BREAKING NEWS
Search

ਕਤਲ ਕੇਸ ਵਿੱਚ ਡੇਰਾ ਮੁਖੀ ਦੋਸ਼ੀ ਕਰਾਰ, ਦੇਖੋ ਹੁਣੇ ਹੁਣੇ ਅਦਾਲਤ ਦਾ ਆਇਆ ਫੈਸਲਾ…..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਰਾਮਚੰਦਰ ਛਤਰਪਤੀ ਕਤਲ ਕੇਸ ‘ਚ ਪੰਚਕੂਲਾ ਦੀ ਸੀਬੀਆਈ ਅਦਾਲਤ ਦਾ ਫੈਸਲਾ ਆ ਗਿਆ ਹੈ।

ਅਦਾਲਤ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਇਸ ਮਾਮਲੇ ਵਿੱਚ ਚਾਰੋਂ ਦੋਸ਼ੀ ਕਰਾਰ ਦਿੱਤੇ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਰਾਮ ਰਾਮ ਰਹੀਮ ਤੋਂ ਇਲਾਵਾ ਕੁਲਦੀਪ ਸਿੰਘ ਨਿਰਮਲ ਸਿੰਘ ਤੇ ਕ੍ਰਿਸ਼ਨ ਲਾਲ ਨੰ ਵੀ ਦੋਸ਼ ਠਹਿਰਾਇਆ ਗਿਆ ਹੈ।

ਇਸ ਮਾਮਲੇ ਵਿੱਚ 17 ਜਨਵਰੀ ਨੂੰ ਸਜ਼ਾ ਦਾ ਐਲਾਨ ਹੋਵੇਗਾ। ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫ੍ਰੈਂਸਿੰਗ ਜ਼ਰੀਏ ਰਾਮ ਰਹੀਮ ਦੀ ਪੇਸ਼ੀ ਹੋਈ ਹੈ।

ਕੀ ਹੈ ਮਾਮਲਾ :

2002 ਵਿੱਚ ਡੇਰੇ ਦੇ ਕਾਰਕੁਨਾਂ ਵੱਲੋਂ ‘ਪੂਰਾ ਸੱਚ’ ਅਖ਼ਬਾਰ ਦੇ ਸੰਪਾਦਕ ਰਾਮਚੰਦਰ ਛੱਤਰਪਤੀ ਦਾ ਉਸ ਦੇ ਘਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ,

ਜਿਸ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ ਸੀਬੀਆਈ ਦੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਜਾਣਾ ਹੈ।



error: Content is protected !!