=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਮੇਜ ਦੇ ਥਲੇ ਬੈਠੀ ਸੀ ਮੌਤ ਤੀਜੀ ਜਮਾਤ ‘ਚ ਪੜ੍ਹਦੀ ਕੁੜੀ ਲਈ – ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਜਾਰੀ ਹੈ। ਆਏ ਦਿਨ ਹੀ ਅਜਿਹੀਆਂ ਭਿਆਨਕ ਹਾਦਸੇ ਸਾਹਮਣੇ ਆਉਂਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਸੂਬੇ ਅੰਦਰ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਕਰੋਨਾ ਨੇ ਲੈ ਲਈ ਹੈ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਹੋਰ ਕਈ ਤਰ੍ਹਾਂ ਦੇ ਹਾਦਸੇ , ਤੇ ਬੀਮਾਰੀਆਂ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖਤਮ ਹੋਣ ਦੀ ਵਜਾ ਬਣ ਰਹੇ ਹਨ। ਉੱਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਵੀ ਸਾਹਮਣੇ ਆ ਰਹੇ ਹਨ। ਜਿਸ ਨਾਲ ਹਰ ਪਰਿਵਾਰ ਵਿੱਚ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਜਾਂਦਾ ਹੈ। ਹੁਣ ਬੱਚੇ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਹਾਲੀ ਜ਼ਿਲੇ ਦੇ ਅਧੀਨ ਆਉਂਦੇ ਪਿੰਡ ਕੰਬਾਲੀ ਤੋਂ ਸਾਹਮਣੇ ਆਈ ਹੈ ਜਿੱਥੇ ਮੇਜ਼ ਥੱਲੇ ਬੈਠੀ ਹੋਈ ਮੌਤ ਨੇ ਇੱਕ ਤੀਜੀ ਕਲਾਸ ਵਿੱਚ ਪੜ੍ਹਨ ਵਾਲੀ ਮਾਸੂਮ ਬੱਚੀ ਨੂੰ ਆਪਣਾ ਸ਼ਿਕਾਰ ਬਣਾ ਲਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਘਰ ਵਿੱਚ ਮੌਜੂਦ ਬੱਚੀ ਗੁਰਸੀਰਤ ਵੱਲੋਂ ਇੱਕ ਸਵਿੱਚ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਸ ਸਮੇਂ ਹੀ ਉਸ ਜਗ੍ਹਾ ਦੇ ਕੋਲ ਪਏ ਹੋਏ ਮੇਜ ਦੇ ਥੱਲੇ ਇਕ ਸੱਪ ਪਹਿਲਾਂ ਤੋਂ ਹੀ ਮੌਜੂਦ ਸੀ। ਜਿਸ ਵੱਲੋਂ ਬੱਚੀ ਨੂੰ ਡੰਗ ਮਾਰ ਦਿੱਤਾ ਗਿਆ।

ਅਚਾਨਕ ਵਾਪਰੀ ਇਸ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਕੁਝ ਵੀ ਪਤਾ ਨਾ ਲੱਗ ਸਕਿਆ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਬੱਚੀ ਦਾ ਰੰਗ ਨੀਲਾ ਪੈ ਗਿਆ ਅਤੇ ਅੱਧੇ ਘੰਟੇ ਦੇ ਵਿੱਚ ਹੀ ਬੱਚੀ ਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਨੂੰ ਇਸ ਗੱਲ ਦੀ ਸਮਝ ਹੀ ਨਹੀਂ ਆ ਰਹੀ ਸੀ ਕਿ ਬੱਚੀ ਨੂੰ ਅਚਾਨਕ ਕੀ ਹੋਇਆ ਹੈ। ਬੱਚੀ ਨੂੰ ਸੱਪ ਦੇ ਡੱਸਣ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਘਰ ਵਿੱਚ ਲੱਗੇ ਹੋਏ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ ਦੇਖੀ ਗਈ। ਬੱਚੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਉਸ ਬੱਚੀ ਦੀ ਮੌਤ ਹੋ ਗਈ।

ਇਸ ਹਾਦਸੇ ਨਾਲ ਜਿੱਥੇ ਬੱਚੀ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਉਥੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਵੇਖ ਕੇ ਹਰ ਵਿਅਕਤੀ ਦੀਆਂ ਅੱਖਾਂ ਵਿਚੋਂ ਹੰਝੂ ਆ ਰਹੇ ਹਨ। ਅਗਲੇ ਮਹੀਨੇ ਬੱਚੀ ਤਾਂ ਜਨਮ ਦਿਨ ਆ ਰਿਹਾ ਸੀ।




error: Content is protected !!