BREAKING NEWS
Search

ਮਾੜੀ ਖਬਰ : ਇਥੇ ਹੋਇਆ ਹਵਾਈ ਜਹਾਜ ਕਰੇਸ਼ , ਹੋਈਆਂ ਮੌਤਾਂ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੁਨੀਆ ਵਿਚ ਅਜੇ ਕਰੋਨਾ ਦਾ ਖ਼ਤਰਾ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ। ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਨਾਲ ਬਹੁਤ ਸਾਰੇ ਲੋਕ ਕਰੋਨਾ ਦੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਹੋਣ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਕਾਰਨ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਲਗਾਤਾਰ ਸੋਗਮਈ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਆਵਾਜਾਈ ਲਈ ਬਹੁਤ ਸਾਰੇ ਲੋਕਾਂ ਵੱਲੋਂ ਸੜਕੀ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਉੱਥੇ ਹੀ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਰੇਲਵੇ ਮਾਰਗ, ਸਮੁੰਦਰੀ ਮਾਰਗ ਅਤੇ ਹਵਾਈ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਜਿੱਥੇ ਇਹ ਸਫ਼ਰ ਇਨਸਾਨ ਨੂੰ ਜਲਦੀ ਮੰਜਲ ਤੱਕ ਪਹੁੰਚਾ ਦਿੰਦੇ ਹਨ।

ਉੱਥੇ ਹੀ ਬਹੁਤ ਸਾਰੇ ਹਾਦਸੇ ਵੀ ਵਾਪਰਨ ਦੀਆਂ ਖ਼ਬਰਾਂ ਆ ਜਾਂਦੀਆਂ ਹਨ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਦੇਸ਼ ਦੇ ਹਲਾਤਾਂ ਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਅਜਿਹੇ ਹੋਣ ਵਾਲੇ ਹਾਦਸੇ ਬਹੁਤ ਸਾਰੇ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦੇ ਹਨ। ਹੁਣ ਇਥੇ ਭਿਆਨਕ ਹਵਾਈ ਹਾਦਸਾ ਵਾਪਰਨ ਦੀ ਖਬਰ ਆਈ ਹੈ, ਮੌਤਾਂ ਹੋ ਗਈਆਂ ਹਨ। ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਰਾਨ ਦੀ ਹਵਾਈ ਫੌਜ ਦੇ ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਹਵਾਈ ਜਹਾਜ਼ ਵਿੱਚ ਆਈ ਤਕਨੀਕੀ ਖਰਾਬੀ ਕਾਰਨ ਵਾਪਰਿਆ ਹੈ। ਜਿਸ ਵਿਚ ਸਵਾਰ ਦੋ ਪਾਇਲਟ ਦੀ ਵੀ ਮੌਤ ਹੋ ਗਈ ਹੈ। ਜਾਂਚ ਅਧਿਕਾਰੀਆਂ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਹਾਜ ਵਿੱਚ ਸਮੱਸਿਆ ਉਡਾਣ ਭਰਨ ਤੋਂ ਪਹਿਲਾਂ ਹੀ ਆਈ ਹੋਈ ਸੀ, ਪਰ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ ਗਈ ਇਹ ਹਾਦਸਾ ਰਾਜਧਾਨੀ ਤਹਿਰਾਨ ਤੋਂ 444 ਕਿਲੋਮੀਟਰ ਦੂਰ ਅਤੇ ਇਰਾਕ ਦੀ ਸਰਹੱਦ ਨੇੜੇ ਵਾਪਰਿਆ ਹੈ।

ਇਰਾਨ ਦੀ ਹਵਾਈ ਫੌਜ ਦੇ ਐੱਫ 5 ਲੜਾਕੂ ਜਹਾਜ਼ ਵਿੱਚ ਕਿਸ ਕਾਰਨ ਖਰਾਬੀ ਆਈ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਰਾਨ ਦੇ ਸਰਕਾਰੀ ਟੀ.ਵੀ. ਏਜੰਸੀਆਂ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਹ ਘਟਨਾ ਦੇਸ਼ ਦੇ ਦੱਖਣੀ ਪੱਛਮੀ ਸ਼ਹਿਰ ਦੇ ਡੇਜਫੁਲ ਵਿੱਚ ਵਾਪਰੀ ਹੈ।



error: Content is protected !!