BREAKING NEWS
Search

CBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਇਹ ਵੱਡੀ ਖਬਰ – ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਜਿੱਥੇ ਤਾਲਾਬੰਦੀ ਕਰਨ ਬਹੁਤ ਸਾਰੇ ਕੰਮ ਠੱਪ ਹੋ ਜਾਣ ਕਾਰਨ ਕਈ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤੇ ਜਾਣ ਦੇ ਬਾਵਜੂਦ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ ਜਿਸ ਵਾਸਤੇ ਬੱਚਿਆਂ ਨੂੰ ਆਨ ਲਾਈਨ ਕਲਾਸਾਂ ਲਗਉਣ ਦਾ ਮੌਕਾ ਦਿੱਤਾ ਗਿਆ ਹੈ। ਤਾਂ ਜੋ ਬੱਚਿਆਂ ਦੀ ਪੜ੍ਹਾਈ ਉੱਪਰ ਇਸ ਕੋਰੋਨਾ ਦਾ ਅਸਰ ਨਾ ਹੋ ਸਕੇ। ਉੱਥੇ ਹੀ ਵਿੱਦਿਅਕ ਅਦਾਰਿਆਂ ਵੱਲੋਂ ਕਰੋਨਾ ਦੇ ਚਲਦੇ ਹੋਏ ਜਿੱਥੇ ਕੁਝ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਉਥੇ ਹੀ ਪ੍ਰੀ ਬੋਰਡ ਪ੍ਰੀਖਿਆਵਾਂ ਦੇ ਅੰਕਾਂ ਦੇ ਆਧਾਰ ਤੇ ਨਤੀਜੇ ਘੋਸ਼ਤ ਕੀਤੇ ਜਾ ਰਹੇ ਹਨ।

ਹੁਣ ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸੀ ਬੀ ਐਸ ਈ ਬੋਰਡ ਵੱਲੋਂ ਉਨ੍ਹਾਂ ਬੱਚਿਆਂ ਨੂੰ ਪ੍ਰੀਖਿਆਵਾਂ ਸਬੰਧੀ ਆਪਣੀ ਪਰਫਾਮੈਂਸ ਸੁਧਾਰਣ ਦਾ ਮੌਕਾ ਦਿੱਤਾ ਜਾ ਰਿਹਾ ਹੈ, ਜੋ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਤੋਂ ਸੰਤੁਸ਼ਟ ਨਹੀਂ ਹੋਣਗੇ। ਕਿਉਂਕਿ ਰੱਦ ਕੀਤੀਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਪ੍ਰੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਅੰਕਾਂ ਦੇ ਅਧਾਰ ਤੇ ਘੋਸ਼ਿਤ ਕੀਤੇ ਜਾ ਰਹੇ ਹਨ।

ਹੁਣ ਬੱਚਿਆਂ ਦੇ ਨਤੀਜਿਆਂ ਨੂੰ ਬੇਹਤਰ ਬਣਾਉਣ ਲਈ ਤਿਆਰ ਕੀਤੀ ਗਈ ਪਾਲਸੀ ਦੇ ਅਧਾਰ ਤੇ ਉਸ ਵਿਸ਼ੇ ਵਿਚ ਦੁਬਾਰਾ ਪੇਪਰ ਦੇ ਸਕਦੇ ਹਨ ਜਿਸ ਵਿੱਚ ਉਨ੍ਹਾਂ ਨੂੰ ਘੱਟ ਅੰਕ ਪ੍ਰਾਪਤ ਹੋਏ ਹਨ। ਅਜਿਹੇ ਵਿੱਚ ਬੋਰਡ ਵੱਲੋਂ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਸਕੂਲ ਦੇ ਵਿਦਿਆਰਥੀ ਦੀ ਇੱਕ ਵਾਰ ਵੀ ਕੋਈ ਪ੍ਰੀਖਿਆ ਨਹੀਂ ਹੋਈ ਤਾਂ ਉਸ ਨੂੰ ਆਨ ਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਮੌਕਾ ਦਿੱਤਾ ਜਾ ਸਕਦਾ ਹੈ। ਜਿਸ ਨਾਲ ਵਿਦਿਆਰਥੀ ਵਧੇਰੇ ਅੰਕ ਪ੍ਰਾਪਤ ਕਰ ਸਕਦੇ ਹਨ।

ਅਗਰ ਇਸ ਤੋਂ ਵੀ ਵਿਦਿਆਰਥੀਆਂ ਸੰਤੁਸ਼ਟ ਨਹੀਂ ਹੋਣਗੇ ਤਾਂ ਕਰੋਨਾ ਦੇ ਹਾਲਾਤ ਠੀਕ ਹੋ ਜਾਂਦੇ ਹਨ, ਤਾਂ ਅਜੇਹੇ ਵਿੱਚ ਵਿਦਿਆਰਥੀ ਫਿਰ ਤੋਂ ਆਫਲਾਈਨ ਪ੍ਰੀਖਿਆਵਾਂ ਦੇ ਸਕਦੇ ਹਨ। ਕਰੋਨਾ ਦੇ ਦੌਰ ਵਿੱਚ ਵਿਦਿਆਰਥੀਆ ਨੂੰ ਉਹਨਾਂ ਦੀ ਸੰਤੁਸ਼ਟੀ ਦੇ ਅਨੁਸਾਰ ਅੰਕ ਪ੍ਰਾਪਤ ਕਰਨ ਦਾ ਮੌਕਾ ਦੇਣ ਲਈ ਇਸ ਫਾਰਮੂਲੇ ਨੂੰ ਅਪਣਾਇਆ ਜਾ ਰਿਹਾ ਹੈ।



error: Content is protected !!