BREAKING NEWS
Search

ਆਈ ਮਸ਼ਹੂਰ ਪੰਜਾਬੀ ਗਾਇਕ ਮਾਸਟਰ ਸਲੀਮ ਦੀ ਮੌਤ ਦੀ ਖਬਰ – ਹਰ ਕੋਈ ਰਹਿ ਗਿਆ ਹੈਰਾਨ ਫਿਰ ਹੋਇਆ ਇਹ ਖੁਲਾਸਾ

ਆਈ ਤਾਜਾ ਵੱਡੀ ਖਬਰ

ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਵਿੱਚ ਸਾਰੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਜਿਥੇ ਪੰਜਾਬ ਦੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਪਹਿਲੇ ਦਿਨ ਤੋਂ ਸਮਰਥਨ ਦਿੱਤਾ ਜਾ ਰਿਹਾ ਹੈ। ਉਥੇ ਹੀ ਸਰਹੱਦਾਂ ਤੇ ਮੋਰਚੇ ਲਾਕੇ ਬੈਠੇ ਕਿਸਾਨਾਂ ਦੇ ਹੌਂਸਲੇ ਨੂੰ ਵਧਾਉਣ ਲਈ ਬਾਰੀ ਬਾਰੀ ਦਿੱਲੀ ਤੇ ਮੋਰਚਿਆਂ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ। ਪੰਜਾਬ ਦੇ ਗਾਇਕ ਜਿੱਥੇ ਕਿਸਾਨੀ ਸੰਘਰਸ਼ ਨੂੰ ਲੈ ਕੇ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹਨ, ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਪ੍ਰ-ਭਾ-ਵ-ਤ ਹੋਣ ਵਾਲੇ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਏ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਕੋਈ ਨਾ ਕੋਈ ਗਾਇਕ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਦੇ ਵਿੱਚ ਬਣਿਆ ਰਹਿੰਦਾ ਹੈ।

ਹੁਣ ਪੰਜਾਬੀ ਗਾਇਕ ਮਾਸਟਰ ਸਲੀਮ ਦੀ ਮੌਤ ਬਾਰੇ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ ਤੇ ਫਿਰ ਇਹ ਖੁਲਾਸਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸੋਸ਼ਲ ਮੀਡੀਆ ਤੇ ਲੋਕਾਂ ਨੂੰ ਸਹੀ ਸੇਧ ਦਿੱਤੀ ਜਾਂਦੀ ਹੈ ਉੱਥੇ ਹੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਸੋਸ਼ਲ ਮੀਡੀਆ ਜ਼ਰੀਏ ਕੁਝ ਲੋਕਾਂ ਵੱਲੋਂ ਪੰਜਾਬੀ ਮਸ਼ਹੂਰ ਗਾਇਕ ਮਾਸਟਰ ਸਲੀਮ ਦੀ ਮੌਤ ਦੀ ਝੂਠੀ ਅਫਵਾਹ ਫੈਲਾ ਦਿੱਤੀ ਗਈ ਸੀ।

ਇਸ ਗੱਲ ਦੀ ਖਬਰ ਮਿਲਦੇ ਹੀ ਗਾਇਕ ਮਾਸਟਰ ਸਲੀਮ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਉਹ ਬਿਲਕੁਲ ਸਹੀ ਸਲਾਮਤ ਹਨ। ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਆਪਣੀ ਇਕ ਤਸਵੀਰ ਵੀ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਵੀ ਲਗਵਾਈ ਹੈ। ਮਾਸਟਰ ਸਲੀਮ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਕਿਸੇ ਜਗ੍ਹਾ ਖੂਨਦਾਨ ਕੀਤਾ ਗਿਆ ਸੀ ਉਸ ਦੀਆਂ ਤਸਵੀਰਾਂ ਲੋਕਾਂ ਵੱਲੋ ਗਲਤ ਢੰਗ ਨਾਲ ਸੋਸ਼ਲ ਮੀਡੀਆ ਉੱਪਰ ਪੇਸ਼ ਕੀਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਆਖਿਆ ਕੇ ਮਰਨਾ ਤਾ ਇੱਕ ਦਿਨ ਸਭ ਨੇ ਹੈ ਪਰ ਲੋਕਾਂ ਨੂੰ ਇਸ ਤਰ੍ਹਾਂ ਕਿਸੇ ਬਾਰੇ ਵੀ ਝੂਠੀਆਂ ਅਫਵਾਹਾਂ ਨਹੀਂ ਫੈਲਾਉਣੀਆਂ ਚਾਹੀਦੀਆਂ। ਇਸ ਤੋਂ ਪਹਿਲਾਂ ਵੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕਈ ਹਸਤੀਆਂ ਬਾਰੇ ਅਜਿਹੀਆਂ ਖਬਰਾਂ ਫੈਲਾਈਆਂ ਜਾ ਚੁੱਕੀਆਂ ਹਨ।



error: Content is protected !!