ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਮਸ਼ਹੂਰ ਪੰਜਾਬੀ ਫਿਲਮ ਅਭਿਨੇਤਾ ਸਤੀਸ਼ ਕੌਲ ਆਪਣੇ ਬੁਢਾਪੇ ਦੇ ਜੀਵਨ ਵਿੱਚ ਪਿਛਲੇ ਕਾਫੀ ਸਮੇਂ ਤੋਂ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋਏ ਪਏ ਹਨ। ਪਿਛਲੇ ਕਿੰਨੇ ਦਿਨਾਂ ਤੋਂ ਮੀਡੀਆ ਵੱਲੋਂ ਅਭਿਨੇਤਾ ਸਤੀਸ਼ ਕੌਲ ਦੀ ਵਿਗੜਦੀ ਸਿਹਤ ਤੇ ਕਿਸੇ ਵੱਲ਼ੋਂ ਉਸਦੀ ਕੋਈ ਸਾਰ ਨਾ ਲਏ ਜਾਣ ਦੀਆਂ ਖ਼ਬਰਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤੀਸ਼ ਕੌਲ ਦੀ ਮਦਦ ਲਈ ਹੱਥ ਅੱਗੇ ਵਧਾਇਆ ਗਿਆ ਤੇ ਅੱਜ ਕਾਮੇਡੀਅਨ ਕਪਿਲ ਸ਼ਰਮਾ ਮਦਦ ਲਈ ਅੱਗੇ ਆਏ ਹਨ।
ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤੀਸ਼ ਕੌਲ ਦੀ ਮਦਦ ਕੀਤੇ ਜਾਣ ਲਈ ਇੱਕ ਟਵੀਟ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਡੀਸੀ ਨੂੰ ਸਤੀਸ਼ ਕੌਲ ਦੀ ਲੋੜੀਂਦੀ ਮਦਦ ਕਰਨ ਦਾ ਹੁਕਮ ਵੀ ਕੀਤਾ ਗਿਆ । ਹਾਲ ਹੀ ਵਿੱਚ ਖ਼ਬਰ ਸਾਹਮਣੇ ਆਈ ਹੈ ਜਿਸ ਵਿਚ ਕਪਿਲ ਸ਼ਰਮਾ ਨੇ ਵੀ ਸਤੀਸ਼ ਕੌਲ ਦੀ ਮਦਦ ਕਰਨ ਲਈ ਆਪਣਾ ਹੱਥ ਅੱਗੇ ਵਧਾਇਆ ਹੈ । ਕਪਿਲ ਨੇ ਟਵੀਟ ਦਾ ਰਿਪਲਾਈ ਕਰਦੇ ਹੋਏ ਸਤੀਸ਼ ਕੌਲ ਦਾ ਪਤਾ ਤੇ ਫੋਨ ਮੰਗਿਆ ਹੈ।
ਇਕ ਸਮਾਂ ਸੀ ਜਦੋਂ ਸਤੀਸ਼ ਕੌਲ ਨੂੰ ਪੰਜਾਬੀ ਫਿਲਮੀ ਜਗਤ ‘ਚ ਉਹਨਾਂ ਨੂੰ ਪਾਲੀਵੁੱਡ ਦਾ ਅਮਿਤਾਭ ਬੱਚਨ ਮੰਨਿਆ ਜਾਂਦਾ ਹੈ। ਦੱਸ ਦਈਏ ਕਿ ਸਤੀਸ਼ ਕੌਲ ਨੇ 300 ਤੋਂ ਵੱਧ ਪੰਜਾਬੀ ਫਿਲਮਾਂ ਵਿੱਚ ਕੰਮ ਕੀਤਾ ਹੈ ਤੇ ਉਹਨਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਸੁਪਰ ਹਿੱਟ ਫਿਲਮਾਂ ਦਿੱਤੀਆਂ ਹਨ। ਬੀਤੇ ਦਿਨ ਸਤੀਸ਼ ਕੌਲ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉੱਪਰ ਸਾਹਮਣੇ ਆਈ ਸੀ ਜਿਸ ਵਿੱਚ ਉਹ ਰੋਂਦੇ ਹੋਏ ਆਪਣੀ ਮਦਦ ਕਰਨ ਲਈ ਲੋਕਾਂ ਕੋਲ ਅਤੇ ਸਰਕਾਰ ਕੋਲ ਗੁਹਾਰ ਲਗਾ ਰਹੇ ਸਨ ।
ਸਤੀਸ਼ ਕੌਲ ਪਿਛਲੇ ਲੰਬੇ ਅਰਸੇ ਤੋਂ ਬਿਮਾਰ ਚੱਲ ਰਹੇ ਹਨ ਤੇ ਉਹ ਪਹਿਲਾਂ ਲੁਧਿਆਣਾ ਦੇ ਕਿਸੇ ਬਿਰਧ ਆਸ਼ਰਮ ਵਿੱਚ ਰਹਿੰਦੇ ਸਨ ਤੇ ਬਾਅਦ ਵਿੱਚ ਉਨ੍ਹਾਂ ਦੀ ਕੋਈ ਫੈਨ ਉਨ੍ਹਾਂ ਨੂੰ ਆਪਣੇ ਘਰ ਲੈ ਆਈ ਤੇ ਉਨ੍ਹਾਂ ਦੀ ਸੇਵਾ ਕਰ ਰਹੀ ਹੈ। ਸੋਸ਼ਲ ਮੀਡੀਆ ਉੱਪਰ ਸਤੀਸ਼ ਕੌਲ ਦੀ ਅਜਿਹੀ ਹਾਲਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਤੇ ਕਪਿਲ ਸ਼ਰਮਾ ਵੱਲੋਂ ਉਨ੍ਹਾਂ ਦੀ ਮਦਦ ਕਰਨ ਲਈ ਆਪਣਾ ਹੱਥ ਵਧਾਇਆ ਗਿਆ ਹੈ । ਇੱਥੇ ਸੋਚਣ ਵਾਲੀ ਗੱਲ ਇਹ ਵੀ ਹੈ ਕਿ ਸੋਸ਼ਲ ਮੇਰੇ ਉੱਪਰ ਸਤੀਸ਼ ਕੌਲ ਦੀ ਮੌਜੂਦਾ ਹਾਲਤ ਬਾਰੇ ਕਿੰਨੀਆਂ ਖ਼ਬਰਾਂ ਆਉਣ ਤੋਂ ਬਾਅਦ ਵੀ ਪੂਰੇ ਪੰਜਾਬ ਵਿੱਚੋਂ ਸਰਕਾਰ ਅਤੇ ਪੰਜਾਬੀ ਇੰਡਸਟਰੀ ਵੱਲੋਂ ਕੁਝ ਗਿਣੇ ਚੁਣੇ ਇੱਕ ਦੋ ਲੋਕ ਹੀ ਸਾਹਮਣੇ ਆਏ ਹਨ ਦੇਖਣ ਵਿੱਚ ਅਜਿਹਾ ਹੀ ਲੱਗ ਰਿਹਾ ਹੈ ਕਿ ਬਾਕੀ ਪੰਜਾਬੀ ਕਲਾਕਾਰ ਅਤੇ ਅਭਿਨੇਤਾ ਇਸ ਖਬਰ ਨੂੰ ਜਾਣਦੇ ਹੋਏ ਵੀ ਇਗਨੋਰ ਕਰ ਰਹੇ ਹਨ ਅਤੇ ਸਤੀਸ਼ ਕੌਲ ਦੀ ਮਦਦ ਲਈ ਅੱਗੇ ਨਹੀਂ ਆ ਰਹੇ । ਹਾਲ ਹੀ ਵਿੱਚ ਕਪਿਲ ਸ਼ਰਮਾ ਦੁਆਰਾ ਸਤੀਸ਼ ਕੌਲ ਦਾ ਪਤਾ ਅਤੇ ਫੋਨ ਨੰਬਰ ਮੰਗੇ ਜਾਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਆਸ ਲਗਾਈ ਜਾ ਰਹੀ ਹੈ ਕਿ ਉਹ ਵੀ ਉਨ੍ਹਾਂ ਦੀ ਪੂਰਨ ਤੌਰ ਤੇ ਮਦਦ ਕਰਨਗੇ ।
ਤਾਜਾ ਜਾਣਕਾਰੀ