BREAKING NEWS
Search

ਇਥੇ ਹੋਏ ਭਿਆਨਕ ਹਾਦਸੇ ਚ ਐਸਯੂਵੀ ਗੱਡੀ ਦੇ ਹੋਏ 2 ਟੁੱਕੜੇ , 3 ਦੀ ਹੋਈ ਮੌਤ ਦੇਖਣ ਵਾਲਿਆਂ ਦੇ ਉਡੇ ਹੋਸ਼

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਨ੍ਹਾਂ ਹਾਦਸਿਆਂ ਵਿੱਚ ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੇ ਇੰਤਜਾਮ ਕੀਤੇ ਜਾਂਦੇ ਹਨ ਕਿ ਇਨ੍ਹਾਂ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਹਰ ਰੋਜ਼ ਅਜਿਹੇ ਲੱਖਾਂ ਹੀ ਹਾਦਸੇ ਵਾਪਰ ਜਾਂਦੇ ਹਨ।

ਹਰ ਰੋਜ਼ ਹੀ ਅਜਿਹੇ ਹੋਣ ਵਾਲੇ ਹਾਦਸਿਆਂ ਨੇ ਜਿੱਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਦੇਸ਼ ਦੇ ਹਾਲਾਤਾਂ ਉੱਪਰ ਵੀ ਗਹਿਰਾ ਅਸਰ ਪਾਉਂਦੇ ਹਨ। ਹੁਣ ਇੱਥੇ ਹੋਏ ਭਿਆਨਕ ਹਾਦਸੇ ਵਿੱਚ ਗੱਡੀ ਦੇ ਦੋ ਟੁਕੜੇ ਹੋਣ ਅਤੇ ਤਿੰਨ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਛਿੰਦਵਾੜਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਭਿਆਨਕ ਸੜਕ ਹਾਦਸਾ ਹੋਇਆ ਹੈ। ਇਹ ਹਾਦਸਾ ਨਾਗਪੁਰ ਹਾਈਵੇ ਤੇ ਵਾਪਰਿਆ ਹੈ।

ਜਿੱਥੇ ਕਾਰ ਵਿਚ ਸੌਸਰ ਨਿਵਾਸੀ ਸਚਿਨ ਜੈਸਵਾਲ ਆਪਣੇ ਪਰਿਵਾਰ ਸਮੇਤ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਾਮਕੋਨਾ ਗਿਆ ਸੀ ਤੇ ਵਾਪਸੀ ਦੇ ਪਰਤਦੇ ਸਮੇਂ ਇਹ ਹਾਦਸਾ ਵਾਪਰ ਗਿਆ। ਇਹ ਸਭ ਉਸ ਸਮੇਂ ਵਾਪਰਿਆ ਜਦੋਂ ਨਾਗਪੁਰ ਰੋਡ ਦੇ ਡਰੀਮ ਹੋਟਲ ਦੇ ਸਾਹਮਣੇ ਇਕ ਸਾਈਕਲ ਸਵਾਰ ਨੂੰ ਬਚਾਉਂਦੇ ਬਚਾਉਂਦੇ ਇੱਕ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਪੁਲ ਨਾਲ ਟਕਰਾ ਗਈ। ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਦੋ ਟੁਕੜੇ ਹੋ ਗਏ ।

ਇਸ ਭਿਆਨਕ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ 3 ਲੋਕਾਂ ਦੀ ਮੌਤ ਮੌਕੇ ਉੱਪਰ ਹੀ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਮੌਕੇ ਉਪਰ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਉਥੇ ਹੀ ਕਾਰ ਦੇ ਹੋਏ ਦੋ ਟੁਕੜਿਆਂ ਨੂੰ ਵੀ ਕ੍ਰੇਨ ਦੀ ਮਦਦ ਨਾਲ ਸੜਕ ਤੋਂ ਚੁੱਕਵਾ ਕੇ ਆਵਾਜਾਈ ਨੂੰ ਸ਼ੁਰੂ ਕੀਤਾ ਗਿਆ ਹੈ।



error: Content is protected !!