BREAKING NEWS
Search

ਪੰਜਾਬ ਚ ਇਥੋਂ ਕਰਫਿਓ ਦੇ ਬਾਰੇ ਆਈ ਵੱਡੀ ਖਬਰ ਹੋ ਗਿਆ ਹੁਣ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਈਆਂ ਗਈਆਂ ਸਨ। ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਫੀ ਹੱਦ ਤੱਕ ਛੋਟ ਦਿੱਤੀ ਗਈ ਹੈ ਜਿਸ ਨਾਲ ਸਾਰੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਕਿਉਂਕਿ ਕਰੋਨਾ ਦੇ ਕਾਰਨ ਕੀਤੀ ਗਈ

ਤਾਲਾਬੰਦੀ ਦੇ ਦੌਰ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਜਿਸ ਕਾਰਨ ਲੋਕ ਆਰਥਿਕ ਤੌਰ ਉਤੇ ਵੀ ਕਾਫੀ ਹੱਦ ਤੱਕ ਕਮਜ਼ੋਰ ਹੋ ਚੁੱਕੇ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ । ਜਿਸ ਕਾਰਨ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ ਕਰਫਿਊ ਦੇ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਐਲਾਨ ਕੀਤਾ ਗਿਆ ਹੈ। ਕਰੋਨਾ ਕੇਸਾਂ ਨੂੰ ਵੇਖਦੇ ਹੋਏ ਐਸਏਐਸ ਨਗਰ ਵਿੱਚ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਦਿਆਲਨ ਵੱਲੋਂ ਸੀ ਆਰ ਪੀ ਸੀ ਦੀ ਧਾਰਾ 144

ਦੇ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਕੁਝ ਐਲਾਨ ਕੀਤੇ ਗਏ ਹਨ। ਜਿਨ੍ਹਾਂ ਵੱਲੋ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਐਤਵਾਰ ਨੂੰ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਰੈਸਟੋਰੈਂਟ ਨੂੰ ਖੋਲ੍ਹਣ ਵਾਸਤੇ ਸਵੇਰੇ 5 ਵਜੇ ਤੋਂ ਸ਼ਾਮ 7 ਵਜੇ ਤੱਕ ਇਜਾਜ਼ਤ ਦਿਤੀ ਗਈ ਹੈ। ਉਨ੍ਹਾਂ ਵੱਲੋਂ ਲਾਗੂ ਕੀਤੇ ਗਏ ਇਹ ਆਦੇਸ਼ ਕੰਟੇਨਮੈਂਟ ਜੋਨਾ ਤੇ ਲਾਗੂ ਨਹੀਂ ਹੋਣਗੇ। ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਨਰ ਵਿਕਾਸ ਕੇਂਦਰ ਅਤੇ ਯੂਨੀਵਰਸਿਟੀਆਂ ਨੂੰ ਇਸ ਸ਼ਰਤ ਤੇ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਕਿ ਉਥੇ ਆਉਣ ਵਾਲੇ ਸਾਰੇ ਲੋਕਾਂ ਦੀ ਵੈਕਸੀਨੇਸ਼ਨ ਹੋਈ

ਹੋਵੇ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਸ਼ਰਾਬ ਦੇ ਠੇਕਿਆਂ ਬਾਰ ਅਤੇ ਰੈਸਟੋਰੈਂਟ ਨੂੰ 50 ਫੀਸਦੀ ਸਮਰੱਥਾ ਨਾਲ ਖੋਲ੍ਹਿਆ ਜਾ ਸਕਦਾ ਹੈ। ਕਰਮਚਾਰੀਆਂ ਦੀ ਕਰੋਨਾ ਟੀਕਾਕਰਣ ਹੋਣਾ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਕੀਤੀ ਗਈ ਹੈ। ਆਈਲੈਟਸ ਕੋਚਿੰਗ ਇੰਸਟੀਚਿਊਟ ਨੂੰ ਕਰਫਿਊ ਸਮੇਂ ਦੇ ਅਧੀਨ ਖੋਲਣ ਦੀ ਆਗਿਆ ਹੈ। ਅਧਿਆਪਕ, ਵਿਦਿਆਰਥੀਆਂ ਅਤੇ ਸਟਾਫ਼ ਦੇ ਟੀਕਾਕਰਨ ਦੀ ਇਕ ਡੋਜ਼ ਲੱਗੀ ਹੋਣੀ ਲਾਜ਼ਮੀ ਕੀਤੀ ਗਈ ਹੈ। ਇਸ ਬਾਰੇ ਮਾਲਕ ਦੀ ਜ਼ਿੰਮੇਵਾਰੀ ਹੋਵੇਗੀ ਕਿ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਇਆ ਜਾਵੇ।



error: Content is protected !!