BREAKING NEWS
Search

ਪੰਜਾਬ ਚ ਇਥੇ ਮੀਂਹ ਨੇ ਮਚਾਈ ਤਬਾਹੀ ਵਾਪਰਿਆ ਇਹ ਭਾਣਾ ,ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਵਿੱਚ ਕਈ ਜਗ੍ਹਾ ਤੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਪੰਜਾਬ ਵਿੱਚ ਜਿੱਥੇ ਕਈ ਖੇਤਰਾਂ ਵਿੱਚ ਹੋਈ ਬਰਸਾਤ ਕਾਰਨ ਕਈ ਘਰਾਂ ਦੀਆਂ ਛੱਤਾਂ ਡਿੱਗਣ ਅਤੇ ਕਈ ਜਗਾਹ ਤੇ ਅਸਮਾਨੀ ਬਿਜਲੀ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਵਾਪਰਨ ਵਾਲੇ ਇਨ੍ਹਾਂ ਵੱਖ ਵੱਖ ਹਾਦਸਿਆਂ ਵਿੱਚ ਕਈ ਖੇਤਰਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿਚ ਵੀ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਾਰਸ਼ ਹੋਣ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਹੜ੍ਹਾਂ ਵਾਲੀ ਸਥਿਤੀ ਬਣ ਗਈ ਹੈ ਜਿਸ ਕਾਰਨ ਸਥਿਤੀ ਕਾਫੀ ਚਿੰਤਾਜਨਕ ਬਣੀ ਹੋਈ ਹੈ।

ਹੁਣ ਪੰਜਾਬ ਵਿੱਚ ਇੱਥੇ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ ਜਿਸ ਕਾਰਣ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ ਹੋਈ ਬਰਸਾਤ ਕਾਰਨ ਇਕ ਘਰ ਦੀ ਛੱਤ ਡਿੱਗ ਪਈ ਹੈ। ਅਤੇ ਘਰ ਦੇ ਪਰਿਵਾਰਕ ਮੈਂਬਰ ਇਸ ਮਲਬੇ ਹੇਠ ਦੱਬੇ ਗਏ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਰਿੰਕੂ ਪੁੱਤਰ ਮਹਾਵੀਰ ਪ੍ਰਸਾਦ ਵੱਲੋਂ ਦੱਸਿਆ ਗਿਆ ਹੈ ਕਿ, ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਉਸ ਦੇ ਮਾਤਾ ਅਤੇ ਪਿਤਾ ਜੀ ਘਰ ਵਿਚ ਮੌਜੂਦ ਸਨ।

ਅਤੇ ਉਹ ਕਿਸੇ ਕੰਮ ਦੇ ਸਿਲਸਲੇ ਵਿੱਚ ਘਰ ਤੋਂ ਬਾਹਰ ਸੀ। ਬਰਸਾਤ ਕਾਰਨ ਅਚਾਨਕ ਹੀ ਘਰ ਦੀ ਛੱਤ ਡਿੱਗ ਗਈ ਅਤੇ ਲੋਕਾਂ ਵੱਲੋਂ ਰੌਲਾ ਪਾਇਆ ਗਿਆ। ਜਿਸ ਬਾਰੇ ਉਸ ਨੂੰ ਪਤਾ ਲੱਗ ਗਿਆ ਅਤੇ ਉਹ ਵੀ ਘਟਨਾ ਸਥਾਨ ਉੱਪਰ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਉਸ ਨੇ ਆਪਣੇ ਮਾਤਾ-ਪਿਤਾ ਨੂੰ ਮਲਬੇ ਹੇਠੋਂ ਕੱਢਿਆ ਅਤੇ ਨਜਦੀਕ ਦੇ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਵੀ ਲਿਜਾਇਆ ਗਿਆ।

ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ ਅਤੇ ਉਸ ਦੀ ਮਾਤਾ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੀੜਤ ਰਿੰਕੂ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਹੀ ਕਮਰਾ ਸੀ। ਗਰੀਬ ਪਰਿਵਾਰ ਹੋਣ ਕਾਰਨ ਉਨ੍ਹਾਂ ਵੱਲੋਂ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਗਈ ਹੈ। ਮਕਾਨ ਬਣਾਉਣ ਵਾਸਤੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਉਸ ਦੀ ਮਾਤਾ ਦਾ ਇਲਾਜ ਸਰਕਾਰੀ ਖਰਚੇ ਤੇ ਕੀਤਾ ਜਾਵੇ।



error: Content is protected !!