BREAKING NEWS
Search

ਪੰਜਾਬ ਦੇ ਸਕੂਲਾਂ ਲਈ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨਾਲ ਜਿੱਥੇ ਸਾਰਿਆ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉੱਥੇ ਹੀ ਵਿਦਿਆਰਥੀਆਂ ਦੀ ਪੜ੍ਹਾਈ ਤੇ ਵੀ ਕਾਫੀ ਅਸਰ ਪਿਆ ਹੈ। ਕਰੋਨਾ ਦੇ ਚਲਦਿਆਂ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਹਨ ਅਤੇ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਵਿਚ ਕਾਫੀ ਮੁਸ਼ਕਿਲ ਆ ਰਹੀ ਹੈ। ਸਕੂਲਾਂ ਦੇ ਬੰਦ ਹੋਣ ਕਰਕੇ ਬੱਚਿਆਂ ਨੂੰ ਕਿਤਾਬਾਂ ਲੈਣ ਵਿੱਚ ਵੀ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਸ ਕਰਕੇ ਅਧਿਆਪਕਾਂ ਵੱਲੋਂ ਔਨਲਾਈਨ ਕਲਾਸਾਂ ਅਤੇ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ, ਉਥੇ ਹੀ ਪੰਜਵੀਂ ਅੱਠਵੀਂ ਅਤੇ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆਵਾਂ ਦੇ ਪਾਸ ਕਰ ਦਿੱਤਾ ਗਿਆ ਹੈ।

ਹੁਣ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੁਆਰਾ ਸਕੂਲਾਂ ਦੀ ਖ਼ਰਾਬ ਵਿਵਸਥਾ ਨੂੰ ਦੇਖਦੇ ਹੋਏ ਅਤੇ ਖਸਤਾ ਹਾਲਤ ਵਿੱਚ ਪਏ ਹੋਏ ਸਮਾਨ ਨੂੰ ਵਰਤੋਂ ਵਿੱਚ ਲਿਆਉਣ ਲਈ ਸਾਲ 2021-22 ਲਈ 4026.05 ਲੱਖ ਰੁਪਏ ਦੀ ਗਰਾਂਟ ਅਤੇ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਕਾਰਜਾ ਵਾਸਤੇ ਜਾਰੀ ਕੀਤੀ ਗਈ ਹੈ। ਇਸ ਗ੍ਰਾਂਟ ਦੇ ਅਧੀਨ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਵਿੱਚ ਪੀਣ ਵਾਲੇ ਸਾਫ ਪਾਣੀ ਦੀ ਵਿਵਸਥਾ ਕੀਤੀ ਜਾਵੇਗੀ ਨਾਲ ਹੀ ਬੱਚਿਆਂ ਦੇ ਖੇਡਣ ਵਿੱਚ ਇਸਤੇਮਾਲ ਹੋਣ ਵਾਲੇ ਸਮਾਨ ਖਰੀਦਣ ਵਾਸਤੇ ਹੋਣ ਵਾਲੇ ਖਰਚੇ ਕੀਤੇ ਜਾਣਗੇ।

ਇਸ ਤੋਂ ਇਲਾਵਾ ਸਕੂਲਾਂ ਦੇ ਬਿਜਲੀ ਦੇ ਖਰਚਿਆਂ ਅਤੇ ਇੰਟਰਨੈੱਟ ਦੀਆਂ ਸੇਵਾਵਾਂ ਉੱਤੇ ਵੀ ਕਾਫੀ ਵਿਕਾਸ ਕੀਤਾ ਜਾਵੇਗਾ ਅਤੇ ਬੱਚਿਆਂ ਦੀ ਯੋਗਤਾ ਨੂੰ ਅਗਾਂਹ ਵਧਾਉਣ ਲਈ ਸਕੂਲਾਂ ਵਿੱਚ ਬੱਚਿਆਂ ਦੇ ਸਿੱਖਣ ਸਿਖਾਉਣ ਵਾਸਤੇ ਵਧੀਆ ਉਪਰਾਲਾ ਕੀਤਾ ਜਾਵੇਗਾ। ਉਥੇ ਹੀ ਬੱਚਿਆਂ ਦੀ ਸਾਫ ਸਫਾਈ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਕੂਲ ਦੇ ਪਖਾਨਿਆਂ ਨੂੰ ਮਜਬੂਤ ਬਣਾਉਣ ਲਈ ਖਰਚਾ ਕੀਤਾ ਜਾਵੇਗਾ।

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਹੁਕਮ ਨੂੰ ਮੱਦੇਨਜ਼ਰ ਰੱਖਦਿਆਂ ਸਰਕਾਰੀ ਵਿਦਿਅਕ ਅਦਾਰਿਆਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਕਾਂ ਤੇ ਉਨ੍ਹਾਂ ਦੇ ਵਿਕਾਸ ਲਈ 40.26 ਕਰੋੜ ਰੁਪਏ ਤੋਂ ਜ਼ਿਆਦਾ ਦੀ ਧਨ ਰਾਸ਼ੀ ਜਾਰੀ ਕੀਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਵਿਦਿਅਕ ਅਦਾਰਿਆਂ ਦੀ ਖਸਤਾ ਹਾਲਤ ਨੂੰ ਸੁਧਾਰਨ ਲਈ ਅਤੇ ਬੱਚਿਆਂ ਦੇ ਭਵਿੱਖ ਲਈ ਇਕ ਵੱਡਾ ਕਦਮ ਹੈ।



error: Content is protected !!