BREAKING NEWS
Search

ਹੁਣੇ ਹੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤਾ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਥੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਸਾਰੇ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਲਾਗੂ ਕਰਨ ਦੇ ਅਧਿਕਾਰ ਦਿੱਤੇ ਸਨ। ਉਥੇ ਹੀ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਵੀ ਮੁਹਈਆ ਕਰਵਾਈਆਂ ਗਈਆਂ। ਜਿਸ ਸਦਕਾ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਸਕੇ। ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ।

ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਵੱਡਾ ਬਿਆਨ ਦਿੱਤਾ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਕਰੋਨਾ ਵਾਇਰਸ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ, ਇਹ ਵਾਇਰਸ ਆਪਣਾ ਰੂਪ ਬਦਲ ਰਿਹਾ ਹੈ ਅਤੇ ਸਾਡੇ ਵਿਚਕਾਰ ਹੈ। ਇਸ ਸਥਿਤੀ ਦਾ ਨਿਪਟਾਰਾ ਕਰਨ ਲਈ ਉਨ੍ਹਾਂ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮ 16 ਰਾਜਾਂ ਵਿੱਚ ਸ਼ੁਰੂ ਕਰਨ ਦਾ ਐਲਾਨ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਨੂੰ ਸ਼ੁਰੂ ਕਰਨ ਦਾ ਉਦੇਸ਼ ਦੇਸ਼ ਭਰ ਵਿੱਚ ਇਕ ਲੱਖ ਤੋਂ ਵੱਧ ਕਰੋਨਾ ਯੋਧਿਆਂ ਨੂੰ ਕਰੋਨਾ ਵਿਰੁਧ ਲੜਾਈ ਲਈ ਤਿਆਰ ਕਰਨਾ ਹੈ।

ਜਿਸ ਲਈ ਇਹਨਾਂ ਇੱਕ ਲੱਖ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਨਵਾਂ ਸਭ ਕੁਝ ਸਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਰੋਨਾ ਯੋਧਿਆਂ ਨੂੰ 6 ਕਾਰਜਾਂ ਜਿਵੇਂ ਕਿ ਹੋਮ ਕੇਅਰ ਸਪੋਰਟ, ਅਡਵਾਂਸ ਕੇਅਰ ਸਪੋਟ, ਨਮੂਨਾ ਕੁਲੈਕਸ਼ਨ ਸਪੋਰਟ ਅਤੇ ਮੈਡੀਕਲ ਉਪਕਰਣ ਸਪੋਰਟ, ਬੇਸਿਕ ਕੇਅਰ ਸਪੋਰਟ, ਐਮਰਜੰਸੀ ਕੇਅਰ ਸਪੋਰਟ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਬੋਧਨ ਕਰਦਿਆਂ ਕਿਹਾ ਹੈ ਕਿ ਦੇਸ਼ ਵਿਚ 1 ਲੱਖ ਫਰੰਟਲਾਈਨ ਕਰੋਨਾ ਯੋਧਿਆਂ ਨੂੰ ਤਿਆਰ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।

ਜੋ ਕਰੋਨਾ ਮੁਹਿੰਮ ਵਿੱਚ ਮੌਜੂਦਾ ਫੋਰਸ ਦੀ ਮਦਦ ਕਰਨਗੇ। ਉਥੇ ਹੀ 16 ਰਾਜਾਂ ਵਿੱਚ ਖੋਲ੍ਹੇ ਜਾਣ ਵਾਲੇ 111 ਸਪਲਾਈ ਕੇਂਦਰਾਂ ਵਿੱਚ ਇਹ ਸਿਖਲਾਈ ਕੈਂਪ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਵਿਚ ਦੋ ਤਿੰਨ ਮਹੀਨਿਆਂ ਦੇ ਕੋਰਸਾਂ ਦੌਰਾਨ ਵਰਕਰਾਂ ਨੂੰ ਪੂਰੀ ਤਰ੍ਹਾਂ ਤਿਆਰ ਕਰ ਦਿੱਤਾ ਜਾਵੇਗਾ। ਉਥੇ ਹੀ ਇਨ੍ਹਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।



error: Content is protected !!