BREAKING NEWS
Search

ਹੁਣ ਇਸ ਦੇਸ਼ ਨੇ ਭਾਰਤ ਸਮੇਤ ਇਹਨਾਂ ਦੇਸ਼ਾਂ ਲਈ ਇਸ ਤਰੀਕ ਤੱਕ ਦਰਵਾਜੇ ਕਰਤੇ ਬੰਦ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਵੀ ਭਾਰਤ ਵਿੱਚ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਉਡਾਨਾਂ ਉਪਰ ਭਾਰਤ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਸੀ। ਜਿਸ ਨੂੰ ਅਜੇ ਤੱਕ ਜਾਰੀ ਰੱਖਿਆ ਗਿਆ ਹੈ ਉਥੇ ਹੀ ਕੁਝ ਸਮਝੌਤਿਆਂ ਦੇ ਤਹਿਤ ਹੀ ਕੁਝ ਖਾਸ ਦੇਸ਼ਾਂ ਲਈ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਅਤੇ ਡੈਲਟਾ ਵੈਰੀਐਂਟ ਅਤੇ ਕੇਸਾਂ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਉੱਪਰ ਬਹੁਤ ਸਾਰੇ ਦੇਸ਼ਾਂ ਵੱਲੋਂ ਅਣਮਿੱਥੇ ਸਮੇਂ ਲਈ ਰੋਕ ਲਾਈ ਹੋਈ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ

ਜਿੱਥੇ ਕੁਝ ਦੇਸ਼ਾਂ ਵੱਲੋਂ ਮੁੜ ਸ਼ੁਰੂ ਕੀਤੀਆਂ ਗਈਆਂ ਸਨ। ਉਥੇ ਹੀ ਕੁਝ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਪ੍ਰਬੰਧਕਾ ਨੂੰ ਅਜੇ ਕੁਝ ਸਮੇਂ ਲਈ ਹੋਰ ਅੱਗੇ ਵਧਾਇਆ ਜਾ ਰਿਹਾ ਹੈ। ਜਿਸ ਕਾਰਨ ਯਾਤਰੀਆਂ ਨੂੰ ਉਨ੍ਹਾਂ ਦੇਸ਼ਾਂ ਵਿੱਚ ਆਉਣ ਜਾਣ ਵਿੱਚ ਭਾਰੀ ਮੁਸ਼ਕਲਾਂ ਹੋ ਰਹੀਆਂ ਹਨ। ਹੁਣ ਅੰਤਰਰਾਸ਼ਟਰੀ ਯਾਤਰੀਆਂ ਲਈ ਇਕ ਹੋਰ ਵੱਡਾ ਐਲਾਨ ਹੋ ਗਿਆ ਹੈ ਜਿੱਥੇ ਇੰਨ੍ਹੀ ਤਰੀਕ ਤੱਕ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫਿਲਪੀਨਜ਼ ਜਾਣ ਵਾਲੇ ਲੋਕਾਂ ਨੂੰ 7 ਅਗਸਤ ਤੱਕ ਇੰਤਜ਼ਾਰ ਕਰਨਾ ਪਵੇਗਾ।

ਕਿਉਂਕਿ ਪਿਛਲੇ ਸਾਲ ਤੋਂ ਲਗਾਤਾਰ ਪਾਬੰਦੀਆਂ ਦੇ ਚਲਦੇ ਹੋਏ ਉਹਨਾਂ ਤੇ ਰੋਕ ਲਗਾ ਦਿੱਤੀ ਗਈ ਸੀ। ਹੁਣ ਭਾਰਤ ਸਮੇਤ ਸ੍ਰੀਲੰਕਾ, ਬੰਗਲਾਦੇਸ਼, ਨੇਪਾਲ, ਥਾਈਲੈਂਡ ,ਮਲੇਸੀਆਂ, ਇੰਡੋਨੇਸ਼ੀਆ ,ਸੰਯੁਕਤ ਅਰਬ ਅਮੀਰਾਤ ਅਤੇ ਓਮਾਨ ਦੇਸ਼ ਸ਼ਾਮਲ ਹਨ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਯਾਤਰਾ ਉਪਰ ਪਾਬੰਦੀ ਨੂੰ 31 ਅਗਸਤ ਤੱਕ ਵਧਾ ਦਿੱਤਾ ਗਿਆ ਹੈ। ਇਸਦੀ ਜਾਣਕਾਰੀ ਫਿਲਪੀਨਜ਼ ਦੇ ਰਾਸ਼ਟਰਪਤੀ ਦੇ ਬੁਲਾਰੇ ਹੈਰੀ ਰੋਕ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਹੈ।

ਉੱਥੇ ਹੀ ਹੋਰ ਦੇਸ਼ਾਂ ਤੋਂ ਵਾਪਸੀ ਪ੍ਰੋਗਰਾਮ ਦੇ ਤਹਿਤ ਆਉਣ ਵਾਲੇ ਯਾਤਰੀਆਂ ਨੂੰ ਵਾਪਸ ਆਉਣ ਤੇ 14 ਦਿਨ ਲਈ ਇਕਾਂਤਵਾਸ ਵਿੱਚ ਰਹਿਣਾ ਪਵੇਗਾ ਜਿਨ੍ਹਾਂ ਨੂੰ ਦੇਸ਼ ਪਰਤਣ ਦੀ ਇਜਾਜ਼ਤ ਦਿੱਤੀ ਗਈ ਹੈ। ਭਾਰਤ ਅਤੇ ਬਾਕੀ ਹੋਰ ਦੇਸ਼ਾਂ ਤੋਂ ਕਰੋਨਾ ਦੇ ਵਧੇ ਕੇਸਾਂ ਅਤੇ ਡੈਲਟਾ ਵੇਰੀਏਂਟ ਦੇ ਵਧਦੇ ਮਾਮਲਿਆਂ ਦੇ ਕਾਰਨ ਭਾਰਤ ਸਮੇਤ 9 ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਪਾਬੰਦੀਆਂ ਨੂੰ 31 ਅਗਸਤ ਤੱਕ ਵਧਾ ਦਿੱਤਾ ਗਿਆ ਹੈ।



error: Content is protected !!