BREAKING NEWS
Search

ਹੁਣੇ ਹੁਣੇ ਆ ਗਈ ਵੱਡੀ ਖਬਰ ਆਖਰ ਵੋਟਾਂ ਪੈਣ ਦੀ ਤਰੀਕ ਦਾ ਹੋ ਗਿਆ ਇਥੇ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੇ ਕਾਰਨ ਬਹੁਤ ਸਾਰੇ ਕੰਮ ਅੱਗੇ ਪਾ ਦਿੱਤੇ ਗਏ ਸਨ। ਜਿੱਥੇ ਕਰੋਨਾ ਤੋਂ ਬਚਾਅ ਲਈ ਤਾਲਾਬੰਦੀ ਕੀਤੀ ਗਈ ਸੀ ਉਥੇ ਹੀ ਹੋਣ ਵਾਲੇ ਬਹੁਤ ਸਾਰੇ ਕੰਮਾਂ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਜਿਥੇ ਕੁਝ ਸੂਬਿਆਂ ਅੰਦਰ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਹੋ ਚੁਕੀਆਂ ਹਨ। ਉਥੇ ਹੀ ਦੇਸ਼ ਅੰਦਰ ਹੋਰ ਵੀ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਚੋਣਾਂ ਨੂੰ ਲੈ ਕੇ ਉਤਸ਼ਾਹ ਵੇਖਿਆ ਜਾ ਰਿਹਾ ਹੈ। ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਮੁ-ਲ-ਤ-ਵੀ ਕੀਤੀਆਂ ਗਈਆਂ ਚੋਣਾਂ ਨੂੰ ਕਰਵਾਉਣ ਦੇ ਐਲਾਨ ਕੀਤੇ ਜਾ ਰਹੇ ਹਨ।

ਹੁਣ ਇੱਥੇ ਵੋਟਾਂ ਪੈਣ ਨੂੰ ਲੈ ਕੇ ਐਲਾਨ ਹੋ ਗਿਆ ਹੈ, ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਚੋਣ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਸੂਚਨਾ ਦਿੱਤੀ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਦਿੱਲੀ ਸਰਕਾਰ ਦੇ ਵਕੀਲ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਡੀਐਸਜੀਐਮਸੀ ਦੀਆਂ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੇ ਨਤੀਜੇ 31 ਅਗਸਤ ਤੱਕ ਘੋਸ਼ਿਤ ਕੀਤੇ ਜਾਣਗੇ।

ਦੱਸਣਯੋਗ ਹੈ ਕਿ ਡੀਐਸਜੀਐਮਸੀ ਦੇ ਮੈਂਬਰਾਂ ਦੇ ਅਹੁਦਿਆਂ ਲਈ ਚੋਣਾਂ ਇਸ ਸਾਲ 25 ਅਪ੍ਰੈਲ ਨੂੰ ਹੋਣੀਆਂ ਸਨ । ਪਰ ਕਰੋਨਾ ਦੇ ਕਾਰਨ ਮੁਲਤਵੀ ਕੀਤੀਆਂ ਗਈਆਂ ਸਨ। ਪਰ ਹੁਣ ਫਿਰ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਜਿਸ ਲਈ ਨਾਮਜ਼ਦਗੀ ਪੱਤਰ ਵਿਚ ਜਮਾਂ ਕੀਤੇ ਜਾ ਸਕਦੇ ਹਨ। ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਮੁੜ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਬਾਰੇ ਉਪ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ ਅਤੇ ਜਲਦੀ ਹੀ ਸਾਰੇ ਵੇਰਵੇ ਨਾਲ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇਗੀ।

ਜੱਜ ਡੀ ਐਨ ਪਟੇਲ ਅਤੇ ਜੱਜ ਜੋਤੀ ਸਿੰਘ ਦੀ ਬੈਂਚ ਨੇ ਵੀਰਵਾਰ ਨੂੰ ਗੁਰਦੁਆਰਾ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਦਿੱਲੀ ਸਰਕਾਰ ਵੱਲੋਂ ਪੇਸ਼ ਐਡਵੋਕੇਟ ਸਤਿਆਕਾਮ ਅਤੇ ਹੋਰ ਪਟੀਸ਼ਨਕਰਤਾਵਾਂ ਨੂੰ ਸੂਚਿਤ ਕੀਤਾ ਹੈ, ਇਸ ਸਬੰਧ ਵਿੱਚ ਤਰੀਕ ਤੈਅ ਕਰ ਲਈ ਗਈ ਹੈ। ਇਸ ਬਾਰੇ ਨਵੀਂ ਨੋਟੀਫਿਕੇਸ਼ਨ ਵੀ ਬਹੁਤ ਜਲਦ ਆ ਜਾਵੇਗੀ।



error: Content is protected !!