BREAKING NEWS
Search

ਪੰਜਾਬ ਚ ਇਥੇ ਸਕੂਲਾਂ ਲਈ 31 ਅਗਸਤ ਤੱਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਉਥੇ ਹੀ ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੁਲਾਕਾਤਾਂ ਕਰਕੇ ਕਰੋਨਾ ਸਬੰਧੀ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਰਹੀਆਂ। ਉਨ੍ਹਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ, ਵੱਖ-ਵੱਖ ਜ਼ਿਲਿਆਂ ਦੇ ਵਿੱਚ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਪਾਬੰਦੀਆਂ ਨੂੰ ਘਟਾਇਆ ਜਾਂ ਵਧਾਇਆ ਜਾ ਸਕੇ। ਜਿਸ ਬਾਰੇ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਸਨ।

ਹੁਣ ਪੰਜਾਬ ਵਿੱਚ ਇੱਥੇ ਸਕੂਲਾਂ ਲਈ 31 ਅਗਸਤ ਤੱਕ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਸਕੂਲਾਂ ਵਿੱਚ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਸਰਕਾਰ ਦੀ ਚਿੰ-ਤਾ ਵਧ ਗਈ ਹੈ। ਜਿਸ ਬਾਰੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਉੱਥੇ ਹੀ ਹੁਣ ਜਲੰਧਰ ਦੇ ਜ਼ਿਲ੍ਹਾ ਮੈਜਿਸਟਰੇਟ ਘਣਸ਼ਾਮ ਥੋਰੀ ਵੱਲੋਂ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੁਝ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਜਿਲੇ ਦੇ ਡੀਸੀ ਘਣਸ਼ਾਮ ਥੌਰੀ ਵੱਲੋਂ ਸਾਰੇ ਜਿਲ੍ਹਾ ਸਿੱਖਿਆ ਅਫਸਰਾਂ ਨੂੰ ਉਨ੍ਹਾਂ ਅਧੀਨ ਆਉਣ ਵਾਲੇ ਸਾਰੇ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ ਦੀ ਸੂਚੀ ਬਣਾ ਕੇ ਉਨ੍ਹਾਂ ਬਾਰੇ ਜਾਣਕਾਰੀ ਬਾਰੇ ਆਦੇਸ਼ ਜਾਰੀ ਕੀਤੇ ਹਨ। ਜਿਸ ਸਦਕਾ ਇਹ ਪਤਾ ਲੱਗ ਸਕੇ ਕਿ ਸਕੂਲ ਆਉਣ ਵਾਲੇ ਅਧਿਆਪਕਾਂ ਅਤੇ ਹੋਰ ਸਟਾਫ ਟੀਕਾਕਰਨ ਹੋਇਆ ਹੈ ਜਾਂ ਨਹੀਂ। ਉਨ੍ਹਾਂ ਸਖ਼ਤ ਆਦੇਸ਼ ਲਾਗੂ ਇਹ ਹਨ ਕਿ ਜੇ ਕੋਈ ਟੀਕਾਕਰਨ ਤੋਂ ਬਿਨਾ ਸਕੂਲ ਆਉਂਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਕਿਉਂਕਿ ਇਹ ਆਦੇਸ਼ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਾਗੂ ਕੀਤੇ ਜਾ ਰਹੇ ਹਨ। ਇਸ ਲਈ ਡੀਸੀ ਵੱਲੋਂ ਜਲੰਧਰ ਜਿਲ੍ਹੇ ਵਿੱਚ ਟੀਕਾ ਨਾ ਲਗਵਾਉਣ ਵਾਲੇ ਅਧਿਆਪਕਾਂ ਨੂੰ ਸਕੂਲਾਂ ਵਿੱਚ 31 ਅਗਸਤ ਤੋਂ ਬਾਅਦ ਆਉਣ ਤੋਂ ਮਨ੍ਹਾ ਕਰ ਦਿੱਤਾ ਜਾਵੇਗਾ। ਏਸ ਲਈ ਸਾਰੇ ਅਧਿਆਪਕਾਂ ਨੂੰ ਆਪਣਾ ਕਰੋਨਾ ਟੀਕਾਕਰਨ ਕਰਵਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਕਿਉਂਕਿ 2 ਅਗਸਤ ਤੋ ਸਕੂਲ ਖੋਲੇ ਗਏ ਸਨ ਹੁਣ ਤੱਕ ਬਹੁਤ ਸਾਰੇ ਸਕੂਲਾਂ ਵਿੱਚ ਬੱਚੇ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।



error: Content is protected !!