BREAKING NEWS
Search

ਹਨੀਪ੍ਰੀਤ ਬਾਰੇ ਹੁਣ ਹਸਪਤਾਲ ਚੋ ਆਈ ਇਹ ਵੱਡੀ ਖਬਰ ਜਿਥੇ ਰਾਮ ਰਹੀਮ ਦਾਖਲ ਹੈ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਕਰੋਨਾ ਅਤੇ ਹੋਰ ਬਿਮਾਰੀਆਂ ਦੇ ਦੌਰਾਨ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਉੱਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਇਨ੍ਹਾਂ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਜਿੱਥੇ ਕਈ ਸੰਸਥਾਵਾਂ ਵੱਲੋਂ ਕਿਸਾਨੀ ਸੰਘਰਸ਼ ਵਿਚ ਵੀ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ ਜੋ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਉੱਥੇ ਹੀ ਅਜਿਹੀਆਂ ਸੰਸਥਾਵਾਂ ਦੇ ਬਾਰੇ ਵਿੱਚ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ।

ਅੱਜ ਇੱਥੇ ਬਹੁਤ ਸਾਰੀਆਂ ਸੰਸਥਾਵਾਂ ਕਰੋਨਾ ਪੀੜਤਾਂ ਅਤੇ ਕਿਸਾਨਾਂ ਦੀ ਮਦਦ ਲਈ ਚਰਚਾ ਵਿੱਚ ਬਣੀਆਂ ਹੋਈਆਂ ਹਨ ਉਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਦੇ ਮੁਖੀ ਕੁਝ ਘਨਾਉਣੀਆਂ ਹਰਕਤਾਂ ਕਾਰਨ ਚਰਚਾ ਵਿੱਚ ਹਨ। ਹੁਣ ਜਿੱਥੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦਾ ਗੁਰੂਗ੍ਰਾਮ ਦੇ ਮੈਦਾਤਾਂ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਉਥੇ ਹੀ ਜਾਣਕਾਰੀ ਸਾਹਮਣੇ ਆਈ ਸੀ ਕਿ 9 ਦਿਨਾਂ ਲਈ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਉਨ੍ਹਾਂ ਦੀ ਭਰੋਸੇਮੰਦ ਹਨੀਪ੍ਰੀਤ ਹਸਪਤਾਲ ਵਿੱਚ ਉਨ੍ਹਾਂ ਦੇ ਨਾਲ ਰਹੇਗੀ।

ਉਸ ਦੇ ਤਹਿਤ ਹੀ ਹਨੀਂਪ੍ਰੀਤ ਸੋਮਵਾਰ ਨੂੰ ਸਵੇਰੇ 8:30 ਵਜੇ ਦੇ ਕਰੀਬ ਰਾਮ ਰਹੀਮ ਨੂੰ ਮਿਲਣ ਲਈ ਹਸਪਤਾਲ ਪਹੁੰਚੀ ਸੀ। ਉਥੇ ਹੀ ਆਖਿਆ ਜਾ ਰਿਹਾ ਹੈ ਕਿ ਹਨੀਪਰੀਤ ਵੱਲੋਂ ਰਾਮ ਰਹੀਮ ਨੂੰ ਹਰ ਰੋਜ਼ ਮਿਲਣ ਲਈ ਉਸਦੇ ਕਮਰੇ ਵਿੱਚ ਮਿਲਣ ਵਾਸਤੇ ਰਸਤਾ ਸਾਫ਼ ਹੋ ਗਿਆ ਹੈ। ਹਨੀਪ੍ਰੀਤ ਨੇ ਆਪਣਾ ਅਟੈਂਡੇਟ ਕਾਰਡ ਵੀ ਬਣਾਇਆ ਹੈ, ਜਿਸ ਦੇ ਜ਼ਰੀਏ ਉਹ ਰਾਮ ਰਹੀਮ ਨੂੰ ਮਿਲ ਸਕਦੀ ਹੈ।

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਤਬੀਅਤ ਪਿਛਲੇ ਕੁਝ ਦਿਨ ਪਹਿਲਾਂ ਖਰਾਬ ਹੋਣ ਤੇ ਰੋਹਤਕ ਦੇ ਪੀਜੀਆਈ ਹਸਪਤਾਲ ਵਿਖੇ ਲਿਜਾਇਆ ਗਿਆ ਸੀ, ਉਸ ਤੋਂ ਬਾਅਦ ਕੱਲ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਜਾਂਚ ਲਈ ਲੈ ਜਾਇਆ ਗਿਆ ਸੀ। ਉਥੇ ਹੀ ਉਨ੍ਹਾਂ ਦੇ ਨਾਲ ਰਹਿਣ ਵਾਸਤੇ ਇਕ ਅਟੈਂਡੇਟ ਕਾਰਡ ਵੀ ਬਣਾਇਆ ਗਿਆ ਹੈ।



error: Content is protected !!