BREAKING NEWS
Search

ਸਕੂਲਾਂ ਦੇ ਖੁਲਣ ਨੂੰ ਲੈ ਕੇ ਕੀਤੇ ਸਵਾਲ ਦਾ ਸਰਕਾਰ ਵਲੋਂ ਆਇਆ ਇਹ ਜਵਾਬ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਮਾਰਚ ਤੋਂ ਸ਼ੁਰੂ ਹੋਏ ਕੋਰੋਨਾ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਕਾਫੀ ਨੁਕਸਾਨ ਹੋਇਆ ਹੈ, ਕਰੋਨਾ ਦੇ ਲਗਾਤਾਰ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਹੋਇਆਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਇਸ ਮਹਾਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਰੁਕਾਵਟ ਨਾ ਪਵੇ ਇਸ ਲਈ ਸਰਕਾਰ ਵੱਲੋਂ ਆਨਲਾਈਨ ਪੜ੍ਹਾਈ ਜਾਰੀ ਰੱਖੀ ਗਈ ਅਤੇ ਪ੍ਰੀਖਿਆਵਾਂ ਵੀ ਆਨਲਾਈਨ ਹੀ ਲਈਆਂ ਗਈਆਂ। ਪੰਜਵੀਂ,ਅੱਠਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਵੀ ਜਿੱਥੇ ਰੱਦ ਕਰ ਦਿੱਤੀਆਂ ਸਨ ਉਸ ਤੋਂ ਬਾਅਦ ਸੀ ਬੀ ਐਸ ਈ ਵੱਲੋਂ ਵੀ ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਸੀ।

ਕੋਰੋਨਾ ਕਾਰਨ ਆਨਲਾਈਨ ਹੋਈਆਂ ਪ੍ਰੀਖਿਆਵਾਂ ਦੇ ਨਤੀਜੇ ਵਿਦਿਆਰਥੀਆਂ ਦੀ ਪਿਛਲੀ ਜਮਾਤ ਦੀਆਂ ਪ੍ਰੀਖਿਆਵਾਂ ਦੇ ਮੁਲਾਂਕਣ ਦੇ ਅਧਾਰ ਤੇ ਘੋਸ਼ਿਤ ਕੀਤੇ ਜਾਣਗੇ। ਹੁਣ ਕਰੋਨਾ ਕੇਸਾਂ ਵਿਚ ਆਈ ਗਿਰਾਵਟ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਹੌਲੀ-ਹੌਲੀ ਛੋਟ ਦਿੱਤੀ ਜਾ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਸਕੂਲਾਂ ਦੇ ਖੁੱਲ੍ਹਣ ਨੂੰ ਲੈ ਕੇ ਵੀ ਸਰਕਾਰ ਵੱਲੋਂ ਜਵਾਬ ਆਇਆ ਹੈ ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।

ਡਾਕਟਰ ਪਾਲ ਸਿੰਘ ਦੁਆਰਾ ਵਿਸ਼ਵ ਸਿਹਤ ਸੰਗਠਨ ਅਤੇ ਏਮਜ਼ ਕੋਈ ਸਰਵੇਖਣ ਦੇ ਮੱਦੇਨਜ਼ਰ ਇਹ ਬਿਆਨ ਦਿੱਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵੀ ਕੋਵਿਡ ਦੀ ਐਂਟੀਬਾਇਓਟਿਕ ਜਾਰੀ ਹੋ ਗਈ ਹੈ, ਅਤੇ ਇਸ ਕਾਰਨ ਜੇਕਰ ਕਰੋਨਾ ਦੀ ਤੀਜੀ ਲਹਿਰਾ ਆਉਂਦੀ ਹੈ ਤਾਂ ਉਸ ਦਾ ਬੱਚਿਆਂ ਉਪਰ ਕੋਈ ਪ੍ਰਭਾਵ ਨਹੀਂ ਪਵੇਗਾ ਤੇ ਨਾ ਹੀ ਉਨ੍ਹਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਜ਼ਰੂਰਤ ਪਵੇਗੀ। ਸਰਕਾਰ ਨੇ ਐਲਾਨਿਆ ਹੈ ਕਿ ਚਾਹੇ ਕਰੋਨਾ ਦੀ ਦੂਜੀ ਲਹਿਰ ਖਤਮ ਹੋਣ ਕੰਡੇ ਹੈ ਪਰ ਇਹ ਮਹਾਮਾਰੀ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਈ ਹੈ।

ਬੱਚਿਆਂ ਲਈ ਭਾਵੇਂ ਇਹ ਜ਼ਿਆਦਾ ਜੋਖ਼ਮ ਭਰੀ ਨਹੀਂ ਹੈ ਪਰ ਫਿਰ ਵੀ ਸਾਵਧਾਨੀ ਵਰਤਣੀ ਜ਼ਰੂਰੀ ਹੈ। ਕੇਂਦਰ ਦੇ ਸਿਹਤ ਮੰਤਰਾਲੇ ਵੱਲੋਂ ਪ੍ਰੈਸ ਕਾਨਫਰੰਸ ਵਿਚ ਸ਼ੁਕਰਵਾਰ ਨੂੰ ਨੀਤੀ ਆਯੋਗ ਦੇ ਮੈਂਬਰ ਵੀ ਕੇ ਪਾਲ ਦੁਆਰਾ ਇਹ ਫੈਸਲਾ ਲਿਆ ਗਿਆ ਕਿ ਅਧਿਆਪਕਾਂ ਦੇ ਪੂਰੀ ਤਰ੍ਹਾਂ ਟੀਕਾਕਰਨ ਹੋਣ ਤੋਂ ਬਾਅਦ ਸਕੂਲਾਂ ਨੂੰ ਮੁੜ ਖੋਲ੍ਹਿਆ ਜਾਵੇਗਾ ।



error: Content is protected !!