BREAKING NEWS
Search

ਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਦੀ ਗਈ ਇਸ ਤਰਾਂ ਜਾਨ , ਪੰਜਾਬ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਦਾ ਰੁੱਖ ਕਰਨ ਵਾਲੇ ਬਹੁਤ ਸਾਰੇ ਭਾਰਤੀਆਂ ਨੂੰ ਜਿਥੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਹੀ ਉਹ ਬਹੁਤ ਸਾਰੀਆਂ ਮੁਸ਼ਕਲਾਂ ਨੂੰ ਸਹਿੰਦੇ ਹੋਏ ਆਪਣੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਪੂਰਾ ਕਰਦੇ ਹਨ। ਭਾਰਤ ਵਿੱਚ ਵੱਸਦੇ ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਸੁੱਖ-ਸ਼ਾਂਤੀ ਲਈ ਹਰ ਵਕਤ ਪ੍ਰਮਾਤਮਾਂ ਅੱਗੇ ਅਰਦਾਸ ਕੀਤੀ ਜਾਂਦੀ ਹੈ। ਪ੍ਰਦੇਸਾਂ ਵਿਚ ਜਾਣ ਵਾਲੇ ਬਹੁਤ ਸਾਰੇ ਭਾਰਤੀ ਮਜਬੂਰੀ ਵੱਸ ਆਪਣੇ ਦੇਸ਼ ਤੋਂ ਦੂਰ ਜਾਂਦੇ ਹਨ। ਤੇ ਕੁਝ ਲੋਕਾਂ ਨੂੰ ਵਿਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ। ਵਿਦੇਸ਼ਾਂ ਵਿੱਚ ਗਏ ਬਹੁਤ ਸਾਰੇ ਭਾਰਤੀ ਨੌਜਵਾਨਾਂ ਦੇ ਘਰ ਪਰਤਣ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਵਾਪਰਨ ਵਾਲੇ ਭਿਆਨਕ ਹਾਦਸਿਆਂ ਦੀਆਂ ਖਬਰਾਂ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚ ਜਾਂਦੀਆਂ ਹਨ ਜਿਸ ਨਾਲ ਉਨ੍ਹਾਂ ਦੇ ਪਰਵਾਰਾਂ ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਹੁਣ ਵਿਦੇਸ਼ ਵਿੱਚ ਇੱਕ ਪੰਜਾਬੀ ਨੌਜਵਾਨ ਨਾਲ ਕਹਿਰ ਵਾਪਰਿਆ ਹੈ ਜਿੱਥੇ ਨੌਜਵਾਨ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨੂਰਪੁਰਬੇਦੀ ਦੇ ਅਧੀਨ ਆਉਂਦੇ ਪਿੰਡ ਗੁਰਸੇਮਾਜਰਾ ਤੋਂ ਸਾਹਮਣੇ ਆਈ ਹੈ, ਜਿੱਥੇ ਦੇ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਦੁਖਦਾਈ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਬਕਾ ਸਰਪੰਚ ਦਰਬਾਰਾ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਇਕ ਨੌਜਵਾਨ ਜੋ ਕੁਵੈਤ ਵਿੱਚ ਡਰਾਈਵਰੀ ਕਰਨ ਦਾ ਕੰਮ ਕਰਦਾ ਸੀ, ਉਹਨਾਂ ਦੇ ਪਿੰਡ ਨਾਲ ਸਬੰਧਿਤ ਸੀ।

ਉੱਥੇ ਹੀ ਇਸ 30 ਸਾਲਾ ਨੌਜਵਾਨ ਗੁਰਮੁਖ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਵਿਚ ਪਿਛੇ ਦੋ ਛੋਟੀਆਂ ਬੱਚੀਆਂ ਅਤੇ ਪਤਨੀ ਰਹਿ ਗਈਆਂ ਹਨ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਜਿੱਥੇ ਡਰਾਈਵਰ ਦਾ ਕੰਮ ਕਰਦਾ ਸੀ, ਉਥੇ ਹੀ ਉਹ ਟਰਾਲਾ ਲੈ ਕੇ ਜਾ ਰਿਹਾ ਸੀ।

ਜੋ ਕੇ ਪਾਣੀ ਨਾਲ ਭਰਿਆ ਹੋਇਆ ਸੀ। ਰਸਤੇ ਉੱਪਰ ਮੋੜ ਆਉਣ ਤੇ ਟਰਾਲਾ ਪਲਟ ਗਿਆ, ਕਿਉਂਕਿ ਡਰਾਈਵਰ ਵੱਲੋਂ ਸੰਤੁਲਨ ਕਾਇਮ ਨਹੀਂ ਰੱਖ ਸਕਿਆ। ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਜਿਸ ਕਾਰਨ ਗੁਰਮੁਖ ਸਿੰਘ ਦੀ ਮੌਤ ਹੋ ਗਈ। ਟਰਾਲਾ ਪਲਟਣ ਕਾਰਨ ਹੋਈ ਗੁਰਮੁਖ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।



error: Content is protected !!