BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ। ਇਲਾਕੇ ਚ ਛਾਏ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੜਕ ਹਾਦਸਿਆਂ ਜਾਂ ਦੁਰਘਟਨਾਵਾਂ ਦੀਆਂ ਖਬਰਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਰੋਜ਼ਾਨਾਂ ਵੱਡੀ ਗਿਣਤੀ ਦੇ ਵਿੱਚ ਸੜਕ ਹਾਦਸਿਆਂ ਨਾਲ ਸਬੰਧਿਤ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਪ੍ਰਸ਼ਾਸਨ ਕਾਫ਼ੀ ਚਿੰਤਾ ਵਿਚੋਂ ਨਜ਼ਰ ਆ ਰਿਹਾ ਹੈ। ਉਥੇ ਹੀ ਦੂਜੇ ਪਾਸੇ ਤੇਜ਼ ਰਫ਼ਤਾਰ ਦੇ ਕਾਰਨ ਇਹ ਭਿਆਨਕ ਹਾਦਸੇ ਲਗਾਤਾਰ ਵਧ ਰਹੇ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਇਸ ਇਲਾਕੇ ਦੇ ਵਿੱਚ ਦੋ ਸਕੇ ਭਰਾਵਾਂ ਦੀ ਮੌਕੇ ਤੇ ਇਸ ਤਰ੍ਹਾਂ ਹੋਈ ਮੌਤ।

ਦਰਅਸਲ ਇਹ ਮੰਦਭਾਗੀ ਖ਼ਬਰ ਜੰਡਿਆਲਾ ਮੰਜਕੀ ਤੋਂ ਫਗਵਾੜਾ ਮੁੱਖ ਮਾਰਗ ਤੋਂ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਸੜਕ ਉਤੇ ਰਾਧਾ ਸੁਆਮੀ ਸਤਿਸੰਗ ਨੇੜੇ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਐਨਾ ਭਿਆਨਕ ਸੀ ਕਿ ਮੌਕੇ ਤੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਦੋ ਗੱਡੀਆਂ ਦੀ ਆਮੋ-ਸਾਹਮਣੇ ਹੋਈ ਟੱਕਰ ਕਾਰਨ ਵਾਪਰਿਆ। ਦੱਸ ਦਈਏ ਕਿ ਜੰਡਿਆਲਾ ਤੋਂ ਫਗਵਾੜਾ ਵੱਲ ਜਾ ਰਹੀ ਆਲਟੋ ਗੱਡੀ ਵਿੱਚ ਸਵਾਰ ਸਕੇ ਭਰਾ ਸਨ ਜਿਨ੍ਹਾਂ ਦੀ ਮੌਕੇ ਤੇ ਮੌਤ ਹੋਈ ਹੈ ਅਤੇ ਦੂਜੇ ਪਾਸੇ ਤੋਂ ਆ ਰਹੀ ਭਾਰ ਵਾਲੀ ਗੱਡੀ ਦਾ ਡਰਾਈਵਰ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ।

ਜ਼ਖਮੀ ਵਿਅਕਤੀ ਨੂੰ ਮੌਕੇ ਤੇ ਜੇਰੇ ਇਲਾਜ਼ ਲਈ ਸਿਵਲ ਹਸਪਤਾਲ ਭੇਜਿਆ ਗਿਆ ਜਿੱਥੇ ਉਸ ਦਾ ਇਲਾਜ਼ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਹਰਕਮਲ ਸਿੰਘ ਅਤੇ ਜਤਿੰਦਰ ਸਿੰਘ ਵਾਸੀ ਤਲਵਣ ਤੋਂ ਹੋਈ ਹੈ। ਇਸ ਮੌਕੇ ਤੇ ਪੁਲਿਸ ਵੱਲੋਂ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ।

ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਜੰਡਿਆਲਾ ਪੁਲਿਸ ਚੌਂਕੀ ਦੇ ਇੰਚਾਰਜ ਏ ਐਸ ਆਈ ਗੁਰਵਿੰਦਰ ਸਿੰਘ ‌ ਵੱਲੋਂ ਮੌਕੇ ਤੇ ਪਹੁੰਚ ਕੇ ਹਾਦਸਾਗ੍ਰਸਤ ਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।



error: Content is protected !!