ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿੱਚ ਕਰੋਨਾ ਦਾ ਪ੍ਰਕੋਪ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਿਹਾ। ਜਿੱਥੇ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੋ ਸੂਬਾ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿਛਲੇ ਸਾਲ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਹੁਣ ਤੱਕ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਵੱਖ-ਵੱਖ ਖੇਤਰਾਂ ਤੋਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ।

ਵੱਖ-ਵੱਖ ਖੇਤਰਾਂ ਵਿਚੋਂ ਗਈਆਂ ਇਨ੍ਹਾਂ ਸ਼ਖ਼ਸੀਅਤਾਂ ਦੀ ਕਮੀ ਉਨ੍ਹਾਂ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਜਿਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਸਿਹਤ ਸਹੂਲਤਾਂ ਨੂੰ ਵੀ ਮੁੱਖ ਰੱਖਦਿਆਂ ਹੋਇਆਂ ਸਾਰੇ ਇੰਤਜਾਮ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਮਰੀਜ਼ ਨੂੰ ਸਿਹਤ ਸਹੂਲਤਾਂ ਦੀ ਕਮੀ ਨਾ ਆਵੇ। ਇਸ ਲਈ ਹਸਪਤਾਲ ਵਿੱਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਆਕਸੀਜ਼ਨ ਸਪਲਾਈ ਨੂੰ ਘੱਟ ਕਰ ਦਿੱਤਾ ਗਿਆ ਹੈ।

ਭਾਰਤ ਵਿਚ ਵੱਧ ਰਹੇ ਕਰੋਨਾ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਦੀ ਮਦਦ ਕੀਤੀ ਜਾ ਰਹੀ ਹੈ। ਪੰਜਾਬੀਆਂ ਦੀ ਸ਼ਾਨ ਕਹੇ ਜਾਣ ਵਾਲੇ ਮਸ਼ਹੂਰ ਦੌੜਾਕ ਮਿਲਖਾ ਸਿੰਘ ਬਾਰੇ ਵੀ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉੱਡਣਾ ਸਿੱਖ ਦੇ ਨਾਂ ਤੋਂ ਮਸ਼ਹੂਰ ਹੋਏ ਮਿਲਖਾ ਸਿੰਘ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਕਰੋਨਾ ਸੰਕ੍ਰਮਿਤ ਹੋਣ ਦੀ ਖਬਰ ਮਿਲਦੇ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਹੋਇਆ ਹੈ। ਇਸ ਸਮੇਂ ਉਹ ਆਪਣੇ ਚੰਡੀਗੜ ਸਥਿਤ ਘਰ ਵਿੱਚ ਹਨ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਜਦ ਕਿ ਬੀਤੀ ਰਾਤ ਉਨ੍ਹਾਂ ਨੂੰ 101 ਬੁਖਾਰ ਹੋਣ ਦੀ ਪੁਸ਼ਟੀ ਵੀ ਕੀਤੀ ਗਈ ਹੈ। ਉਹ 91 ਸਾਲਾਂ ਦੇ ਹਨ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਜਾ ਰਹੀ ਹੈ।


ਤਾਜਾ ਜਾਣਕਾਰੀ
ਪੰਜਾਬੀਆਂ ਦੀ ਸ਼ਾਨ ਕਹੇ ਜਾਣ ਵਾਲੇ ਮਸ਼ਹੂਰ ਦੋੜਾਕ ਮਿਲਖਾ ਸਿੰਘ ਬਾਰੇ ਆਈ ਮਾੜੀ ਖਬਰ
ByadminMay 20, 2021Comments Off on ਪੰਜਾਬੀਆਂ ਦੀ ਸ਼ਾਨ ਕਹੇ ਜਾਣ ਵਾਲੇ ਮਸ਼ਹੂਰ ਦੋੜਾਕ ਮਿਲਖਾ ਸਿੰਘ ਬਾਰੇ ਆਈ ਮਾੜੀ ਖਬਰ
Previous Postਪੰਜਾਬ : ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਜਿਲ੍ਹੇ ਚ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ
Next Postਚਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਹੁਣ ਮੋਦੀ ਲਈ ਆ ਗਈ ਇਹ ਵੱਡੀ ਮਾੜੀ ਖਬਰ