BREAKING NEWS
Search

ਕੋਰੋਨਾ ਸੰਕਟ ਦਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇ ਦਿੱਤਾ ਇਹ ਆਦੇਸ਼ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਦੇ ਵਿਚ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੇ ਕਾਰਨ ਦੇਸ਼ ਦੇ ਵਿਚ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਕਿਉਂਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿਚ ਨਵੇਂ ਕੇਸ ਸਾਹਮਣੇ ਆ ਰਹੇ ਹਨ ਅਤੇ ਇਸ ਤੋਂ ਇਲਾਵਾ ਲੱਖਾਂ ਦੀ ਗਿਣਤੀ ਦੇ ਵਿਚ ਰੋਜ਼ਾਨਾ ਇਸ ਬਿਮਾਰੀ ਕਾਰਨ ਲੋਕ ਆਪਣੀ ਜਾਨ ਗਵਾ ਰਹੇ ਹਨ। ਇਨ੍ਹਾਂ ਹਾਲਾਤਾਂ ਤੋਂ ਬਾਅਦ ਸਥਾਨਕ ਸਰਕਾਰਾਂ ਦੇ ਵੱਲੋਂ ਨਵੇਂ ਨਿਯਮਾ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੁਣ ਦੇਸ਼ ਦੇ ਪ੍ਰਧਾਨਮੰਤਰੀ ਦੇ ਵਲੋਂ ਵੀ ਨਵੇਂ ਆਦੇਸ਼ ਦਿੱਤੇ ਗਏ ਹਨ।

ਦਰਅਸਲ ਪ੍ਰਧਾਨਮੰਤਰੀ ਦੇ ਵੱਲੋਂ ਇਨ੍ਹਾਂ ਆਦੇਸ਼ਾਂ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਦੀ ਗੱਲ ਕਹੀ ਗਈ ਹੈ। ਇਸ ਸੰਬੰਧੀ ਪੂਰੀ ਜਾਣਕਾਰੀ ਲਈ ਇਸ ਖ਼ਬਰ ਨੂੰ ਪੂਰਾ ਪੜ੍ਹੋ। ਦਰਅਸਲ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੇ ਵੱਲੋਂ ਹੁਣ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪ੍ਰਧਾਨਮੰਤਰੀ ਕੇਅਰ ਫੰਡ ਵਿਚੋਂ ਇੱਕ ਲੱਖ ਪੋਰਟੇਬਲ ਆਕਸੀਜਨ ਕੰਟੇਨਰ ਖ਼ਰੀਦੇ ਜਾਣਗੇ। ਦਰਅਸਲ ਪ੍ਰਧਾਨ ਮੰਤਰੀ ਵੱਲੋਂ ਇੱਕ ਲੱਖ ਪੋਰਟੇਬਲ ਆਕਸੀਜਨ ਕੰਟੇਨਰ ਖ਼ਰੀਦਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਦੱਸੀਏ ਕਿ ਇਸ ਸਬੰਧੀ ਫੈਸਲਾ ਇਕ ਉੱਚ ਪੱਧਰੀ ਬੈਠਕ ਵਿੱਚ ਲਿਆ ਗਿਆ ਹੈ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਵਿਚ ਕੋਰੋਨਾ ਪ੍ਰਬੰਧਾਂ ਲਈ ਅਤੇ ਤਰਲ ਮੈਡੀਕਲ ਆਕਸੀਜਨ ਸਪਲਾਈ ਵਿੱਚ ਸੁਧਾਰ ਲਿਆਉਣ ਲਈ ਪ੍ਰਸ਼ਾਸਨ ਵੱਲੋ ਇਹ ਮੀਟਿੰਗ ਰੱਖੀ ਗਈ ਸੀ। ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਰ ਰਹੇ ਸਨ। ਦੱਸ ਦਈਏ ਕਿ ਮੀਟਿੰਗ ਦੇ ਵਿੱਚ ਪ੍ਰਧਾਨਮੰਤਰੀ ਦੇ ਵੱਲੋਂ ਕੁਝ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਜਿਵੇਂ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਪੋਰਟੇਬਲ ਆਕਸੀਜਨ ਕੰਟੇਨਰ ਜਲਦੀ ਤੋਂ ਜਲਦੀ ਖਰੀਦੇ ਜਾਣੇ ਚਾਹੀਦੇ ਹਨ ਅਤੇ ਸਾਰੇ ਰਾਜਾਂ ਨੂੰ ਆਸਾਨੀ ਨਾਲ ਮੁਹੱਈਆ ਕਰਵਾਏ ਜਾਣ।

ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜਿਹੜੇ ਰਾਜ ਕੋਰੋਨਾ ਤੋਂ ਜ਼ਿਆਦਾ ਪ੍ਰਭਾਵਿਤ ਹਨ ਉਨ੍ਹਾਂ ਨੂੰ ਪਹਿਲਾਂ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕੇਅਰ ਫੰਡ ਵਿਚੋਂ ਪੰਜ ਸੌ ਨਵੇਂ ਆਕਸੀਜਨ ਪਲਾਂਟਾਂ ਨੂੰ ਬਣਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।



error: Content is protected !!