BREAKING NEWS
Search

ਹੁਣੇ ਹੁਣੇ ਪੰਜਾਬ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ, ਇਹਨਾਂ ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਦੇਖੀ ਗਈ ਹੈ ਉੱਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਮੁੜ ਤੋਂ ਪੈਰਾਂ ਸਿਰ ਕਰਨ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਪੰਜਾਬ ਸਰਕਾਰ ਵੱਲੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਬਹੁਤ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਇਆ ਕਰਵਾਏ ਜਾ ਰਹੇ ਹਨ। ਉਥੇ ਹੀ ਕਈ ਲੋਕਾਂ ਨੂੰ ਅਜੇ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਸਰਕਾਰ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਉਥੇ ਹੀ ਲੋਕਾਂ ਨੂੰ ਖੁਸ਼ ਕਰਨ ਲਈ ਬਹੁਤ ਸਾਰੇ ਐਲਾਨ ਵੀ ਆਏ ਦਿਨ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਸਰਕਾਰ ਨੇ ਇਹ ਵੱਡਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਇਹਨਾਂ ਲੋਕਾਂ ਵਿਚ ਹੁਣ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਅੱਜ ਇਕ ਹੋਰ ਐਲਾਨ ਕੀਤਾ ਗਿਆ ਹੈ ਜਿਸ ਨਾਲ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਪੀ. ਐਸ. ਟੀ. ਈ. ਟੀ.) ਸਰਟੀਫਿਕੇਟ ਦੀ ਮਿਆਦ ਹੁਣ ਸਾਰੀ ਉਮਰ ਰਹੇਗੀ। ਦੱਸਣਯੋਗ ਹੈ ਕਿ ਉਕਤ ਸਰਟੀਫਿਕੇਟ ਦੀ ਮਿਆਦ ਪਹਿਲਾਂ 7 ਸਾਲਾਂ ਦੀ ਹੁੰਦੀ ਸੀ, ਜਿਸ ਨੂੰ ਹੁਣ ਖ਼ਤਮ ਕਰ ਦਿੱਤਾ ਗਿਆ ਹੈ।

ਇਸ ਖਬਰ ਨੂੰ ਸੁਣਦੇ ਹੀ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ‘ਚ ਪਾਸ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਮਿਆਦ 7 ਸਾਲ ਦੀ ਬਜਾਏ ਲਾਈਫ ਟਾਈਮ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਅਲੱਗ ਤੋਂ ਨਵੇਂ ਸਰਟੀਫਿਕੇਟ ਜਾਰੀ ਨਹੀਂ ਕੀਤੇ ਜਾਣਗੇ।

ਸਟੇਟ ਕਾਊਂਸਿਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐਸ. ਸੀ. ਈ. ਆਰ. ਟੀ.) ਵੱਲੋਂ ਇਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੰਜਾਬ ‘ਚ ਟੀ. ਈ. ਟੀ. ਪਾਸ ਉਮੀਦਵਾਰਾਂ ਨੂੰ ਵੱਡੀ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਜਿੱਥੇ ਇਹ ਸਰਟੀਫਿਕੇਟ ਪਹਿਲਾਂ ਸੱਤ ਸਾਲ ਮਾਨਤਾ ਪ੍ਰਾਪਤ ਕੀਤਾ ਜਾਂਦਾ ਸੀ। ਉੱਥੇ ਹੁਣ ਇਸ ਨੂੰ ਤਮਾਮ ਉਮਰ ਭਰ ਲਈ ਮਾਨਤਾ ਦੇ ਦਿੱਤੀ ਗਈ ਹੈ। ਪੰਜਾਬ ਵਿੱਚ ਟੀ. ਈ. ਟੀ. ਪਾਸ ਅਧਿਆਪਕਾਂ ਵਿੱਚ ਬਹੁਤ ਜ਼ਿਆਦਾ ਖੁਸ਼ੀ ਵੇਖੀ ਜਾ ਰਹੀ ਹੈ।



error: Content is protected !!