BREAKING NEWS
Search

ਸੰਜੇ ਦੱਤ ਤੋਂ ਬਾਅਦ ਹੁਣ ਇਸ ਅਦਾਕਾਰ ਬਾਰੇ ਕੈਂਸਰ ਨੂੰ ਲੈ ਕੇ ਆਈ ਵੱਡੀ ਖਬਰ ਸਾਹਮਣੇ , ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕੋਈ ਨਾ ਕੋਈ ਕਿਸੇ ਵੀ ਸ਼ਖਸੀਅਤ ਬਾਰੇ ਗੱਲ ਸਾਹਮਣੇ ਆ ਹੀ ਜਾਂਦੀ ਹੈ। ਜਿੱਥੇ ਦੇਸ਼ ਵਿੱਚ ਕਰੋਨਾ ਮਹਾਮਾਰੀ ਦਾ ਸਾਹਮਣਾ ਕਰਨ ਲਈ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਅੱਗੇ ਆ ਕੇ ਕਰੋਨਾ ਤੋਂ ਪੀੜਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਹੈ। ਉਥੇ ਹੀ ਕਿਸਾਨੀ ਸੰਘਰਸ਼ ਦੇ ਦੌਰ ਵਿਚੋਂ ਗੁਜ਼ਰ ਰਹੇ ਕਿਸਾਨਾਂ ਲਈ ਪਹਿਲੇ ਦਿਨ ਤੋਂ ਹੁਣ ਤੱਕ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ ਹੈ। ਜਿੱਥੇ ਲੋਕਾਂ ਦੀ ਸਹਾਇਤਾ ਕਰਨ ਲਈ ਫਿਲਮੀ ਅਦਾਕਾਰ ਚਰਚਾ ਵਿਚ ਰਹਿੰਦੇ ਹਨ। ਉਥੇ ਹੀ ਉਹ ਕੁਝ ਆਪਣੀ ਨਿੱਜੀ ਜਿੰਦਗੀ ਦੀਆਂ ਗੱਲਾਂ ਨੂੰ ਲੈ ਕੇ ਵੀ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ।

ਸੰਜੇ ਦੱਤ ਤੋਂ ਬਾਅਦ ਹੁਣ ਇਸ ਅਦਾਕਾਰਾ ਬਾਰੇ ਕੈਂਸਰ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸ਼ੰਸਾ ਲਈ ਦੁਆਵਾਂ ਕਰ ਰਹੇ ਹਨ। ਕੁਝ ਸਮਾਂ ਪਹਿਲਾਂ ਜਿੱਥੇ ਸੰਜੇ ਦੱਤ ਕੈਂਸਰ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਵੱਲੋਂ ਇਲਾਜ਼ ਕਰਵਾਇਆ ਗਿਆ,ਜਿਸ ਤੋਂ ਬਾਅਦ ਉਹ ਅਤੇ ਆਪਣੇ ਪਰਿਵਾਰ ਵਿੱਚ ਬਿਲਕੁਲ ਠੀਕ ਠਾਕ ਰਹਿ ਰਹੇ ਹਨ। ਉਥੇ ਹੀ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਵਿੱਚ ਨੱਟੂ ਕਾਕਾ ਦੀ ਭੂਮਿਕਾ ਨਿਭਾਉਣ ਵਾਲੇ ਬਿਹਤਰੀਨ ਅਦਾਕਾਰ ਘਣਸ਼ਿਆਮ ਨਾਇਕ ਦੇ ਵੀ ਕੈਂਸਰ ਤੋਂ ਪ੍ਰਭਾਵਤ ਹੋਣ ਦੀ ਖਬਰ ਸਾਹਮਣੇ ਆਈ ਹੈ ।

ਉਨ੍ਹਾਂ ਦਾ ਇਹ ਮਸ਼ਹੂਰ ਸੀਰੀਅਲ ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਹੈ ਅਤੇ ਲੋਕਾਂ ਵਲੋ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੂੰ ਪਿਛਲੇ ਸਾਲ ਅਪਰੈਲ ਵਿੱਚ ਇਸ ਸਬੰਧੀ ਗਲੇ ਵਿਚ ਸਮੱਸਿਆ ਪੇਸ਼ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੀਮੋਥਰੈਪੀ ਕਰਵਾਉਣੀ ਸ਼ੁਰੂ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰ ਮਹੀਨੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਦਰਦ ਸਹਿਣਾ ਪੈਂਦਾ ਹੈ ਜਦੋਂ ਵੀ ਡਾਕਟਰਾਂ ਵੱਲੋਂ ਕੀਮੋਥਰੈਪੀ ਕੀਤੀ ਜਾਂਦੀ ਹੈ। ਜੋ ਕਿ ਕਾਫੀ ਮੁਸ਼ਕਿਲ ਹੈ।

ਉਨ੍ਹਾਂ ਕਿਹਾ ਕਿ ਵੈਸੇ ਡਾਕਟਰਾਂ ਵੱਲੋਂ ਮੈਨੂੰ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ ਇਸ ਵਿੱਚ ਕੋਈ ਵੀ ਸਮੱਸਿਆ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਇਸ ਇਲਾਜ ਦੇ ਜਰੀਏ ਜਲਦੀ ਠੀਕ ਹੋ ਜਾਣਗੇ ਤੇ ਆਪਣੇ ਸ਼ੂਟਿੰਗ ਨਾਲ ਸਬੰਧਤ ਕੰਮ ਵੀ ਜਲਦੀ ਹੀ ਕਰ ਸਕਣਗੇ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।



error: Content is protected !!