BREAKING NEWS
Search

ਇਹ ਮਸ਼ਹੂਰ ਫ਼ਿਲਮੀ ਅਦਾਕਾਰ ਕੰਮ ਨਾ ਮਿਲਣ ਕਾਰਨ ਸੜਕਾਂ ਤੇ ਲਡੂ ਵੇਚ ਕੇ ਕਰ ਰਿਹਾ ਘਰ ਦਾ ਗੁਜਾਰਾ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਭਾਰਤ ਦੇ ਵਿੱਚ ਵੀ ਪਿਛਲੇ ਸਾਲ ਤੋਂ ਕਰੋਨਾ ਨੇ ਜਿਸ ਸਮੇਂ ਦਸਤਕ ਦਿੱਤੀ ਸੀ ਤਾਂ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆ ਗਏ ਸਨ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਇਸ ਤਾਲਾਬੰਦੀ ਨਾਲ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਕੁਝ ਸੁਧਰ ਹੀ ਲੱਗੇ ਸਨ ਕਿ ਕਰੋਨਾ ਦੀ ਦੂਜੀ ਲਹਿਰ ਨੇ ਫਿਰ ਤੋ ਤਾਲਾਬੰਦੀ ਕਰਨ ਲਈ ਮਜਬੂਰ ਕਰ ਦਿੱਤਾ। ਇਸ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਦੇ ਹੋਏ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋ ਰਹੇ ਹਨ।

ਇਹ ਮਸ਼ਹੂਰ ਫਿਲਮੀ ਅਦਾਕਾਰ ਕੰਮ ਨਾ ਮਿਲਣ ਕਾਰਨ ਸੜਕਾਂ ਤੇ ਲੱਡੂ ਵੇਚ ਕੇ ਘਰ ਦਾ ਗੁਜ਼ਾਰਾ ਕਰ ਰਿਹਾ ਹੈ। ਕਰੋਨਾ ਦੇ ਕਾਰਨ ਤਾਲਾਬੰਦੀ ਦਾ ਅਸਰ ਅਮੀਰ-ਗਰੀਬ ਹਰ ਵਰਗ ਉਪਰ ਪਿਆ ਹੈ। ਕਰੋਨਾ ਨੂੰ ਲੈ ਕੇ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਬਹੁਤ ਸਾਰੇ ਕਲਾਕਾਰ ਬੇਰੋਜ਼ਗਾਰ ਹੋ ਗਏ ਹਨ। ਅਜਿਹੀ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਇਕ ਮਸ਼ਹੂਰ ਅਦਾਕਾਰ ਰਾਜੇਸ਼ ਤੈਲੰਗ ਵੀ ਗੁਜ਼ਰ ਰਹੇ ਹਨ। ਆਰਥਿਕ ਮੰਦੀ ਦੇ ਚਲਦੇ ਹੋਏ ਉਨਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਵੀ ਬੜੀ ਮੁਸ਼ਕਲ ਨਾਲ ਕਰਨਾ ਪੈ ਰਿਹਾ ਹੈ।

ਇਹ ਕਲਾਕਾਰ ਜਿੱਥੇ ਸੜਕ ਉੱਪਰ ਲੱਡੂ ਕਰਾਰੇ ਵੇਚਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਕ ਤਸਵੀਰ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋ ਰਹੀ ਹੈ। ਉਨ੍ਹਾਂ ਵੱਲੋਂ ਹੁਣ ਤੱਕ ਬਹੁਤ ਸਾਰੀਆਂ ਫਿਲਮਾਂ ਵਿਚ ਕੰਮ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਉਨ੍ਹਾਂ ਦੇ ਕੰਮ ਨੂੰ ਪ੍ਰਸੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ। ਹੁਣ ਉਨ੍ਹਾਂ ਦੀ ਟਵਿਟਰ ਅਕਾਊਂਟ ਉੱਪਰ ਸ਼ੇਅਰ ਕੀਤੀ ਗਈ ਤਸਵੀਰ ਉਪਰ ਕਾਫੀ ਲੋਕਾਂ ਵੱਲੋਂ ਆਪਣੀ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।

ਬਹੁਤ ਸਾਰੇ ਲੋਕਾਂ ਵੱਲੋਂ ਵੱਖ ਵੱਖ ਤਰਾਂ ਦੇ ਕੁਮੈਂਟ ਕੀਤੇ ਜਾ ਰਹੇ ਹਨ। ਵੈੱਬ ਸੀਰੀਜ਼ ਮਿਰਜ਼ਾਪੁਰ ਦੇ ਗੁੱਡੂ ਪੰਡਿਤ ਦੇ ਪਾਪਾ ਰਮਾਕਾਂਤ ਪੰਡਤ ਜੀ ਦੀ ਲੱਡੂ ਕਰਾਰੇ ਵੇਚਦੇ ਹੋਏ ਦੀ ਤਸਵੀਰ ਅੱਜ-ਕੱਲ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ।



error: Content is protected !!