BREAKING NEWS
Search

ਪੰਜਾਬ ਚ ਇਥੇ ਇਸ ਕਾਰਨ ਚਲਦਾ ਵਿਆਹ ਰੁਕਵਾਇਆ ਪੁਲਸ ਨੇ – ਹੋ ਗਈ ਸਾਰੇ ਪਾਸੇ ਚਰਚਾ

ਆਈ ਤਾਜਾ ਵੱਡੀ ਖਬਰ

ਵਿਆਹ ਇਕ ਅਜਿਹਾ ਪਵਿੱਤਰ ਬੰਧਨ ਹੈ ਜਿਸ ਵਿੱਚ ਦੋ ਪਰਿਵਾਰਾਂ ਦਾ ਮੇਲ ਹੁੰਦਾ ਹੈ। ਇਸ ਤੋਂ ਇਲਾਵਾ ਵਿਆਹ ਦੇ ਪਵਿੱਤਰ ਬੰਧਨ ਨੂੰ ਕਾਨੂੰਨੀ ਤੌਰ ਤੇ ਵੀ ਮਾਨਤਾ ਦਿੱਤੀ ਗਈ ਹੈ। ਜਿਸ ਦੇ ਚਲਦਿਆਂ ਕਾਨੂੰਨੀ ਤੌਰ ਤੇ ਵਿਆਹ ਦੀ ਇੱਕ ਨਿਸ਼ਚਿਤ ਉਮਰ ਤੈਅ ਕੀਤੀ ਗਈ। ਪਰ ਕੁਝ ਲੋਕ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੇ ਹਨ ਅਤੇ ਵਿਆਹ ਵਰਗੇ ਪਵਿੱਤਰ ਰਿਸ਼ਤੇ ਦਾ ਨਜਾਇਜ ਫਾਇਦਾ ਚੁੱਕਦੇ ਹਨ। ਪਰ ਕਾਨੂੰਨੀ ਤੌਰ ਤੇ ਨਾਬਾਲਿਗ ਵਿਆਹ ਐਕਟ ਵੀ ਬਣਾਇਆ। ਜਿਸ ਦੇ ਅਧਾਰ ਤੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।

ਪ੍ਰਸ਼ਾਸਨ ਦੀਆਂ ਸਖ਼ਤੀਆਂ ਦੇ ਬਾਵਜੂਦ ਵੀ ਅਜਿਹੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਅਜਿਹਾ ਹੀ ਇੱਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਇਸ ਖਬਰ ਦੀ ਹਰ ਪਾਸੇ ਚਰਚਾ ਹੋ ਰਹੀ ਹੈ।ਇਹ ਮਾਮਲਾ ਮੋਹਕਮਪੁਰ ਸੰਧੂ ਕਾਲੋਨੀ ਤੋਂ ਸਾਹਮਣੇ ਆ ਰਿਹਾ ਹੈ। ਜਿਥੇ 16 ਸਾਲ ਦੀ ਇਕ ਨਾਬਾਲਗ ਲੜਕੀ ਅ ਦਾ ਵਿਆਹ 18 ਸਾਲ ਦੇ ਲੜਕੇ ਨਾਲ ਕੀਤਾ ਜਾ ਰਿਹਾ ਸੀ। ਪਰ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਵਿਆਹ ਨੂੰ ਰੁਕਵਾ ਦਿੱਤਾ। ਦਰਅਸਲ ਇਕ ਸਮਾਜ ਸੇਵੀ ਸੰਸਥਾ ਵੱਲੋਂ ਪੁਲੀਸ ਨੂੰ ਇਸ ਸਬੰਧੀ ਸੁਚਿਤ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਮੌਕੇ ਪਹੁੰਚ ਗਈ।

ਪਰ ਜਦੋਂ ਉਥੇ ਪੁਲਿਸ ਪਹੁੰਚੀ ਤਾਂ ਪਰਿਵਾਰ ਵਾਲਿਆਂ ਨੇ ਡਰ ਕੇ ਵਿਆਹ ਵਾਲੇ ਲੜਕੇ ਅਤੇ ਲੜਕੀ ਨੂੰ ਦੂਜੇ ਘਰ ਵਿਚ ਛੁਪਾ ਦਿੱਤਾ ਸੀ ਪਰ ਇਸ ਦੌਰਾਨ ਉਨ੍ਹਾਂ ਦੇ ਸਾਹਮਣੇ ਪੇਸ਼ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦਸਵੀਂ ਤੇ ਪੁਲਿਸ ਦਾ ਕਹਿਣਾ ਹੈ ਕਿ ਲੜਕੀ ਨੂੰ ਬਾਲ ਵਿਵਾਹ ਕਮੇਟੀ ਦੇ ਕੋਲ ਪੇਸ਼ ਕੀਤਾ ਜਾਵੇਗਾ ਅਤੇ ਕਮੇਟੀ ਦੇ ਫੈਸਲੇ ਮੁਤਾਬਿਕ ਅੱਗੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਇਹ ਵਿਆਹ ਵਿੱਚ ਸਾਰੇ ਰਿਸ਼ਤੇਦਾਰ ਮੌਜੂਦ ਸੀ ਅਤੇ ਉਹਨਾਂ ਵੱਲੋਂ ਵਿਆਹ ਦੀਆਂ ਰਸਮਾਂ ਲਈ ਲੜਕੇ ਤੇ ਲੜਕੀਆਂ ਨੂੰ ਗੁਰਦੁਆਰਾ ਸਾਹਿਬ ਲਿਜਾਇਆ ਗਿਆ ਤਾਂ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਇਸ ਸਬੰਧੀ ਸਮਾਜਸੇਵੀ ਸੰਸਥਾ ਨੂੰ ਜਾਣਕਾਰੀ ਦਿੱਤੀ ਗਈ ਅਤੇ ਸਮਾਜ ਸੇਵੀ ਸੰਸਥਾ ਦੇ ਵਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ।



error: Content is protected !!