BREAKING NEWS
Search

ਆਖਰ ਕਨੇਡਾ ਤੋਂ ਆ ਗਈ ਬੇਅੰਤ ਕੌਰ ਮਾਮਲੇ ਚ ਵੱਡੀ ਖਬਰ ਟਰੂਡੋ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਬੱਚਿਆਂ ਦੀ ਪਸੰਦ ਦੇ ਮੁਤਾਬਕ ਉਨ੍ਹਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਨਹੀਂ ਹੁੰਦੇ ਜਿਸ ਕਾਰਨ ਬੱਚਿਆਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ। ਵਿਦੇਸ਼ ਜਾਣ ਵਾਲੇ ਬੱਚਿਆਂ ਨੂੰ ਪਰਿਵਾਰ ਤੋਂ ਦੂਰ ਹੋ ਕੇ ਕਈ ਤਰਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਹੁਣ ਬਹੁਤ ਸਾਰੇ ਬੱਚਿਆਂ ਵੱਲੋਂ ਅੱਜ ਵਿਦੇਸ਼ ਜਾਣ ਲਈ ਪੜ੍ਹਾਈ ਦੇ ਤੌਰ ਤੇ ਜਾਣਾ ਸ਼ੁਰੂ ਕੀਤਾ ਗਿਆ, ਜਿੱਥੇ ਅੱਜ ਨੂੰਹ ਨੂੰ ਸਹੁਰੇ ਪਰਿਵਾਰ ਵੱਲੋਂ ਲੱਖਾਂ ਰੁਪਏ ਲਾ ਕੇ ਵਿਦੇਸ਼ ਭੇਜਿਆ ਜਾਂਦਾ ਹੈ ਉਥੇ ਹੀ ਲੜਕੀਆਂ ਵੱਲੋਂ ਵਿਦੇਸ਼ ਜਾਣ ਤੋਂ ਬਾਅਦ ਸਹੁਰੇ ਪਰਿਵਾਰ ਨੂੰ ਧੋਖਾ ਦਿੱਤਾ ਜਾਂਦਾ ਹੈ ਅਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਜਾ ਰਹੀ ਹੈ। ਅਜਿਹੇ ਮਾਮਲਿਆਂ ਦੇ ਵਿੱਚ ਧੜਾਧੜ ਵਾਧਾ ਹੋ ਰਿਹਾ ਹੈ।

ਹੁਣ ਕੈਨੇਡਾ ਤੋਂ ਖਬਰ ਸਾਹਮਣੇ ਆਈ ਹੈ ਜਿੱਥੇ ਬੇਅੰਤ ਕੌਰ ਮਾਮਲੇ ਵਿੱਚ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਸੋਸ਼ਲ ਮੀਡੀਆ ਤੇ ਕਾਫੀ ਸਮੇਂ ਤੋਂ ਗਰਮਾਇਆ ਹੋਇਆ ਇਹ ਬੇਅੰਤ ਕੌਰ ਅਤੇ ਲਵਪ੍ਰੀਤ ਦਾ ਮਾਮਲਾ ਕੈਨੇਡਾ ਸਰਕਾਰ ਤੱਕ ਪਹੁੰਚ ਚੁੱਕਾ ਹੈ। ਕੈਨੇਡਾ ਵਿੱਚ ਜਾ ਕੇ ਲੜਕੀਆਂ ਵੱਲੋਂ ਧੋਖਾਧੜੀ ਦੇ ਮਾਮਲੇ ਸਾਹਮਣੇ ਆਉਣ ਕਾਰਨ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋ ਨਾਲ ਗੱਲਬਾਤ ਕੀਤੀ ਗਈ ਸੀ ਉੱਥੇ ਹੀ ਜਸਟਿਨ ਟਰੂਡੋ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ ਮੈਡਮ ਨੂੰ ਜਵਾਬ ਦਿੱਤਾ ਗਿਆ ਹੈ।

ਕਿਉਂਕਿ ਮਨੀਸ਼ਾ ਗੁਲਾਟੀ ਪੀੜਤ ਪਰਵਾਰ ਦੇ ਘਰ ਉਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਗਈ ਸੀ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਗੱਲ ਵੀ ਆਖੀ ਸੀ। ਇਸ ਮਾਮਲੇ ਨੂੰ ਲੈ ਕੇ ਜਸਟਿਨ ਟਰੂਡੋ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਅਜਿਹੇ ਮਾਮਲੇ ਸਾਹਮਣੇ ਆਉਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਆਪਣੀ ਸਰਕਾਰ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ। ਜਸਟਿਨ ਟਰੂਡੋ ਵੱਲੋਂ ਲਏ ਜਾ ਰਹੇ ਇਸ ਫੈਸਲੇ ਵਾਰੇ ਸਾਰੀ ਜਾਣਕਾਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਦਿੱਤੀ ਗਈ ਹੈ। ਇਹ ਮਾਮਲਾ ਪਿਛਲੇ ਕੁਝ ਸਮੇਂ ਤੋਂ ਕਾਫੀ ਗਰਮਾਇਆ ਹੋਇਆ ਹੈ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।



error: Content is protected !!