BREAKING NEWS
Search

ਆਖਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਬਾਰੇ ਹੁਣ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਕਿਸੇ ਨਾ ਕਿਸੇ ਕਾਰਨ ਹਮੇਸ਼ਾ ਚਰਚਾ ਵਿੱਚ ਰਹਿੰਦਾ ਹੈ। ਅਮਰੀਕਾ ਵਿੱਚ ਜਿਥੇ ਪਿਛਲੇ ਸਾਲ ਹੋਈਆਂ ਰਾਸ਼ਟਰਪਤੀ ਦੀਆਂ ਚੋਣਾਂ ਵਧੇਰੇ ਚਰਚਾ ਦਾ ਮੁੱਦਾ ਬਣੀਆਂ ਹੋਈਆਂ ਸਨ। ਜਿੱਥੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣੇ ਅਹੁਦੇ ਤੇ ਬਣੇ ਰਹਿਣ ਦੀ ਵੀ ਜ਼ਿਦ ਕੀਤੀ ਗਈ ਸੀ। ਉੱਥੇ ਹੀ ਵਿਸ਼ਵ ਵਿਚ ਫੈਲਣ ਵਾਲੀ ਕਰੋਨਾ ਨੇ ਸਭ ਤੋਂ ਵਧੇਰੇ ਪ੍ਰਭਾਵਿਤ ਇਸ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ। ਜਿੱਥੇ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਉੱਥੇ ਹੀ ਅਮਰੀਕਾ ਦੇ ਨਵੇ ਬਣੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਆਪਣੇ ਅਹੁੱਦੇ ਤੇ ਬਿਰਾਜਮਾਨ ਹੋਣ ਤੋਂ ਬਾਅਦ ਬਹੁਤ ਸਾਰੇ ਐਲਾਨ ਕੀਤੇ ਹਨ।

ਆਖਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਬਾਰੇ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣੀ ਸੋਸ਼ਲ ਮੀਡੀਆ ਸਾਈਟ ਉਸ ਸਮੇਂ ਬਣਾਈ ਗਈ, ਜਿਸ ਸਮੇਂ ਉਹ ਵਿਵਾਦਾਂ ਦੇ ਘੇਰੇ ਵਿੱਚ ਘਿਰੇ ਹੋਏ ਸਨ। ਉਸ ਸਮੇਂ ਉਨ੍ਹਾਂ ਦੀਆਂ ਫੇਸਬੁੱਕ, ਵਟਸਐਪ ਤੇ ਟਵਿਟਰ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿੱਥੇ ਇਕ ਮਹੀਨਾ ਪਹਿਲਾਂ ਹੀ ਉਨ੍ਹਾਂ ਵੱਲੋਂ ਆਪਣੇ ਹਮਾਇਤੀਆਂ ਦੀ ਸਹਿਮਤੀ ਨਾਲ ਆਪਣੀ ਇੱਕ ਸੋਸ਼ਲ ਮੀਡੀਆ ਸਾਈਟ ਬਣਾਈ ਗਈ ਸੀ।

ਜਿੱਥੇ ਉਨ੍ਹਾਂ ਦੇ ਸਹਾਇਕ ਹੀ ਉਨ੍ਹਾਂ ਨਾਲ ਕੰਮ ਕਰ ਰਹੇ ਸਨ। ਜਿਸਦੇ ਜ਼ਰੀਏ ਉਹ ਆਪਣੇ ਪ੍ਰਸ਼ੰਸਕਾਂ ਨੂੰ ਤਿੱਖੇ ਭਾਸ਼ਣਾਂ ਅਤੇ ਬਿਆਨਾਂ ਨਾਲ ਆਪਣੇ ਬਿਆਨ ਸਾਂਝੇ ਕਰ ਰਹੇ ਸਨ। ਕਿਉਂਕਿ ਫੇਸਬੁੱਕ ਅਤੇ ਟਵਿਟਰ ਸਮੇਤ ਵੱਖ ਵੱਖ ਸੋਸ਼ਲ ਮੀਡੀਆ ਕੰਪਨੀ ਵੱਲੋ ਟਰੰਪ ਦੇ ਫੇਸ ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਬਲਾਗ ਸਥਾਈ ਰੂਪ ਨਾਲ ਬੰਦ ਕਰ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਬੁਲਾਰੇ ਜੈਸਨ ਮਿਲਰ ਨੇ ਸੀ ਐੱਨ ਬੀ ਸੀ ਨਿਊਜ਼ ਨੂੰ ਕਿਹਾ ਹੈ ਕਿ ਟਰੰਪ ਦੀ ਵੈਬਸਾਈਟ ਤੋਂ ਫਰਾਮ ਦਾ ਡੈਸਕ ਡੋਨਾਲਡ ਜੇ ਟਰੰਪ ਨਾਮਕ ਪੇਜ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਅਜਿਹਾ ਪਹਿਲੀ ਵਾਰ ਸੀ ਕਿ ਟਰੰਪ ਵੱਲੋਂ ਕਿਸੇ ਹੋਰ ਸੋਸ਼ਲ ਮੀਡੀਆ ਮੰਚ ਨਾਲ ਜੁੜਣ ਲਈ ਇਹ ਪਹਿਲਾ ਕਦਮ ਸੀ। ਪਰ ਹੁਣ ਉਨ੍ਹਾਂ ਨੇ ਲੋਕਾਂ ਨੂੰ ਇੰਤਜਾਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀਆਂ ਵਿਆਪਕ ਕੋਸ਼ਿਸ਼ਾਂ ਲਈ ਸਿਰਫ ਸਹਾਇਕ ਸੀ ਅਤੇ ਅਸੀਂ ਕੰਮ ਕਰ ਰਹੇ ਹਾਂ , ਵੈੱਬ ਪੇਜ ਵਾਪਸ ਨਹੀਂ ਆਵੇਗਾ।



error: Content is protected !!