਰ ਦੇ ਵਿੱਚ ਰਹਿ ਰਿਹਾ ਸੀ। ਇਸ ਦੁਰਘਟਨਾ ਸੰਬੰਧੀ ਜਾਣਕਾਰੀ ਇਸ ਦੇ ਪਰਿਵਾਰ ਨੂੰ ਇਟਲੀ ਤੋਂ ਆਏ ਫੋਨ ਰਾਹੀਂ ਮਿਲੀ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਵਿੱਚ ਇਸ ਮ੍ਰਿਤਕ ਨੌਜਵਾਨ ਦੀ ਮਾਂ ਪਿੰਡ ਮਿਆਣੀ ਰਹਿੰਦੀ ਹੈ ਅਤੇ ਉਸ ਦਾ ਛੋਟਾ ਭਰਾ ਆਪਣੇ ਪਰਿਵਾਰ ਸਮੇਤ ਕੈਨੇਡਾ ਰਹਿੰਦਾ ਹੈ। ਦੱਸ ਦੇਈਏ ਕਿ ਇਟਲੀ ਦੇ ਵਿਚ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ੈਰੀ ਕੰਮ ਤੂੰ ਆਪਣੇ ਘਰ ਵਾਪਸ ਪਰਤ ਰਿਹਾ ਸੀ। ਉਸ ਦੌਰਾਨ ਇਹ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਉਸ ਨੇ ਆਪਣੀ ਕੀਮਤੀ ਜਾਨ ਗਵਾ ਲਈ।

Home ਤਾਜਾ ਜਾਣਕਾਰੀ ਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਦੇਖ ਗੋਰਿਆਂ ਦੀਆਂ ਨਿਕਲੀਆਂ ਧਾਹਾਂ

ਤਾਜਾ ਜਾਣਕਾਰੀ
ਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਦੇਖ ਗੋਰਿਆਂ ਦੀਆਂ ਨਿਕਲੀਆਂ ਧਾਹਾਂ
ByadminApril 26, 2021Comments Off on ਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਦੇਖ ਗੋਰਿਆਂ ਦੀਆਂ ਨਿਕਲੀਆਂ ਧਾਹਾਂ
Previous Postਕਰਲੋ ਘਿਓ ਨੂੰ ਭਾਂਡਾ ਇਹਨਾਂ ਲੋਕਾਂ ਲਈ ਕੇਂਦਰ ਸਰਕਾਰ ਤੋਂ ਆ ਗਈ ਇਹ ਮਾੜੀ ਖਬਰ
Next Postਪੰਜਾਬ : ਇਹਨਾਂ ਵਿਦਿਆਰਥੀਆਂ ਲਈ ਆਈ ਇਹ ਵੱਡੀ ਖਬਰ , ਬੱਚਿਆਂ ਚ ਖੁਸ਼ੀ