BREAKING NEWS
Search

ਪੰਜਾਬ ਇਥੇ ਹੋ ਗਿਆ ਇਹ ਕੰਮ ਜਿਸਦਾ ਸੀ ਕੈਪਟਨ ਸਰਕਾਰ ਨੂੰ ਡਰ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਜਿੱਥੇ ਕੈਪਟਨ ਸਰਕਾਰ ਵੱਲੋਂ ਲੋਕਾਂ ਨੂੰ ਨੌਕਰੀ ਦਿੱਤੇ ਜਾਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਲੋਕਾਂ ਨੂੰ ਆਪਣੇ ਹੱਕ ਵਿਚ ਕਰਨ ਲਈ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਕਈ ਜਗਹਾ ਤੇ ਪੂਰੇ ਨਹੀਂ ਕੀਤਾ ਗਿਆ। ਜਿਸ ਕਾਰਨ ਲੋਕਾਂ ਵੱਲੋਂ ਸੂਬਾ ਸਰਕਾਰ ਦਾ ਵਿਰੋਧ ਲਗਾਤਾਰ ਪਿਛਲੇ ਕਈ ਮਹੀਨਿਆਂ ਤੋਂ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪਹਿਲਾਂ ਹੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਮੁਲਾਜ਼ਮ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕਰ ਰਹੇ ਹਨ।

ਹੁਣ ਪੰਜਾਬ ਵਿੱਚ ਇੱਥੇ ਹੋ ਗਿਆ ਇਹ ਕੰਮ ਜਿਸ ਦਾ ਕੈਪਟਨ ਸਰਕਾਰ ਨੂੰ ਡਰ ਸੀ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਕਰ ਰਹੇ ਹਨ, ਉੱਥੇ ਹੀ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤਾ ਗਿਆ ਵਾਅਦਾ ਨਿਭਾਇਆ ਨਹੀਂ ਜਾ ਰਿਹਾ। ਇਸ ਬਾਰੇ ਗੱਲ ਕਰਦਿਆਂ ਹੋਇਆਂ ਮੋਰਚੇ ਦੇ ਕਨਵੀਨਰ ਸਰਬਜੀਤ ਸਿੰਘ ਤਾਜੋਕੇ ਨੇ ਦੱਸਿਆ ਕਿ ਸਰਕਾਰ ਝੂਠੇ ਲਾਰੇ ਲਾ ਰਹੀ ਹੈ ਅਤੇ ਕੋਈ ਵੀ ਵਾਅਦਾ ਨਹੀਂ ਨਿਭਾਇਆ।

ਉਨ੍ਹਾਂ ਵੱਲੋਂ ਠੇਕੇ ਦੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿਵਾਇਆ ਗਿਆ ਸੀ ਜੋ ਕਿ ਅਜੇ ਤੱਕ ਪੂਰਾ ਨਹੀਂ ਹੋਇਆ। ਅੱਜ ਇਨ੍ਹਾਂ ਵਰਕਰਾਂ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਭਾਰੀ ਵਿਰੋਧ ਕੀਤਾ ਗਿਆ। ਇਸ ਸੰਘਰਸ਼ ਮੋਰਚੇ ਦੇ ਵਲੰਟੀਅਰਾਂ ਦੀਆਂ ਇਸ ਮੌਕੇ ਤੇ ਪੱਗਾ ਵੀ ਲੱਥ ਗਈਆਂ। ਕਿਉਂਕਿ ਤਪਾ ਮੰਡੀ ਵਿਖੇ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਇੱਕ ਸੀਵਰੇਜ ਪਿਟਮੇਟ ਪਲਾਂਟ ਦਾ ਉਦਘਾਟਨ ਕਰਨ ਲਈ ਪੁੱਜੇ ਸਨ।

ਉਸ ਸਮੇਂ ਕੀ ਠੇਕਾ ਮੁਲਾਜ਼ਮਾਂ ਵੱਲੋਂ ਸੰਘਰਸ਼ ਕਰਦੇ ਹੋਏ ਉਨ੍ਹਾਂ ਨੂੰ ਘੇਰ ਲਿਆ ਗਿਆ ਅਤੇ ਉਨ੍ਹਾਂ ਦੇ ਸਾਹਮਣੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਗਏ। ਇਸ ਮੌਕੇ ਤੇ ਤਾਇਨਾਤ ਪੁਲਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਉਨ੍ਹਾਂ ਨੇ ਮੋਰਚੇ ਦੇ ਆਗੂਆਂ ਨਾਲ ਧੱਕਾਮੁੱਕੀ ਕੀਤੀ। ਇਸ ਸਭ ਦੇ ਦੌਰਾਨ ਸਿਹਤ ਮੰਤਰੀ ਦੀ ਗੱਡੀ ਨੂੰ ਉਥੋਂ ਨਿਕਲਣ ਵਿੱਚ ਮਦਦ ਕੀਤੀ ਗਈ। ਅਤੇ ਉਹ ਬਿਨ੍ਹਾਂ ਕੋਈ ਗੱਲ ਕਿਤੇ ਉਥੋਂ ਚਲੇ ਗਏ। ਉਨ੍ਹਾਂ ਨੂੰ ਉਸ ਸਮੇਂ ਘੇਰਿਆ ਗਿਆ ਜਦੋਂ ਉਹ ਉਦਘਾਟਨ ਕਰਨ ਤੋਂ ਬਾਅਦ ਭਾਸ਼ਣ ਦੇ ਕੇ ਮੌਕੇ ਤੋਂ ਜਾ ਰਹੇ ਸਨ।



error: Content is protected !!