ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆ ਉਲੀਕਿਆ ਜਾ ਰਹੀਆਂ ਹਨ ਅਤੇ ਜ਼ੋਰ-ਜ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੈ ਕੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਰਹਿੰਦੀ ਹੈ। ਜਿੱਥੇ ਖੇਤੀ ਕਾਨੂੰਨਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਭਾਜਪਾ ਦੇ ਨੁਮਾਇੰਦਿਆਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਗਲੀਆਂ ਚੋਣਾਂ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਆਪਣੇ ਹਲਕਿਆਂ ਵਿਚ ਰਾਹਤ ਕਾਰਜ ਕੀਤੇ ਜਾ ਰਹੇ ਹਨ। ਜਿਸ ਦਾ ਫਾਇਦਾ ਉਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਹੋ ਸਕੇ।

ਹੁਣ ਮਸ਼ਹੂਰ ਬੋਲੀਵੁਡ ਐਕਟਰ ਅਤੇ ਭਾਜਪਾ ਸਾਂਸਦ ਸੰਨੀ ਦਿਓਲ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਸਨੀ ਦਿਉਲ ਜੋ ਗੁਰਦਾਸਪੁਰ ਜ਼ਿਲ੍ਹੇ ਤੋਂ ਸਾਂਸਦ ਹਨ। ਉਹ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਚਰਚਾ ਦੇ ਵਿੱਚ ਬਣੇ ਰਹਿੰਦੇ ਹਨ। ਜਿੱਥੇ ਗੁਰਦਾਸਪੁਰ ਦੀਆਂ ਕੁਝ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਨ੍ਹਾਂ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਥੇ ਹੀ ਕਈ ਮੁਸ਼ਕਲਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਦਾ ਲਗਾਤਾਰ ਵਿਰੋਧ ਵੀ ਕੀਤਾ ਜਾਂਦਾ ਹੈ।

ਹੁਣ ਸਾਹਮਣੇ ਜਾਣਕਾਰੀ ਅਨੁਸਾਰ ਅੱਜ ਸੰਨੀ ਦਿਉਲ ਰੇਲ ਮੰਤਰੀ ਅਸ਼ਵਨੀ ਨੂੰ ਮਿਲੇ ਹਨ ਅਤੇ ਰੇਲਵੇ ਨਾਲ ਜੁੜੇ ਵੱਖ ਵੱਖ ਮੁੱਦਿਆਂ ‘ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਨੂੰ ਪਠਾਨਕੋਟ-ਜੋਗਿੰਦਰਨਗਰ ਤੰਗ ਗੇਜ ਰੇਲਵੇ ਦੇ ਮਤੇ ਨੂੰ ਜਲਦੀ ਹੱਲ ਕਰਵਾਉਣ ਦੀ ਮੰਗ ਕੀਤੀ। ਕਿਉਂਕਿ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਭਾਰੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ।

ਜਿਨ੍ਹਾਂ ਨੂੰ ਹੱਲ ਕਰਵਾਉਣ ਲਈ ਹੀ ਅੱਜ ਦਿਲੀ ਵਿਚ ਅਭਿਨੇਤਾ ਤੇ ਸੰਸਦ ਮੈਂਬਰ ਸੰਨੀ ਦਿਉਲ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲੇ ਤੇ ਉਨ੍ਹਾਂ ਨੂੰ ਗੁਰਦਾਸਪੁਰ ਹਲਕੇ ਵਿਚ ਰੇਲਵੇ ਨਾਲ ਜੁੜੇ ਵੱਖ ਵੱਖ ਮੁੱਦਿਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਵੱਲੋਂ ਹਮੇਸ਼ਾ ਜ਼ਿਲੇ ਅੰਦਰ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਕਰੋਨਾ ਦੇ ਸਮੇਂ ਵੀ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਲੋਕਾਂ ਦੀਆਂ ਸਹੂਲਤਾਂ ਲਈ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸੇਵਾ ਕਰਵਾਈ ਗਈ ਸੀ।


ਤਾਜਾ ਜਾਣਕਾਰੀ
ਮਸ਼ਹੂਰ ਬੋਲੀਵੁਡ ਐਕਟਰ ਅਤੇ ਭਾਜਪਾ ਸਾਂਸਦ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਖਬਰ
ByadminJuly 23, 2021Comments Off on ਮਸ਼ਹੂਰ ਬੋਲੀਵੁਡ ਐਕਟਰ ਅਤੇ ਭਾਜਪਾ ਸਾਂਸਦ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਖਬਰ
Previous Postਗਲ੍ਹ ਗਲ੍ਹ ਤੇ ਗਾਲਾਂ ਕੱਢਣ ਵਾਲੇ ਦੇਖ ਲੈਣ ਇਹ ਵੱਡੀ ਤਾਜਾ ਖਾਸ ਖਬਰ
Next Postਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਅਕਸ਼ੇ ਕੁਮਾਰ ਬਾਰੇ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ
