BREAKING NEWS
Search

ਪੰਜਾਬ ਚ ਇਥੇ ਵਾਪਰੇ ਭਿਆਨਕ ਹਾਦਸੇ ਚ ਵਿਛੀਆਂ ਲਾਸ਼ਾਂ , ਛਾਈ ਸਾਰੇ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੇ ਜਾਂਦੀ ਹੈ। ਜਿੱਥੇ ਕੁਝ ਹਾਦਸੇ ਦੂਸਰੇ ਦੀ ਗਲਤੀ ਨਾਲ ਵਾਪਰਦੇ ਹਨ ਤੇ ਕੁਝ ਆਪਣੀ ਅਣਗਹਿਲੀ ਕਾਰਨ। ਜਿੱਥੇ ਸਰਕਾਰ ਵੱਲੋਂ ਆਵਾਜਾਈ ਦੌਰਾਨ ਸੁਰੱਖਿਆ ਦੇ ਕਈ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਵੱਲੋਂ ਵਾਹਨ ਦੀ ਰਫ਼ਤਾਰ ਨੂੰ ਤੇਜ਼ ਕਰਦੇ ਹੋਏ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਦੌਰਾਨ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਇਸ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਲਈ ਹੀ ਸਿਆਣੇ ਵੀ ਕਹਿੰਦੇ ਹਨ ਨਜ਼ਰ ਹਟੀ ਦੁਰਘਟਨਾ ਘਟੀ।

ਅੱਜ ਹਰ ਇਕ ਇਨਸਾਨ ਨੂੰ ਇਸ ਗੱਲ ਤੇ ਧਿਆਨ ਦੇਣ ਦੀ ਜ਼ਰੂਰਤ ਹੈ, ਜੋ ਵਾਹਨ ਚਲਾ ਰਿਹਾ ਹੋਵੇ। ਇਨ੍ਹਾਂ ਹਾਦਸਿਆਂ ਦਾ ਸ਼ਿ-ਕਾ-ਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਇਥੇ ਭਿਆਨਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਮੌਤਾਂ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਸੰਗਰੂਰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਮਾਣਕੀ ਅਤੇ ਖੁਰਦ ਦੇ ਵਿਚਕਾਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬੀਤੀ ਰਾਤ ਉਸ ਸਮੇਂ ਵਾਪਰਿਆ ਜਦੋਂ ਕਾਰ ਅਤੇ ਮੋਟਰ ਸਾਈਕਲ ਦੇ ਵਿਚਕਾਰ ਭਿ-ਆ-ਨ-ਕ ਟੱਕਰ ਹੋ ਗਈ। ਮ੍ਰਿਤਕ ਦੋਵੇਂ ਨੌਜਵਾਨ ਹਰਦੀਪ ਸਿੰਘ 22 ਸਾਲਾ ਪੁੱਤਰ ਬਲਵੀਰ ਸਿੰਘ ਅਤੇ ਰਜਿੰਦਰ ਸਿੰਘ 23 ਸਾਲਾ ਪੁੱਤਰ ਰਣਧੀਰ ਸਿੰਘ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਇਕ ਫੈਕਟਰੀ ਵਿਚ ਕੰਮ ਕਰਨ ਤੋਂ ਬਾਅਦ ਵਾਪਸ ਆਪਣੇ ਪਿੰਡ ਨੂੰ ਆ ਰਹੇ ਸਨ।

ਬੀਤੀ ਰਾਤ ਸਮੇਂ ਜਦੋਂ ਇਹ ਨੌਜਵਾਨ ਪਿੰਡ ਮਾਣਕੀ ਅਤੇ ਖੁਰਦ ਦੇ ਵਿਚਕਾਰ ਪਹੁੰਚੇ ਤਾਂ ਇਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਇਕ ਕਾਰ ਨਾਲ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਕਾਰ ਚਾਲਕ ਵੀ ਗੰਭੀਰ ਜ਼ਖ਼ਮੀ ਹੋਇਆ ਹੈ। ਦੋਵੇਂ ਮ੍ਰਿਤਕ ਨੌਜਵਾਨ ਕਸਬਾ ਭੁਰਾਲ ਦੇ ਰਹਿਣ ਵਾਲੇ ਸਨ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!