ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਪਿਛਲੇ ਸਾਲ ਤੋਂ ਕਰੋਨਾ ਦੇ ਵਧੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਰਚ ਤੋ ਹੀ ਬੱਚਿਆਂ ਦੀ ਸੁਰੱਖਿਆ ਲਈ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖੀ ਗਈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ ਤਾਂ ਜੋ ਕਰੋਨਾ ਨੂੰ ਕਾਬੂ ਕੀਤਾ ਜਾ ਸਕੇ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੁਣ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ 2 ਅਗਸਤ ਤੋਂ ਖੋਲ੍ਹਿਆ ਗਿਆ ਸੀ।

ਲੇਕਿਨ ਕਈ ਸੂਬਿਆਂ ਵਿੱਚ ਮੁੜ ਤੋਂ ਕਰੋਨਾ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੀ ਗੰਭੀਰ ਚਿੰਤਾ ਵਿੱਚ ਹੈ। ਹੁਣ ਕਰੋਨਾ ਦੇ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ 22 ਅਗਸਤ ਤੱਕ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਇਥੇ ਹੋ ਗਿਆ ਐਲਾਨ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਹਿਮਾਚਲ ਪ੍ਰਦੇਸ਼ ਦੇ ਵਿੱਚ ਜਿੱਥੇ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ ਸੀ ਉਥੇ ਹੀ ਕਰੋਨਾ ਦੇ ਕੇਸ ਸਾਹਮਣੇ ਆਉਣ ਤੇ ਸਰਕਾਰ ਗੰਭੀਰ ਚਿੰਤਾ ਵਿਚ ਨਜ਼ਰ ਆ ਰਹੀ ਹੈ। ਪਰ ਹੁਣ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ‘ਚ 22 ਅਗਸਤ ਤੱਕ ਸਕੂਲ ਬੰਦ ਰੱਖੇ ਜਾਣ ਦਾ ਅਦੇਸ਼ ਜਾਰੀ ਕਰ ਦਿੱਤਾ ਗਿਆ ਹੈ।

ਸੂਬੇ ਵਿੱਚ 2 ਅਗਸਤ ਤੋਂ ਸਕੂਲ ਨੂੰ ਖੋਲ੍ਹ ਦਿੱਤਾ ਗਿਆ ਸੀ ਪਰ ਹੁਣ ਵੱਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਮੁੜ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਕੀਤੀ ਗਈ ਬੈਠਕ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ 11 ਤੋਂ 22 ਅਗਸਤ ਤੱਕ ਸਕੂਲਾਂ ਨੂੰ ਵਿਦਿਆਰਥੀਆਂ ਲਈ ਬੰਦ ਰੱਖਣ ਦਾ ਫੈਸਲਾ ਲਿਆ ਹੈ। ਉੱਥੇ ਹੀ ਸਕੂਲ ਵਿੱਚ ਅਧਿਆਪਕ ਰੈਗੁਲਰ ਤੌਰ ਉੱਪਰ ਰੋਜ਼ਾਨਾ ਦੀ ਤਰ੍ਹਾਂ ਆਉਣਗੇ।

ਇਹ ਫੈਸਲਾ ਅੱਜ ਹਿਮਾਚਲ ਪ੍ਰਦੇਸ਼ ਮੰਤਰੀ ਮੰਡਲ ਦੀ ਬੈਠਕ ਵਿਚ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ ਬੈਠਕ ਵਿੱਚ ਵਿੱਚ ਲਿਆ ਗਿਆ ਹੈ ਅਤੇ ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕਈ ਵੱਡੇ ਫੈਸਲੇ ਲਏ ਗਏ ਹਨ। ਕਿਉਂਕਿ ਸੂਬੇ ਵਿਚ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

Home ਤਾਜਾ ਜਾਣਕਾਰੀ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ 22 ਅਗਸਤ ਤੱਕ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਇਥੇ ਹੋ ਗਿਆ ਐਲਾਨ

ਤਾਜਾ ਜਾਣਕਾਰੀ
ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ 22 ਅਗਸਤ ਤੱਕ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਇਥੇ ਹੋ ਗਿਆ ਐਲਾਨ
ByadminAugust 11, 2021Comments Off on ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ 22 ਅਗਸਤ ਤੱਕ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਇਥੇ ਹੋ ਗਿਆ ਐਲਾਨ
Previous Postਪੰਜਾਬ ਇਥੇ ਖੇਤਾਂ ਚ ਅਸਮਾਨੋਂ ਡਿੱਗੀ ਇਹ ਛੈ – ਲੋਕਾਂ ਦੇ ਸੁੱਕੇ ਸਾਹ – ਤਾਜਾ ਵੱਡੀ ਖਬਰ
Next Postਇਸ ਦੇਸੀ ਬੀਬੀ ਨੇ ਕਰਤਾ ਅਜਿਹਾ ਕੰਮ ਕੇ ਸਾਰੇ ਰਹਿ ਗਏ ਹੈਰਾਨ ਹੋ ਗਈ ਸਾਰੇ ਪਾਸੇ ਚਰਚਾ