ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦਾ ਪ੍ਰਕੋਪ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਿਹਾ। ਜਿੱਥੇ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੋ ਸੂਬਾ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿਛਲੇ ਸਾਲ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਹੁਣ ਤੱਕ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਵੱਖ-ਵੱਖ ਖੇਤਰਾਂ ਤੋਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਵੱਖ-ਵੱਖ ਖੇਤਰਾਂ ਵਿਚੋਂ ਗਈਆਂ ਇਨ੍ਹਾਂ ਸ਼ਖ਼ਸੀਅਤਾਂ ਦੀ ਕਮੀ ਉਨ੍ਹਾਂ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਪੰਜਾਬ ਵਿੱਚ ਜਿਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਸਿਹਤ ਸਹੂਲਤਾਂ ਨੂੰ ਵੀ ਮੁੱਖ ਰੱਖਦਿਆਂ ਹੋਇਆਂ ਸਾਰੇ ਇੰਤਜਾਮ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਮਰੀਜ਼ ਨੂੰ ਸਿਹਤ ਸਹੂਲਤਾਂ ਦੀ ਕਮੀ ਨਾ ਆਵੇ। ਇਸ ਲਈ ਹਸਪਤਾਲ ਵਿੱਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਆਕਸੀਜ਼ਨ ਸਪਲਾਈ ਨੂੰ ਘੱਟ ਕਰ ਦਿੱਤਾ ਗਿਆ ਹੈ। ਭਾਰਤ ਵਿਚ ਵੱਧ ਰਹੇ ਕਰੋਨਾ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਦੀ ਮਦਦ ਕੀਤੀ ਜਾ ਰਹੀ ਹੈ।

ਹੁਣ ਬਾਦਲ ਪਰਿਵਾਰ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਮਸ਼ਹੂਰ ਲੀਡਰ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਅਤੇ ਅਕਾਲੀ ਆਗੂ ਗੁਰਜੀਵਨ ਸਿੰਘ ਗਾਟਵਾਲੀ ਵੱਲੋਂ ਸੋਸ਼ਲ ਮੀਡੀਆ ਉਪਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਪਿਛਲੇ ਕੁਝ ਦਿਨ ਪਹਿਲਾਂ ਹੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਹੋ ਗਈ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫ਼ੈਲ ਗਈ ਅਤੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਬਾਦਲ ਪ੍ਰੀਵਾਰ ਲਈ ਆਈ ਮਾੜੀ ਖਬਰ – ਹੋਈ ਇਸ ਮਸ਼ਹੂਰ ਲੀਡਰ ਦੀ ਅਚਾਨਕ ਮੌਤ
ByadminMay 14, 2021Comments Off on ਹੁਣੇ ਹੁਣੇ ਬਾਦਲ ਪ੍ਰੀਵਾਰ ਲਈ ਆਈ ਮਾੜੀ ਖਬਰ – ਹੋਈ ਇਸ ਮਸ਼ਹੂਰ ਲੀਡਰ ਦੀ ਅਚਾਨਕ ਮੌਤ
Previous Postਨਵਾਂ ਖੁਲਾਸਾ ਰਾਮ ਰਹੀਮ ਹਸਪਤਾਲ ਚ ਇਸ ਗੱਲ ਦੀ ਬਾਰ ਬਾਰ ਮੰਗ ਕਰਦਾ ਰਿਹਾ – ਤਾਜਾ ਵੱਡੀ ਖਬਰ
Next Postਪੰਜਾਬ : ਇਸ ਰੂਟ ਤੇ ਸਫ਼ਰ ਕਰਨ ਵਾਲਿਆਂ ਲਈ ਆਈ ਇਹ ਜਰੂਰੀ ਖਬਰ – ਕਿਤੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ