BREAKING NEWS
Search

ਹੁਣੇ ਹੁਣੇ ਇਥੇ ਆਇਆ 5.8 ਦੀ ਤੀਬਰਤਾ ਦਾ ਭਿਆਨਕ ਭੂਚਾਲ , ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਬਹੁਤ ਸਾਰੇ ਦੇਸ਼ ਅਜੇ ਵੀ ਕਰੋਨਾ ਦੀ ਮੰਦੀ ਦੀ ਮਾਰ ਸਹਿ ਰਹੇ ਹਨ। ਜਿੱਥੇ ਕਈ ਦੇਸ਼ਾਂ ਵਿੱਚ ਹੁਣ ਕਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਥੇ ਹੀ ਕਰੋਨਾ ਕੇਸਾਂ ਵਿੱਚ ਫਿਰ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੁਨੀਆਂ ਵਿੱਚ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਅੱਜ ਦੇ ਦੌਰ ਵਿਚ ਜਿੱਥੇ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਉਥੇ ਹੀ ਵਾਰ-ਵਾਰ ਕੁਦਰਤੀ ਕਰੋਪੀਆਂ ਦੇ ਰੂਪ ਵਿੱਚ ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਜਿੱਥੇ ਇਨਸਾਨ ਵੱਲੋਂ ਵਾਤਾਵਰਣ ਨਾਲ ਕਈ ਤਰ੍ਹਾਂ ਦੇ ਖਿਲਵਾੜ ਕੀਤੇ ਜਾ ਰਹੇ ਹਨ ਉਥੇ ਹੀ ਆਏ ਦਿਨ ਭੂਚਾਲ ਦੇ ਆਉਣ ਨਾਲ ਲੋਕਾਂ ਵਿੱਚ ਡਰ ਪੈਦਾ ਹੋ ਗਿਆ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਆ ਚੁੱਕੇ ਹਨ ਜਿਨ੍ਹਾਂ ਵਿੱਚ ਲੋਕਾਂ ਨੂੰ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਇਥੇ ਆਇਆ 5.8 ਦੀ ਤੀਬਰਤਾ ਦਾ ਭਿਆਨਕ ਭੂਚਾਲ, ਜਿਸ ਕਾਰਨ ਹਾਹਾਕਾਰ ਮਚ ਗਈ ਹੈ। ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਾਸਕੋ ਦੇ ਕੈਰੇਬੀਅਨ ਦੇਸ਼ ਹੈਤੀ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ।

ਇਸ ਭੂਚਾਲ ਦੀ ਜਾਣਕਾਰੀ ਯੂਰਪੀਅਨ ਮੈਡੀਟੇਰੀਅਨ ਭੂਚਾਲ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੀ ਗਈ ਹੈ। ਅੱਜ ਐਤਵਾਰ ਨੂੰ ਆਈ ਐਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 5.8 ਮਾਪੀ ਗਈ ਹੈ। ਅੱਜ ਇਸ ਭੂਚਾਲ ਦਾ ਕੇਂਦਰ ਬਿੰਦੂ ਦੱਖਣੀ ਸ਼ਹਿਰ ਲੇਸ ਕੇਯੇਸ ਤੋਂ 41 ਕਿਲੋਮੀਟਰ ਉੱਤਰ-ਪੱਛਮ ਵਿੱਚ ਜ਼ਮੀਨ ਤੋਂ 30 ਕਿਲੋਮੀਟਰ ਹੇਠਾਂ ਦੱਸਿਆ ਗਿਆ ਹੈ। ਇਹ ਭੂਚਾਲ ਅੱਜ ਸਵੇਰੇ ਤੜਕੇ 3:30 ਆਇਆ ਹੈ।

ਅੱਜ ਆਏ ਇਸ ਭੂਚਾਲ ਵਿਚ ਕੋਈ ਵੀ ਅਜੇ ਤੱਕ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਉਥੇ ਹੀ ਸ਼ਨੀਵਾਰ ਨੂੰ ਆਏ 7.2 ਤੀਬਰਤਾ ਦੇ ਭੂਚਾਲ ਨਾਲ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਸੀ ਜਿਥੇ 1800 ਤੋਂ ਵਧੇਰੇ ਲੋਕ ਜ਼ਖਮੀ ਹੋਏ ਹਨ। ਉਥੇ ਹੀ 300 ਤੋਂ ਵਧੇਰੇ ਲੋਕਾਂ ਦੇ ਮਾਰੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ।



error: Content is protected !!