BREAKING NEWS
Search

ਹੁਣੇ ਹੁਣੇ ਪੰਜਾਬ ਦੇ ਇਸ ਮਸ਼ਹੂਰ ਲੀਡਰ ਦਾ ਹੋਇਆ ਭਿਆਨਕ ਐਕਸੀਡੈਂਟ, ਪ੍ਰਸੰਸਕ ਕਰ ਰਹੇ ਨੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ, ਜਿੱਥੇ ਸਰਕਾਰ ਵੱਲੋਂ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਲੋਕਾਂ ਨੂੰ ਵੀ ਬਹੁਤ ਸਾਰੀਆਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਵਿਚ ਪਹਿਲਾਂ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਕਾਰਨ ਚਲੀ ਗਈ ਹੈ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ, ਬੀਮਾਰੀਆਂ ਅਤੇ ਹੋਰ ਹਾਦਸਿਆਂ ਵਿੱਚ ਬਹੁਤ ਸਾਰੇ ਲੋਕ ਮੌਤ ਦਾ ਸ਼ਿਕਾਰ ਹੋ ਰਹੇ ਹਨ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪਾਉਂਦੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੀਆਂ ਹਨ।

ਹੁਣ ਪੰਜਾਬ ਦੇ ਇਸ ਮਸ਼ਹੂਰ ਲੀਡਰ ਨਾਲ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਦੇ ਪ੍ਰਸ਼ੰਸਕਾਂ ਉਨ੍ਹਾਂ ਲਈ ਦੁਆਵਾਂ ਕਰ ਰਹੇ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਕੋਟਕਪੂਰਾ ਤੋਂ ਕਾਂਗਰਸ ਐਮ ਪੀ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਪੁੱਤਰ ਤੇ ਕਾਂਗਰਸ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਨਾਲ ਭਿ-ਆ-ਨ-ਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋਣ ਤੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਚੰਡੀਗੜ੍ਹ ਦੇ ਸੈਕਟਰ 8 ਕੋਲ ਜਾ ਰਹੇ ਸਨ । ਉਸ ਸਮੇਂ ਹੀ ਉਨ੍ਹਾਂ ਦੀ ਸਕੌਡਾ ਗੱਡੀ ਦੇ ਪਿੱਛੇ ਆ ਰਹੀ ਫਾਰਚੂਨਰ ਗੱਡੀ ਦਾ ਟਾਇਰ ਅਚਾਨਕ ਫੱਟ ਗਿਆ, ਜਿਸ ਕਾਰਨ ਫਾਰਚੂਨਰ ਗੱਡੀ ਨੇ ਸਕੋਡਾ ਗੱਡੀ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਸਕੋਡਾ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਗੱਡੀ ਵਿੱਚ ਸਵਾਰ ਭਾਈ ਰਾਹੁਲ ਸਿੰਘ ਸਿੱਧੂ ਤੇ ਉਨ੍ਹਾਂ ਦੇ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਜਿਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ, ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਭਾਈ ਰਾਹੁਲ ਸਿੰਘ ਸਿੱਧੂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ ਕਿਉਂਕਿ ਇਸ ਹਾਦਸੇ ਦੌਰਾਨ ਉਨ੍ਹਾਂ ਨੂੰ ਕਾਫੀ ਗੰਭੀਰ ਸੱਟਾਂ ਵੱਜੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਵੈਂਟੀਲੇਟਰ ਤੇ ਰੱਖਿਆ ਹੋਇਆ ਹੈ।



error: Content is protected !!