ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਕੇਸ ‘ਚ ਸਜ਼ਾ ਦੇਣ ਵਾਲੇ ਸੀਬੀਆਈ ਜੱਜ ਜਗਦੀਪ ਸਿੰਘ ਹੀ ਸੁਣਾਉਣਗੇ ਅੱਜ ਦਾ ਫੈਸਲਾ…ਜਾਣੋ ਪੂਰਾ ਮਾਮਲਾ….
ਡੇਰਾ ਮੁਖੀ ਰਾਮ ਰਹੀਮ ਲਈ ਅੱਜ ਫੈਸਲੇ ਦੀ ਘੜੀ ਹੈ। ਪੰਚਕੂਲਾ ਦੀ ਸੀਬੀਆਈ ਅਦਾਲਤ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਸੁਣਾ ਫੈਸਲਾ ਸਕਦੀ ਹੈ। ਰਾਮ ਰਹੀਮ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਪੇਸ਼ੀ ਹੋਵੇਗੀ। ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਕੇਸ ‘ਚ ਸਜ਼ਾ ਦੇਣ ਵਾਲੇ ਸੀਬੀਆਈ ਜੱਜ ਜਗਦੀਪ ਸਿੰਘ ਹੀ ਅੱਜ ਦਾ ਫੈਸਲਾ ਸੁਣਾਉਣਗੇ । ਪੰਜਾਬ ਹਰਿਆਣਾ ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਕੀ ਹੈ ਮਾਮਲਾ:
2002 ਵਿੱਚ ਡੇਰੇ ਦੇ ਕਾਰਕੁਨਾਂ ਵੱਲੋਂ ‘ਪੂਰਾ ਸੱਚ’ ਅਖ਼ਬਾਰ ਦੇ ਸੰਪਾਦਕ ਰਾਮਚੰਦਰ ਛੱਤਰਪਤੀ ਦਾ ਉਸ ਦੇ ਘਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ ਸੀਬੀਆਈ ਦੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਜਾਣਾ ਹੈ।
ਸੁਰੱਖਿਆ ਦੇ ਸਖ਼ਤ ਪ੍ਰਬੰਧ:
ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਕੇਸ ਵਿੱਚ ਗੁਰਮੀਤ ਰਾਮ ਰਹੀਮ ‘ਤੇ ਫੈਸਲਾ ਆਉਣ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਵਿੱਚ ਸੁਰੱਖਿਆ ਵਧਾਈ ਗਈ ਹੈ। ਦੋਹਾਂ ਸੂਬਿਆਂ ਵਿੱਚ ਪੁਲਿਸ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ। ਸਿਰਸਾ ਵਿੱਚ ਡੇਰਾ ਸੱਚਾ ਸੌਦਾ ਦਾ ਹੈਡਕੁਆਟਰ ਹੋਣ ਕਾਰਨ ਅਤੇ ਪੰਚਕੁਲਾ ਵਿੱਚ ਕੇਸ ਦੀ ਸੁਣਵਾਈ ਹੋਣ ਕਾਰਨ,ਦੋਹੇਂ ਸ਼ਹਿਰ ਸੰਵੇਦਨਸ਼ੀਲ ਨੇ। ਸਿਰਸਾ ਵਿੱਚ ਧਾਰਾ 144 ਲਗਾਈ ਗਈ ਹੈ। ਇੱਥੇ ਪੁਲਿਸ ਨੇ ਫਲੈਗ ਮਾਰਚ ਵੀ ਕੱਢਿਆ ਅਤੇ ਡੇਰੇ ਨੂੰ ਜਾਣ ਵਾਲੇ ਸਾਰੇ ਰਸਤਿਆਂ ਤੇ ਨਾਕੇਬੰਦੀ ਕੀਤੀ ਗਈ ਹੈ।
ਸਿਰਸਾ ਵਿੱਚ ਹਰਿਆਣਾ ਪੁਲਿਸ ਦੀਆਂ 12 ਕੰਪਨੀਆਂ ਸੱਦੀਆਂ ਗਈਆਂ ਹਨ। ਉਧਰ ਪੰਜਾਬ ਦੇ ਬਠਿੰਡਾ ਵਿੱਚ ਪੈਂਦਾ ਸਲਾਬਤਪੁਰਾ ਵੀ ਸੰਵੇਦਨਸ਼ੀਲ ਹੈ। ਬਠਿੰਡਾ ਵਿੱਚ ਪੰਜਾਬ ਪੁਲਿਸ ਦੀਆਂ 15 ਕੰਪਨੀਆਂ ਤੈਨਾਤ ਕੀਤੀਆਂ ਗਈਆਂ ਹਨ।
ਸਾਲ 2017 ਵਿੱਚ ਜਦੋਂ ਪੰਚਕੁਲਾ ਦੀ ਸੀਬੀਆਈ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਸਰੀਰਕ ਸੋਸ਼ਣ ਕੇਸ ਵਿੱਚ ਸਜ਼ਾ ਸੁਣਾਈ ਤਾਂ ਕਾਫ਼ੀ ਹਿੰਸਾ ਭੜਕ ਗਈ ਸੀ। ਇਸ ਵਾਰ ਅਜਿਹੇ ਹਾਲਾਤ ਨਾ ਬਣਨ , ਇਸ ਲਈ ਸਾਵਧਾਨੀ ਵਰਤੀ ਜਾ ਰਹੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜਾ ਜਾਣਕਾਰੀ