BREAKING NEWS
Search

ਕੈਪਟਨ ਸਰਕਾਰ ਨੇ ਹੁਣ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਖੁੱਸ ਜਾਣ ਕਾਰਨ ਲੋਕਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਉਥੇ ਹੀ ਪੰਜਾਬ ਦੇ ਪੜ੍ਹੇ-ਲਿਖੇ ਨੌਜਵਾਨਾਂ ਲਈ ਰੋਜ਼ਗਾਰ ਮੇਲਿਆਂ ਦਾ ਵੀ ਆਯੋਜਨ ਕੀਤਾ ਜਾਂਦਾ ਰਿਹਾ ਹੈ। ਇਨ੍ਹਾਂ ਮੇਲਿਆਂ ਵਿੱਚ ਯੋਗਤਾ ਦੇ ਆਧਾਰ ਤੇ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਦੇ ਬਹੁਤ ਸਾਰੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਅਹੁਦੇ ਤੇ ਤਾਇਨਾਤ ਕੀਤਾ ਜਾ ਰਿਹਾ ਹੈ।

ਹੁਣ ਕੈਪਟਨ ਸਰਕਾਰ ਨੇ ਇਹ ਵੱਡਾ ਐਲਾਨ ਕੀਤਾ ਹੈ, ਜਿਸ ਬਾਰੇ ਵੱਡੀ ਤਾਜ਼ਾ ਖਬਰ ਸਾਹਮਣੇ ਆਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਆਪਣੇ ਵਾਅਦਿਆਂ ਨੂੰ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਤੋਂ ਬਾਅਦ ਇਕ ਐਲਾਨ ਕੀਤਾ ਜਾ ਰਿਹਾ ਹੈ ਜਿਸ ਨੂੰ ਸੁਣਦੇ ਹੀ ਪੰਜਾਬ ਦੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਵਿਭਾਗ ਵਿੱਚ 560 ਪੁਲਿਸ ਮੁਲਾਜ਼ਮਾਂ ਦੀ ਭਰਤੀ ਸਬੰਧੀ ਵੱਡਾ ਐਲਾਨ ਕੀਤਾ ਗਿਆ ਹੈ।

ਜਿਸ ਨੂੰ ਸੁਣਦੇ ਹੀ ਪੁਲਿਸ ਵਿਭਾਗ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਭਰਤੀ ਪ੍ਰਕ੍ਰਿਆ ਲਈ ਪੁਲਿਸ ਮੁਲਾਜ਼ਮਾਂ ਦੀ ਭਰਤੀ ਫਾਰਮ 5 ਜੁਲਾਈ ਨੂੰ ਜਾਰੀ ਕੀਤੇ ਜਾਣਗੇ । ਇਸ ਸੰਬੰਧੀ 2 ਐਮਸੀਕਿਊ ਅਧਾਰਤ ਸੀਬੀ ਪੇਪਰ ਅਗਸਤ ਮਹੀਨੇ ਵਿੱਚ ਰੱਖੇ ਜਾਣਗੇ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਏ ਜਾ ਰਹੇ ਹਨ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਕਾਂਸਟੇਬਲਾਂ ਦੀ ਭਰਤੀ ਤੋ ਇਲਾਵਾ ਪੰਜਾਬ ਪੁਲਿਸ 4 ਕੈਡਰ, ਇਨਵੈਸਟੀਗੇਸ਼ਨ, ਆਰਮਡ, ਜ਼ਿਲ੍ਹਾ ਅਤੇ ਖੁਫੀਆ ਵਿਭਾਗਾਂ ਵਿਚ 560 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਣੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਜਿਸ ਨੂੰ ਉਨ੍ਹਾਂ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ।



error: Content is protected !!